ਬ੍ਰਾਸੀਲੀਆ (ਬਿਊਰੋ): ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕ ਰਾਜਧਾਨੀ ਬ੍ਰਾਸੀਲੀਆ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਬੋਲਸੋਨਾਰੋ ਦੇ ਸਮਰਥਕ ਨਵੇਂ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡੀ ਸਿਲਵਾ ਦੇ ਸਹੁੰ ਚੁੱਕਣ ਦੇ ਵਿਰੁੱਧ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਇੱਥੋਂ ਤੱਕ ਕਿ ਸੈਂਕੜੇ ਪ੍ਰਦਰਸ਼ਨਕਾਰੀ ਬ੍ਰਾਜ਼ੀਲੀਅਨ ਕਾਂਗਰਸ (ਸੰਸਦ ਭਵਨ), ਰਾਸ਼ਟਰਪਤੀ ਮਹਿਲ ਅਤੇ ਸੁਪਰੀਮ ਕੋਰਟ ਵਿੱਚ ਦਾਖਲ ਹੋ ਗਏ। ਪੁਲਸ ਨੇ ਸਰਕਾਰੀ ਇਮਾਰਤਾਂ ਵਿੱਚ ਦਾਖ਼ਲ ਹੋਏ ਕਰੀਬ 400 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਬ੍ਰਾਜ਼ੀਲ ਵਿੱਚ ਅਕਤੂਬਰ ਵਿੱਚ ਚੋਣਾਂ ਹੋਈਆਂ ਸਨ। ਇਨ੍ਹਾਂ ਚੋਣਾਂ ਵਿੱਚ ਬੋਲਸੋਨਾਰੋ ਦੀ ਹਾਰ ਹੋਈ ਸੀ। ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਦੀ ਅਗਵਾਈ ਹੇਠ ਖੱਬੇਪੱਖੀ ਪਾਰਟੀ ਜਿੱਤ ਗਈ। ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਤੀਜੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਬੋਲਸੋਨਾਰੋ ਦੇ ਸਮਰਥਕਾਂ ਨੇ ਚੋਣ ਨਤੀਜਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਬੋਲਸੋਨਾਰੋ ਦੇ ਸਮਰਥਕ ਸੜਕਾਂ 'ਤੇ ਇਕੱਠੇ ਹੋਏ। ਐਤਵਾਰ ਨੂੰ ਉਹ ਸੁਰੱਖਿਆ ਘੇਰਾ ਤੋੜ ਕੇ ਸੰਸਦ ਭਵਨ, ਰਾਸ਼ਟਰਪਤੀ ਭਵਨ ਅਤੇ ਸੁਪਰੀਮ ਕੋਰਟ 'ਚ ਦਾਖਲ ਹੋਏ ਅਤੇ ਕਾਫੀ ਹੰਗਾਮਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਦੇ ਦਰਵਾਜ਼ੇ ਅਤੇ ਖਿੜਕੀਆਂ ਤੋੜ ਦਿੱਤੀਆਂ। ਹਾਲਾਂਕਿ ਇਸ ਤੋਂ ਬਾਅਦ ਪੁਲਸ ਨੇ 400 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸਰਕਾਰੀ ਇਮਾਰਤਾਂ ਨੂੰ ਖਾਲੀ ਕਰਵਾ ਲਿਆ।
ਪੜ੍ਹੋ ਇਹ ਅਹਿਮ ਖ਼ਬਰ-ਸਰਵੇ 'ਚ ਦਾਅਵਾ, ਬ੍ਰਿਟਿਸ਼ PM ਸੁਨਕ, 15 ਮੰਤਰੀਆਂ ਸਮੇਤ ਹਾਰ ਸਕਦੇ ਹਨ 2024 ਦੀਆਂ ਚੋਣਾਂ
ਗਵਰਨਰ ਇਵਾਨਿਸ ਰੋਚਾ ਨੇ ਦੱਸਿਆ ਕਿ ਅਸੀਂ ਸਾਰੇ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਰਹੇ ਹਾਂ। ਇਨ੍ਹਾਂ ਅੱਤਵਾਦੀ ਕਾਰਵਾਈਆਂ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਭੁਗਤਣੀ ਪਵੇਗੀ।ਉੱਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੇ ਸਮਰਥਕਾਂ ਵੱਲੋਂ ਦੇਸ਼ ਦੀ ਕਾਂਗਰਸ, ਰਾਸ਼ਟਰਪਤੀ ਮਾਵੇਨ ਅਤੇ ਸੁਪਰੀਮ ਕੋਰਟ 'ਤੇ ਹੰਗਾਮਾ ਕਰਨ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਬ੍ਰਾਜ਼ੀਲ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਅਮਰੀਕਾ ਦਾ ਪੂਰਾ ਸਮਰਥਨ ਹੈ।ਉਨ੍ਹਾਂ ਨੇ ਕਿਹਾ, ਮੈਂ ਬ੍ਰਾਜ਼ੀਲ 'ਚ ਲੋਕਤੰਤਰ 'ਤੇ ਹੋਏ ਹਮਲੇ ਅਤੇ ਸ਼ਾਂਤੀਪੂਰਵਕ ਸੱਤਾ ਦੇ ਤਬਾਦਲੇ ਦੀ ਨਿੰਦਾ ਕਰਦਾ ਹਾਂ। ਬ੍ਰਾਜ਼ੀਲ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਸਾਡਾ ਪੂਰਾ ਸਮਰਥਨ ਹੈ ਅਤੇ ਬ੍ਰਾਜ਼ੀਲ ਦੇ ਲੋਕਾਂ ਦੀ ਇੱਛਾ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ। ਮੈਂ ਰਾਸ਼ਟਰਪਤੀ ਲੂਲਾ ਨਾਲ ਕੰਮ ਕਰਨਾ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਯੂਗਾਂਡਾ-ਕੀਨੀਆ ਸਰਹੱਦ 'ਤੇ ਵਾਪਰਿਆ ਬੱਸ ਹਾਦਸਾ, 20 ਲੋਕਾਂ ਦੀ ਮੌਤ
NEXT STORY