ਲੰਡਨ - ਬ੍ਰਿਟੇਨ ਨੇ ਵੀਰਵਾਰ ਨੂੰ ਯੂਕ੍ਰੇਨ ਦੇ ਸਮਰਥਨ ਵਿਚ ਰੂਸ ’ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ, ਜਿਨ੍ਹਾਂ ’ਚ 6 ਬੈਂਕਾਂ ਅਤੇ ‘ਸ਼ੈਡੋ ਫਲੀਟ’ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਪਾਬੰਦੀਆਂ ਐਡ ਮਿਲੀਬੈਂਡ ਨੇ ਬ੍ਰਿਟਿਸ਼ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਲਾਈਆਂ ਹਨ। ਯੂ.ਕੇ. ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫ.ਸੀ.ਡੀ.ਓ.) ਨੇ ਕਿਹਾ ਕਿ ਪਾਬੰਦੀਆਂ 19 ਟੀਚਿਆਂ ਨੂੰ ਕਵਰ ਕਰਦੀਆਂ ਹਨ। ਇਨ੍ਹਾਂ ਵਿਚ 6 ਰੂਸੀ ਬੈਂਕਾਂ ਸ਼ਾਮਲ ਹਨ, ਜਿਨ੍ਹਾਂ ’ਤੇ ਰੂਸ ਦੀ ਜੰਗੀ ਆਰਥਿਕਤਾ ਦਾ ਸਮਰਥਨ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ ‘ਸ਼ੈਡੋ ਫਲੀਟ’ ਟੈਂਕਰਾਂ ’ਤੇ ਵੀ ਪਾਬੰਦੀਆਂ ਲਾਈਆਂ ਗਈਆਂ ਹਨ, ਜਿਨ੍ਹਾਂ ’ਤੇ ਰੂਸ ਨੂੰ ਪੱਛਮੀ ਪਾਬੰਦੀਆਂ ਤੋਂ ਬਚਣ ਵਿਚ ਮਦਦ ਕਰਨ ਦਾ ਦੋਸ਼ ਹੈ।
ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
NEXT STORY