ਲੰਡਨ (ਵਾਰਤਾ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਦੌਰਾਨ ਜ਼ਪੋਰੀਜ਼ੀਆ ਪਰਮਾਣੂ ਪਲਾਂਟ ਦੀ ਸਥਿਤੀ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਹੰਗਾਮੀ ਮੀਟਿੰਗ ਬੁਲਾਉਣ ਦਾ ਵਾਅਦਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ 'ਦਿ ਡਾਊਨਿੰਗ ਸਟ੍ਰੀਟ' ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਜ਼ਪੋਰੀਜ਼ੀਆ ਪਲਾਂਟ 'ਤੇ ਇੱਕ ਰੂਸੀ ਹਮਲੇ ਕਾਰਨ ਅੱਗ ਲੱਗ ਗਈ ਸੀ, ਹਾਲਾਂਕਿ ਯੂਕ੍ਰੇਨੀ ਰਾਜ ਐਮਰਜੈਂਸੀ ਸੇਵਾ ਨੇ ਬਾਅਦ ਵਿੱਚ ਕਿਹਾ ਕਿ ਅੱਗ ਨੂੰ ਪਲਾਂਟ ਦੇ ਬਾਹਰ ਹੀ ਬੁਝਾ ਦਿੱਤਾ ਗਿਆ ਅਤੇ ਇਸ ਦੀ ਇਕ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਨੇ ਪੁਤਿਨ ਦੇ ਕਈ ਸਹਿਯੋਗੀਆਂ, ਪ੍ਰੈੱਸ ਸਕੱਤਰ 'ਤੇ ਲਗਾਈਆਂ ਨਵੀਆਂ ਪਾਬੰਦੀਆਂ
ਡਾਊਨਿੰਗ ਸਟ੍ਰੀਟ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕਰਦੇ ਹੋਏ, ਜ਼ਪੋਰੀਜ਼ੀਆ ਪਰਮਾਣੂ ਪਾਵਰ ਪਲਾਂਟ 'ਤੇ ਚਿੰਤਾ ਪ੍ਰਗਟ ਕੀਤੀ। ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਰੂਸ ਨੂੰ ਪਲਾਂਟ 'ਤੇ ਹਮਲੇ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ ਅਤੇ ਐਮਰਜੈਂਸੀ ਸੇਵਾਵਾਂ ਲਈ ਰਸਤਾ ਬਣਾਉਣਾ ਚਾਹੀਦਾ ਹੈ। ਬਿਆਨ 'ਚ ਕਿਹਾ ਗਿਆ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਗਲੇ ਕੁਝ ਘੰਟਿਆਂ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਹੰਗਾਮੀ ਬੈਠਕ ਬੁਲਾਉਣ ਦੀ ਸਿਫਾਰਿਸ਼ ਕਰਨਗੇ। ਬ੍ਰਿਟੇਨ ਇਸ ਮੁੱਦੇ ਨੂੰ ਰੂਸ ਅਤੇ ਹੋਰ ਸਹਿਯੋਗੀਆਂ ਕੋਲ ਉਠਾਏਗਾ। ਦੋਵਾਂ ਨੇਤਾਵਾਂ ਦਾ ਮੰਨਣਾ ਹੈ ਕਿ ਜੰਗਬੰਦੀ ਬਹੁਤ ਜ਼ਰੂਰੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ 'ਤੇ ਰੂਸ ਦਾ ਹਮਲਾ, ਪਲਾਂਟ 'ਚ ਲੱਗੀ ਅੱਗ
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੂਸੀ ਫੌਜਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਯੂਕ੍ਰੇਨ, ਲੋਕਾਂ ਨੂੰ ਗੁਰੀਲਾ ਯੁੱਧ ਸ਼ੁਰੂ ਕਰਨ ਦਾ ਸੱਦਾ
NEXT STORY