ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਸਾਹਿਬ-ਏ-ਕਮਾਲ, ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ, ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰਦੁਆਰਾ ਸਿੰਘ ਸਭਾ ਟਾਇਗਮ ਵਿਖੇ ਪ੍ਰਬੰਧਕ ਕਮੇਟੀਆ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਠ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।
ਜਿਸ 'ਚ ਭਾਈ ਜਸਵੀਰ ਸਿੰਘ ਜਮਾਲਪੁਰੀ, ਭਾਈ ਗੁਰਤੇਜ ਸਿੰਘ, ਭਾਈ ਨਰਿੰਦਰਪਾਲ ਸਿੰਘ, ਗਿਆਨੀ ਕੰਵਲਜੀਤ ਸਿੰਘ, ਭਾਈ ਪਰਮਜੀਤ ਸਿੰਘ ਮੈਲਬੋਰਨ ਆਦਿ ਦੇ ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਜੱਥਿਆਂ ਅਤੇ ਬੱਚਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ, ਕਥਾ ਵਿਚਾਰਾ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾਂ ਨੂੰ ਦੱਸਿਆ ਕਿ ਖਾਲਸਾ ਪੰਥ ਦੇ ਸਿਰਜਣਹਾਰ, ਦਸ਼ਮੇਸ਼ ਪਿਤਾ ਜੀ ਵਿਸ਼ਵ ਦੇ ਇਤਿਹਾਸ 'ਚ ਅਜਿਹੇ ਰਹਿਬਰ ਸਨ ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਦੀ ਚੜ੍ਹਦੀ ਕਲਾ, ਹੱਕ-ਸੱਚ, ਜ਼ੁਲਮ ਦੇ ਖਾਤਮੇ ਅਤੇ ਮਨੁੱਖਤਾ ਦੀ ਭਲਾਈ ਲਈ ਕੁਰਬਾਨ ਕਰ ਦਿੱਤਾ।ਜਿਸ ਦੀ ਮਿਸਾਲ ਹੋਰ ਕਿਧਰੇ ਨਹੀ ਮਿਲਦੀ।
ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫਤ, ਪੱਛਮੀ ਆਸਟ੍ਰੇਲੀਆ ਨੇ ਸਰਹੱਦੀ ਪਾਬੰਦੀਆਂ 'ਚ ਕੀਤੀ ਤਬਦੀਲੀ
ਉਨ੍ਹਾਂ ਸੰਗਤਾ ਨੂੰ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋ ਸੇਧ ਲੈ ਕੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।ਇਸ ਮੌਕੇ 'ਤੇ ਗੁਰੂ ਦੀਆ ਲਾਡਲੀਆਂ ਫੌਜਾਂ ਵਲੋਂ ਵਿਖਾਏ ਗਏ ਗੱਤਕੇ ਦੇ ਕਰਤੱਵ ਵੀ ਖਿੱਚ ਦਾ ਕੇਦਰ ਬਣੇ ਰਹੇ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜਸਵੀਰ ਸਿੰਘ ਜਮਾਲਪੁਰੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਨੂੰ ਗੁਰੂਘਰ ਵਿਖੇ ਨਿਭਾਈਆ ਗਈਆ ਸੇਵਾਵਾਂ ਲਈ ਗੂਰੂ ਸਾਹਿਬ ਦੀ ਬਖਸਿਸ਼ ਸਿਰੋਪਾਓ ਭੇਂਟ ਕਰਕੇ ਵਿਦਾਇਗੀ ਦਿੱਤੀ ਗਈ।ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਕੋਰੋਨਾ ਆਫਤ, ਪੱਛਮੀ ਆਸਟ੍ਰੇਲੀਆ ਨੇ ਸਰਹੱਦੀ ਪਾਬੰਦੀਆਂ 'ਚ ਕੀਤੀ ਤਬਦੀਲੀ
NEXT STORY