ਰੀਓ ਡੀ ਜਨੇਰੀਓ (ਵਾਰਤਾ) : ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨਾਲ ਰਿਕਾਰਡ 1156 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾਂ 26754 'ਤੇ ਪਹੁੰਚ ਗਿਆ ਹੈ।
ਸਿਹਤ ਮੰਤਰਾਲੇ ਨੇ ਵੀਰਵਾਰ ਰਾਤ ਦੱਸਿਆ ਕਿ ਇਸ ਮਿਆਦ ਦੌਰਾਨ ਕੋਰੋਨਾ ਇੰਫੈਕਸ਼ਨ ਦੇ 26417 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਪੀੜਤਾਂ ਦੀ ਕੁੱਲ ਗਿਣਤੀ 438238 'ਤੇ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਬ੍ਰਾਜ਼ੀਲ ਵਿਚ 20599 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਅਤੇ 1086 ਲੋਕਾਂ ਦੀ ਮੌਤ ਹੋਈ ਸੀ। ਵਿਸ਼ਵ ਸਿਹਤ ਸੰਗਠਨ ਨੇ ਕੋਵਿੰਡ-19 ਨੂੰ 11 ਮਾਰਚ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਸੀ। ਅਮਰੀਕਾ ਦੀ ਜਾਨ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ ਹੁਣ ਤੱਕ 57 ਲੱਖ ਤੋਂ ਜ਼ਿਆਦਾ ਲੋਕ ਇੰਫੈਕਸ਼ਨ ਦੀ ਲਪੇਟ ਵਿਚ ਆਏ ਹਨ ਅਤੇ 3.58 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਚੀਨ ਸੰਬੰਧੀ ਕੁਝ ਫੈਸਲਿਆਂ ਦੀ ਘੋਸ਼ਣਾ ਕਰੇਗਾ ਅਮਰੀਕਾ : ਟਰੰਪ
NEXT STORY