ਲੰਡਨ– ਬ੍ਰਿਟੇਨ ਦੀ ਨਵ-ਨਿਯੁਕਤ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸੋਮਵਾਰ ਨੂੰ ਇਮੀਗ੍ਰੇਸ਼ਨ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਉਨ੍ਹਾਂ ਦੇਸ਼ਾਂ ਦੇ ਵੀਜ਼ੇ ਮੁਅੱਤਲ ਕਰਨ ਦੀ ਧਮਕੀ ਦਿੱਤੀ, ਜੋ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ਅਤੇ ਉਨ੍ਹਾਂ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰ ਰਹੇ ਹਨ। ਪਿਛਲੇ ਹਫ਼ਤੇ ਗ੍ਰਹਿ ਮੰਤਰਾਲੇ ਦਾ ਚਾਰਜ ਸੰਭਾਲਣ ਤੋਂ ਬਾਅਦ ਆਪਣੇ ਇਕ ਵੱਡੇ ਸਮਾਗਮ ’ਚ ਦੱਖਣੀ ਏਸ਼ੀਆਈ ਮੂਲ ਦੀ ਮੰਤਰੀ ਨੇ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਮਕਸਦ ਨਾਲ ਬਣਾਏ ਗਏ ‘ਫਾਈਵ ਆਈਜ਼’ ਸਮੂਹ ਦੇ ਮੈਂਬਰ ਦੇਸ਼ਾਂ ਦੀ ਲੰਡਨ ਵਿਚ ਹੋਈ ਇਕ ਮੀਟਿੰਗ ’ਚ ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਦੇ ਆਪਣੇ ਹਮਰੁਤਬਾ ਦੀ ਮੇਜ਼ਬਾਨੀ ਕੀਤੀ।
ਇਸ ਮੀਟਿੰਗ ਤੋਂ ਲੱਗਭਗ ਇਕ ਹਫ਼ਤਾ ਪਹਿਲਾਂ 1000 ਤੋਂ ਵੱਧ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਗੈਰ-ਕਾਨੂੰਨੀ ਤੌਰ ’ਤੇ ਬ੍ਰਿਟੇਨ ਦੇ ਕੰਢੇ ਪਹੁੰਚੇ, ਜੋ ਕਿ ਇੰਗਲਿਸ਼ ਚੈਨਲ ਪਾਰ ਕਰ ਕੇ ਖਤਰਨਾਕ ਯਾਤਰਾ ਕਰਨ ਵਾਲੇ ਲੋਕਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਮਹਿਮੂਦ ਨੇ ਕਿਹਾ ਕਿ ਜੋ ਦੇਸ਼ ਸਹਿਯੋਗ ਨਹੀਂ ਕਰਦੇ, ਉਨ੍ਹਾਂ ਲਈ ਅਸੀਂ ‘ਫਾਈਵ ਆਈਜ਼’ ਦੇਸ਼ਾਂ ਵਿਚਕਾਰ ਵਧੇਰੇ ਤਾਲਮੇਲ ਵਾਲੀ ਕਾਰਵਾਈ ਕਰਨ ਬਾਰੇ ਗੱਲ ਕਰ ਰਹੇ ਹਾਂ। ਸਾਡੇ ਲਈ ਇਸ ਦਾ ਮਤਲਬ ਭਵਿੱਖ ਵਿਚ ਵੀਜ਼ਾ ’ਚ ਕਟੌਤੀ ਦੀ ਸੰਭਾਵਨਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਦੇਸ਼ ਸਹਿਯੋਗ ਕਰਨਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਜੇਕਰ ਇਨ੍ਹਾਂ ਦੇ ਕਿਸੇ ਵੀ ਨਾਗਰਿਕ ਨੂੰ ਸਾਡੇ ਦੇਸ਼ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ, ਤਾਂ ਇਨ੍ਹਾਂ ਨੂੰ ਉਸ ਨੂੰ ਵਾਪਸ ਬੁਲਾਉਣਾ ਪਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖਬਰ; ਨੇਪਾਲ ਦੇ PM ਕੇ.ਪੀ. ਸ਼ਰਮਾ ਓਲੀ ਨੇ ਦਿੱਤਾ ਅਸਤੀਫ਼ਾ
NEXT STORY