ਬ੍ਰਾਸੀਲੀਆ (ਬਿਊਰੋ): ਗਲੋਬਲ ਪੱਧਰ 'ਤੇ ਫੈਲੀ ਕੋਵਿਡ-19 ਮਹਾਮਾਰੀ ਨੇ ਐਤਵਾਰ ਨੂੰ ਇਨਫੈਕਸ਼ਨ ਦੇ ਮਾਮਲਿਆਂ ਦਾ ਰਿਕਾਰਡ ਕਾਇਮ ਕਰ ਦਿੱਤਾ। ਐਤਵਾਰ ਨੂੰ ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ 1,83,000 ਲੋਕ ਕੋਰੋਨਾਵਾਇਰਸ ਨਾਲ ਪੀੜਤ ਹੋਏ। ਕੋਰੋਨਾਵਾਇਰਸ ਇਨਫੈਕਸ਼ਨ ਸ਼ੁਰੂ ਹੋਣ ਦੇ ਬਾਅਦ ਤੋਂ 24 ਘੰਟਿਆਂ ਵਿਚ ਇਸ ਬੀਮਾਰੀ ਦੀ ਚਪੇਟ ਵਿਚ ਆਉਣ ਵਾਲੇ ਲੋਕਾਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ।
ਬ੍ਰਾਜ਼ੀਲ 'ਚ ਸਭ ਤੋਂ ਵੱਧ ਇਨਫੈਕਸ਼ਨ
ਸੰਯੁਕਤ ਰਾਸ਼ਟਰ ਦੀ ਸੰਸਥਾ ਵਿਸ਼ਵ ਸਿਹਤ ਸੰਗਠਨ ਨੇ ਇਹਨਾਂ ਅੰਕੜਿਆਂ ਨੂੰ ਜਾਰੀ ਕੀਤਾ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਬ੍ਰਾਜ਼ੀਲ ਵਿਚ ਕਰੀਬ 2 ਲੱਖ ਦੇ ਕਰੀਬ ਇਨਫੈਕਸ਼ਨ ਦੇ ਮਾਮਲਿਆਂ ਵਿਚ ਸਭ ਤੋਂ ਜ਼ਿਆਦਾ ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਇੱਥੇ 24 ਘੰਟਿਆਂ ਵਿਚ 54,771 ਪਾਜ਼ੇਟਿਵ ਮਾਮਲੇ ਪਾਏ ਗਏ। ਇਸ ਦੇ ਬਾਅਦ ਦੂਜੇ ਸਥਾਨ 'ਤੇ ਅਮਰੀਕਾ ਰਿਹਾ, ਜਿੱਥੇ 36617 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ। ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15400 ਰਹੀ। ਮਾਹਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧਦੇ ਅੰਕੜੇ ਕਈ ਤੱਥਾਂ ਵੱਲ ਇਸ਼ਾਰਾ ਕਰਦੇ ਹਨ। ਜਿਵੇਂ ਦੁਨੀਆ ਭਰ ਵਿਚ ਵੱਧ ਤੋਂ ਵੱਧ ਟੈਸਟਿੰਗ। ਇਸ ਦੇ ਇਲਾਵਾ ਕੋਰੋਨਾ ਇਨਫੈਕਸ਼ਨ ਦੇ ਵੱਧਦੇ ਮਾਮਲੇ।
ਬ੍ਰਾਜ਼ੀਲ 'ਚ ਮ੍ਰਿਤਕਾਂ ਦਾ ਅੰਕੜਾ 50 ਹਜ਼ਾਰ ਦੇ ਪਾਰ
ਬ੍ਰਾਜ਼ੀਲ ਵਿਚ ਵੀ ਹਾਲਾਤ ਚਿੰਤਾਜਨਕ ਹਨ। ਇੱਥੇ ਇਕ ਦਿਨ ਵਿਚ 50 ਹਜ਼ਾਰ ਤੋਂ ਵਧੇਰੇ ਲੋਕ ਪਾਜ਼ੇਟਿਵ ਹੋਏ ਹਨ ਜਦਕਿ ਇਸ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵੀ 50 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ। ਅਮਰੀਕਾ ਦੇ ਬਾਅਦ ਇਹ ਦੁਨੀਆ ਦਾ ਸਭ ਤੋਂ ਵੱਡਾ ਅੰਕੜਾ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ 1022 ਲੋਕਾਂ ਦੀ ਮੌਤ ਹੋਈ ਹੈ। ਕਾਰਨ ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਇੱਥੇ ਹੁਣ ਤੱਕ 50,659 ਲੋਕਾਂ ਦੀ ਇਨਫੈਕਸ਼ਨ ਕਾਰਨ ਮੌਤ ਹੋ ਚੁੱਕੀ ਹੈ ਜਦਕਿ ਪੀੜਤਾਂ ਦੇ ਮਾਮਲੇ 2 ਲੱਖ ਦੇ ਕਰੀਬ ਹਨ।
ਦੁਨੀਆ ਭਰ ਦਾ ਹਾਲ
ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਇਸ ਵਾਇਰਸ ਨਾਲ 90 ਲੱਖ 50 ਹਜ਼ਾਰ ਤੋਂ ਵਧੇਰੇ ਲੋਕ ਪੀੜਤ ਹਨ ਜਦਕਿ 470,792 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਤੋਂ ਹੁਣ ਤੱਕ 48 ਲੱਖ 41 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ।
ਨਦੀ 'ਚ ਡੁੱਬ ਰਹੇ ਦੋਸਤ ਨੂੰ ਬਚਾਉਣ ਲਈ 7 ਬੱਚਿਆਂ ਨੇ ਮਾਰੀ ਛਾਲ, ਸਾਰਿਆਂ ਦੀ ਮੌਤ
NEXT STORY