ਇੰਟਰਨੈਸ਼ਨਲ ਡੈਸਕ- ਥਾਈਲੈਂਡ ਦੇ ਮਸ਼ਹੂਰ ਟੂਰਿਸਟ ਸਪਾਟ ਫੁਕੇਟ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਚਾਰ-ਮੰਜ਼ਿਲਾ ਇਮਾਰਤ 'ਚ ਸੋਮਵਾਰ ਤੜਕੇ ਭਿਆਨਕ ਅੱਗ ਲੱਗਣ ਕਾਰਨ 11 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ।
ਫੁਕੇਟ ਦੇ ਪਾਟੋਂਗ ਇਲਾਕੇ ਦੇ ਇੱਕ ਪੁਲਸ ਅਧਿਕਾਰੀ ਨੇ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਅੱਗ ਸੋਮਵਾਰ ਤੜਕੇ ਲਗਭਗ 3:30 ਵਜੇ ਲੱਗੀ। ਇਸ ਇਮਾਰਤ 'ਚ ਇੱਕ ਰੈਸਟੋਰੈਂਟ ਅਤੇ ਕਿਰਾਏ ਦੇ ਕਮਰੇ ਬਣੇ ਹੋਏ ਹਨ, ਜਿਸ ਕਾਰਨ ਇੱਥੇ ਹਾਦਸੇ ਸਮੇਂ ਕਾਫ਼ੀ ਲੋਕ ਮੌਜੂਦ ਸਨ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੂੰ ਅੱਗ 'ਤੇ ਕਾਬੂ 'ਚ 2 ਘੰਟੇ ਦਾ ਸਮਾਂ ਲੱਗਾ।
ਇਹ ਵੀ ਫੜ੍ਹੋ- 'ਸੁਪਰ' ਪਾਵਰਾਂ ਦੀ ਇਤਿਹਾਸਕ ਮੀਟਿੰਗ ! ਪਰਮਾਣੂ ਹਥਿਆਰਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
ਰੈਸਕਿਊ ਆਪਰੇਸ਼ਨਾਂ ਦੌਰਾਨ ਇਮਾਰਤ ਅੰਦਰੋਂ 11 ਲਾਸ਼ਾਂ ਬਰਾਮਦ ਹੋਈਆਂ ਹਨ, ਜਿਨ੍ਹਾਂ 'ਚ ਥਾਈਲੈਂਡ ਅਤੇ ਮਿਆਂਮਾਰ ਦੇ ਨਾਗਰਿਕ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਧੂੰਏਂ ਕਾਰਨ ਦਮ ਘੁਟਣ ਅਤੇ ਟੁੱਟੇ ਹੋਏ ਸ਼ੀਸ਼ਿਆਂ ਨਾਲ ਜ਼ਖ਼ਮੀ ਹੋਏ 16 ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਥਾਈਲੈਂਡ ਦੇ ਬਾਰਾਂ, ਨਾਈਟ ਕਲੱਬਾਂ ਅਤੇ ਕਮਰਸ਼ੀਅਲ ਬਿਲਡਿੰਗਾਂ 'ਚ ਫਾਇਰ ਸੇਫਟੀ ਦੇ ਨਿਯਮਾਂ ਦੀ ਅਣਦੇਖੀ ਨੂੰ ਲੈ ਕੇ ਲੰਬੇ ਸਮੇਂ ਤੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਵੀ ਬੈਂਕਾਕ ਦੇ ਇੱਕ ਭੀੜ-ਭੜੱਕੇ ਵਾਲੇ ਬਾਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ 'ਚ 40 ਲੋਕਾਂ ਦੀ ਜਾਨ ਚਲੀ ਗਈ ਸੀ, ਜਦਕਿ 2009 ਵਿੱਚ ਸੈਂਟਿਕਾ ਕਲੱਬ ਹਾਦਸੇ ਵਿੱਚ 67 ਲੋਕ ਮਾਰੇ ਗਏ ਸਨ। ਇਸ ਤਾਜ਼ਾ ਹਾਦਸੇ ਨੇ ਇਨ੍ਹਾਂ ਚਿੰਤਾਵਾਂ ਨੂੰ ਮੁੜ ਉਜਾਗਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 543 ਤੋਂ ਵਧਾ ਕੇ 850 ਕੀਤੀਆਂ ਜਾਣਗੀਆਂ ਲੋਕ ਸਭਾ ਦੀਆਂ ਸੀਟਾਂ ! ਹੱਦਬੰਦੀ ਦੇ ਫਰਾਮੂਲੇ 'ਤੇ ਵਿਚਾਰ ਕਰ ਰਹੀ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਤਿਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਬਰੇਸ਼ੀਆ ਵਿਖੇ ਸਜਿਆ 15ਵਾਂ ਵਿਸ਼ਾਲ ਨਗਰ ਕੀਰਤਨ
NEXT STORY