ਪੈਰਿਸ (ਏ. ਪੀ.)-ਦੱਖਣੀ ਫਰਾਂਸ ਦੇ ਭੂਮੱਧ ਸਾਗਰ ਤੱਟ ’ਤੇ ਮੰਗਲਵਾਰ ਸਵੇਰੇ ਇਕ ਜ਼ਬਰਦਸਤ ਧਮਾਕੇ ਤੋਂ ਬਾਅਦ ਇਕ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ। ਇਸ ਇਮਾਰਤ ਦੇ ਮਲਬੇ ਹੇਠਾਂ ਚਾਰ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ, ਜਿਨ੍ਹਾਂ ਨੂੰ ਲੱਭਣ ਲਈ ਫਾਇਰ ਫਾਈਟਰਜ਼ ਕੋਸ਼ਿਸ਼ ਕਰ ਰਹੇ ਹਨ। ਦੱਖਣੀ ਵਰ ਸੂਬੇ ਦੇ ਅਧਿਕਾਰੀਆਂ ਨੇ ਕਿਹਾ ਕਿ ਇਮਾਰਤ ਦੇ ਮਲਬੇ ’ਚੋਂ ਇਕ ਵਿਅਕਤੀ ਨੂੰ ਗੰਭੀਰ ਹਾਲਤ ’ਚ ਕੱਢਿਆ ਗਿਆ ਅਤੇ ਤਿੰਨ ਹੋਰਾਂ ਨੂੰ ਐਮਰਜੈਂਸੀ ਡਾਕਟਰੀ ਇਲਾਜ ਦੀ ਲੋੜ ਹੈ। ਮੰਗਲਵਾਰ ਤੜਕੇ ਤੱਟਵਰਤੀ ਸ਼ਹਿਰ ਸਨਾਰੀ-ਸੁਰ-ਮੇਰ ’ਚ ਇਕ ਜ਼ਬਰਦਸਤ ਧਮਾਕੇ ਤੋਂ ਬਾਅਦ ਇਮਾਰਤ ਢਹਿ ਗਈ।
ਉਨ੍ਹਾਂ ਕਿਹਾ ਕਿ ਚਾਰ ਵਿਅਕਤੀਆਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਨ੍ਹਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਸਥਾਨ ’ਤੇ ਕਿਸੇ ਗੈਸ ਦੀ ਬਦਬੂ ਮਹਿਸੂਸ ਕੀਤੀ ਗਈ।
ਧੀ ਦਾ ਕਾਰਾ, 6 ਮਹੀਨਿਆਂ ਤੱਕ ਘਰ ’ਚ ਲੁਕਾ ਕੇ ਰੱਖੀ ਮਾਂ ਦੀ ਲਾਸ਼, ਵਜ੍ਹਾ ਜਾਣ ਹੋਵੋਗੇ ਹੈਰਾਨ
NEXT STORY