ਐਥਨਜ਼ (ਏਪੀ)- ਯੂਨਾਨ ਦੀ ਰਾਜਧਾਨੀ ਐਥਨਜ਼ ਵਿੱਚ ਸ਼ੁੱਕਰਵਾਰ ਸਵੇਰੇ ਐਕਰੋਪੋਲਿਸ ਪਹਾੜੀ ਦੇ ਨੇੜੇ ਇੱਕ ਸੈਲਾਨੀ ਖੇਤਰ ਪਲਾਕਾ ਵਿੱਚ ਸ਼ਕਤੀਸ਼ਾਲੀ ਧਮਾਕੇ ਕਾਰਨ ਇਮਾਰਤ ਢਹਿ ਗਈ। ਇਸ ਹਾਦਸੇ ਵਿਚ ਘੱਟੋ-ਘੱਟ ਦੋ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਫਾਇਰ ਵਿਭਾਗ ਨੇ ਕਿਹਾ ਕਿ ਇਹ ਧਮਾਕਾ ਯੂਨਾਨ ਦੇ ਪ੍ਰਾਚੀਨ ਸਮਾਰਕ, ਐਕਰੋਪੋਲਿਸ ਪਹਾੜੀ ਦੇ ਪੈਰਾਂ ਵਿੱਚ ਸਥਿਤ ਏਥਨਜ਼ ਦੇ ਇੱਕ ਇਤਿਹਾਸਕ ਖੇਤਰ, ਪਲਾਕਾ ਜ਼ਿਲ੍ਹੇ ਵਿੱਚ ਇੱਕ ਪੁਰਾਣੀ ਦੋ ਮੰਜ਼ਿਲਾ ਇਮਾਰਤ ਵਿੱਚ ਹੋਇਆ।
ਪੜ੍ਹੋ ਇਹ ਅਹਿਮ ਖ਼ਬਰ-ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ: ਮੁੱਖ ਮਾਰਗ ਬੰਦ
ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਕਾਰਨ ਇਮਾਰਤ ਢਹਿ ਗਈ ਅਤੇ ਆਲੇ ਦੁਆਲੇ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਫਾਇਰਫਾਈਟਰਾਂ ਨੇ ਨੇੜਲੀ ਇਮਾਰਤ ਵਿੱਚੋਂ ਦੋ ਔਰਤਾਂ ਨੂੰ ਬਚਾਇਆ। ਪੁਲਿਸ ਨੇ ਕਿਹਾ ਕਿ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ। ਸਥਾਨਕ ਮੀਡੀਆ ਦੇ ਅਨੁਸਾਰ, ਧਮਾਕੇ ਵਿੱਚ ਇੱਕ ਰਾਹਗੀਰ ਵੀ ਥੋੜ੍ਹਾ ਜ਼ਖਮੀ ਹੋਇਆ ਹੈ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ, ਜਦੋਂ ਕਿ ਫਾਇਰ ਵਿਭਾਗ ਨੇ ਕਿਹਾ ਕਿ ਬਚਾਅ ਟੀਮਾਂ ਮਲਬੇ ਵਿੱਚ ਲੋਕ ਫਸੇ ਹੋਏ ਹਨ ਜਾਂ ਨਹੀਂ ਇਹ ਦੇਖਣ ਲਈ ਜਾਂਚ ਕਰ ਰਹੀਆਂ ਹਨ। ਧਮਾਕੇ ਦੇ ਕਾਰਨ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ, ਪਰ ਸਥਾਨਕ ਮੀਡੀਆ ਨੂੰ ਗੈਸ ਲੀਕ ਹੋਣ ਦਾ ਸ਼ੱਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ
NEXT STORY