ਮੁੰਬਈ (ਭਾਸ਼ਾ)– ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੈਕਸ ਐਲਿਸ ਨੇ ਕਿਹਾ ਕਿ ਪਿਛਲੇ ਹਫ਼ਤੇ ਗਲਾਸਗੋ ਵਿੱਚ ਖਾਲਿਸਤਾਨ ਹਮਾਇਤੀ ਕੱਟੜਪੰਥੀਆਂ ਦੇ ਉਨ੍ਹਾਂ ਦੇ ਭਾਰਤੀ ਹਮਅਹੁਦੇ ਨੂੰ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਕੁਝ ਅਜਿਹੀ ਸੀ, ਜੋ ਬਿਲਕੁਲ ਨਹੀਂ ਹੋਣੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਵਿਖਾਵਾਕਾਰੀਆਂ ਦੇ ਇਕੱਠੇ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਹਾਈ ਕਮਿਸ਼ਨਰ ਨੇ ਕਿਹਾ ਕਿ ਮਾਰਚ ਵਿੱਚ ਭਾਰਤ ਵਿਰੋਧੀ ਤਖ਼ਤੀਆਂ ਲਹਿਰਾਉਣ ਅਤੇ ਨਾਅਰੇਬਾਜ਼ੀ ਦੀ ਘਟਨਾ ਦੇ ਸਮੇਂ ਵੀ ਕਦਮ ਉਠਾਏ ਗਏ ਸਨ। ਬ੍ਰਿਟੇਨ ਦੇ ਹਾਈ ਕਮਿਸ਼ਨਰ ਨੇ ਕਿਹਾ ਕਿ ਬ੍ਰਿਟੇਨ ਦੇ ਅਧਿਕਾਰੀ ਅਜਿਹੇ ਸਾਰੇ ਮਾਮਲਿਆਂ ਵਿੱਚ ਕਦਮ ਉਠਾ ਸਕਦੇ ਹਨ, ਜੋ ਉਨ੍ਹਾਂ ਨੂੰ ਕਿਸੇ ਵੀ ਰੂਪ ਵਿੱਚ ਕੱਟੜਪੰਥੀ ਕਾਰਾ ਲੱਗਦਾ ਹੈ। ਉਦਾਹਰਣ ਲਈ ਟੀ. ਵੀ. ਸਟੇਸ਼ਨ, ਚੈਰਿਟੀ ਅਤੇ ਸਕੂਲਾਂ ਨੂੰ ਬੰਦ ਕਰਨ ਵਰਗੇ ਕਦਮ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਲੋਕਾਂ ਅਤੇ ਇਮਾਰਤਾਂ ਦੇ ਨੇੜੇ-ਤੇੜੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ : ਮੈਨੀਟੋਬਾ ਚੋਣਾਂ 'ਚ 3 ਪੰਜਾਬੀਆਂ ਨੇ ਰਚਿਆ ਇਤਿਹਾਸ, ਹਾਸਲ ਕੀਤੀ ਸ਼ਾਨਦਾਰ ਜਿੱਤ
NEXT STORY