ਟੋਰਾਂਟੋ- ਕੈਨੇਡਾ ਵਿਚ ਖਾਲਿਸਤਾਨ ਸਮਰਥਕਾਂ ਦੀਆਂ ਵੱਧਦੀਆਂ ਕਾਰਵਾਈਆਂ ਨੇ ਭਾਰਤੀ ਪੱਖੀ ਲੋਕਾਂ ਦੀਆਂ ਚਿੰਤਾ ਵਿਚ ਵਾਧਾ ਕੀਤਾ ਹੈ। ਹਾਲ ਹੀ ਵਿਚ ਗ੍ਰੇਟਰ ਟੋਰਾਂਟੋ ਏਰੀਆ ਜਾਂ ਜੀਟੀਏ ਦੇ ਇੱਕ ਪ੍ਰਮੁੱਖ ਮੰਦਰ ਨੇ ਖਾਲਿਸਤਾਨ ਪੱਖੀ ਤੱਤਾਂ ਦੁਆਰਾ ਕਾਰਵਾਈਆਂ ਕਰਨ ਸਮੇਤ ਦੇਸ਼ ਵਿੱਚ ਭਾਰਤ ਵਿਰੋਧੀ ਅਤੇ ਹਿੰਦੂ ਵਿਰੋਧੀ ਗਤੀਵਿਧੀਆਂ ਵਿੱਚ ਵਾਧੇ ਬਾਰੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਬਰੈਂਪਟਨ ਵਿੱਚ ਭਾਰਤ ਮਾਤਾ ਮੰਦਰ ਦੇ ਪ੍ਰਧਾਨ ਜੈਫ ਲਾਲ ਨੇ ਟਰੂਡੋ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਮੰਦਰ ਦਾ ਬੋਰਡ ਆਫ਼ ਡਾਇਰੈਕਟਰ ਹਾਲ ਹੀ ਵਿੱਚ ਭਾਰਤ ਵਿਰੋਧੀ ਅਤੇ ਹਿੰਦੂ ਵਿਰੋਧੀ ਗਤੀਵਿਧੀਆਂ ਵਿੱਚ ਹੋਏ ਵਾਧੇ 'ਤੇ ਡੂੰਘੀ ਚਿੰਤਾ ਪ੍ਰਗਟ ਕਰਨਾ ਚਾਹੁੰਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ, ਦਿੱਤੀ ਧਮਕੀ
ਟਰੂਡੋ ਨੂੰ ਲਿਖੇ ਆਪਣੇ ਪੱਤਰ ਵਿੱਚ ਲਾਲ ਨੇ ਕਿਹਾ ਕਿ ਅਸੀਂ ਨਫ਼ਰਤ ਵਿੱਚ ਚਿੰਤਾਜਨਕ ਵਾਧਾ ਅਤੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਇਸ ਮੁੱਦੇ ਨੂੰ ਕਾਬੂ ਤੋਂ ਬਾਹਰ ਹੋਣ ਤੋਂ ਪਹਿਲਾਂ ਇਸ ਦੀਆਂ ਜੜ੍ਹਾਂ ਤੱਕ ਹੱਲ ਕਰਨ ਲਈ ਕਾਰਵਾਈ ਦੀ ਸਪੱਸ਼ਟ ਕਮੀ ਤੋਂ ਪਰੇਸ਼ਾਨ ਹਾਂ। ਉਹਨਾਂ ਨੇ ਪ੍ਰਧਾਨ ਮੰਤਰੀ ਟਰੂਡੋ ਨੂੰ "ਇਸ ਮੁੱਦੇ ਨੂੰ ਹੱਲ ਕਰਨ ਲਈ ਤੁਰੰਤ ਅਤੇ ਜ਼ਰੂਰੀ ਕਦਮ ਚੁੱਕਣ" ਦੀ ਅਪੀਲ ਕੀਤੀ। ਇਹ ਪੱਤਰ ਸ਼ੁੱਕਰਵਾਰ ਨੂੰ ਮੰਦਰ ਦੇ ਸਾਹਮਣੇ "ਬੈਟਲਫੀਲਡ" ਸਿਰਲੇਖ ਵਾਲੇ ਪੋਸਟਰ ਦੇਖੇ ਜਾਣ ਤੋਂ ਕੁਝ ਦਿਨ ਬਾਅਦ ਲਿਖਿਆ ਗਿਆ। ਇਨ੍ਹਾਂ ਪੋਸਟਰਾਂ ਵਿੱਚ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਕੌਂਸਲ ਜਨਰਲ ਅਪੂਰਵਾ ਸ਼੍ਰੀਵਾਸਤਵ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਮੰਦਰ ਦੇ ਵਾਲੰਟੀਅਰਾਂ ਨੇ ਇਨ੍ਹਾਂ ਨੂੰ ਹਟਾ ਦਿੱਤਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਬੈਸਟਿਲ ਡੇਅ ਪਰੇਡ : PM ਮੋਦੀ ਨੇ ਭਾਰਤੀ ਦਲ ਦੀ ਲਈ ਸਲਾਮੀ, 'ਸਾਰੇ ਜਹਾਂ ਸੇ ਅੱਛਾ' ਦੀ ਵਜਾਈ ਗਈ ਧੁਨ (ਤਸਵੀਰਾਂ)
ਇਕ ਮਹੀਨੇ ਵਿਚ ਇਹ ਦੂਜੀ ਵਾਰ ਹੈ ਜਦੋਂ ਮੰਦਰ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ। ਜੂਨ ਵਿੱਚ ਵੱਖਵਾਦੀ ਸਮੂਹ ਸਿੱਖਸ ਫਾਰ ਜਸਟਿਸ ਦੁਆਰਾ ਆਯੋਜਿਤ ਤਥਾਕਥਿਤ ਪੰਜਾਬ ਰਾਏਸ਼ੁਮਾਰੀ ਦਾ ਪ੍ਰਚਾਰ ਕਰਨ ਵਾਲਾ ਇੱਕ ਹੋਰ ਪੋਸਟਰ ਵੀ ਮੰਦਰ ਸਾਹਮਣੇ ਲਗਾਇਆ ਗਿਆ ਸੀ। ਪੋਸਟਰਾਂ ਵਿਚ ਸ਼ਨੀਵਾਰ 8 ਜੁਲਾਈ ਨੂੰ ਟੋਰਾਂਟੋ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨ ਦਾ ਸਮਰਥਨ ਕੀਤਾ ਿਗਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
25 ਵਿਦਿਆਰਥੀਆਂ ਨੂੰ ਜ਼ਹਿਰ ਦੇਣ ਵਾਲੀ ਅਧਿਆਪਕਾ ਨੂੰ ਦਿੱਤੀ ਗਈ ਫਾਂਸੀ
NEXT STORY