ਲੰਡਨ (ਏਜੰਸੀ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਛੋਟੇ ਭਰਾ ਨਿਕ ਸਟਾਰਮਰ (60) ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਪ੍ਰਧਾਨ ਮੰਤਰੀ ਦੀ ਰਿਹਾਇਸ਼ ਡਾਊਨਿੰਗ ਸਟ੍ਰੀਟ ਤੋਂ ਜਾਰੀ ਬਿਆਨ 'ਚ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਨਿਕ ਕੈਂਸਰ ਤੋਂ ਪੀੜਤ ਸਨ।
ਪ੍ਰਧਾਨ ਮੰਤਰੀ ਕੀਰ ਸਟਾਰਮਰ (62) ਨੇ ਆਪਣੇ ਭਰਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਨੂੰ ਇਕ "ਸ਼ਾਨਦਾਰ ਵਿਅਕਤੀ" ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ਦੀਆਂ ਸਾਰੀਆਂ ਚੁਣੌਤੀਆਂ ਦਾ ਸਾਹਸ ਨਾਲ ਸਾਹਮਣਾ ਕੀਤਾ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ, "ਸਾਨੂੰ ਉਨ੍ਹਾਂ ਦੀ ਬਹੁਤ ਯਾਦ ਆਵੇਗੀ।" ਸਟਾਰਮਰ ਨੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਨ੍ਹਾਂ ਦੇ ਭਰਾ ਦਾ ਇਲਾਜ ਕੀਤਾ।
ਅਫਗਾਨਿਸਤਾਨ ਨੇ ਗ੍ਰੀਨ ਟੀ ਦੀ ਖੇਤੀ ਕੀਤੀ ਸ਼ੁਰੂ
NEXT STORY