ਜੂਬਾ-ਜਿਹਾਦੀ ਹਿੰਸਾ ਦਰਮਿਆਨ ਬੁਰਕੀਨਾ ਫਾਸੋ ਦੇ ਪ੍ਰਧਾਨ ਮੰਤਰੀ ਨੂੰ ਅਹਿਦੇ ਤੋਂ ਹਟਾ ਦਿੱਤਾ ਗਿਆ ਹੈ। ਹਿੰਸਾ ਦੀਆਂ ਘਟਨਾਵਾਂ 'ਚ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਲੱਖ ਤੋਂ ਜ਼ਿਆਦਾ ਲੋਕ ਬੇਘਰ ਹੋ ਗਏ ਹਨ। ਰਾਸ਼ਟਰਪਤੀ ਰੋਕ ਮਾਰਕ ਕ੍ਰਿਸ਼ਚੀਅਨ ਕਬੋਰੇ ਨੇ ਕਈ ਹਫਤੇ ਤੱਕ ਚਲੇ ਸਰਕਾਰ ਵਿਰੋਧੀ ਪ੍ਰਦਰਸ਼ਨ ਤੋਂ ਬਾਅਦ ਆਪਣੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਇਕ ਦਿਨ 'ਚ ਹੋਏ ਕਰੀਬ ਦੁੱਗਣੇ
ਪ੍ਰਦਰਸ਼ਨਕਾਰੀਆਂ ਨੇ ਅੱਤਵਾਦੀ ਸੰਗਠਨ ਅਲ ਕਾਇਦਾ ਅਤੇ ਇਸਲਾਮਿਕ ਸਟੇਟ ਨਾਲ ਮੁਕਾਬਲਾ ਕਰਨ ਦੇ ਪ੍ਰਤੀ ਅਸਫ਼ਲ ਰਹਿਣ 'ਤੇ ਆਪਣੀ ਸਰਕਾਰ ਦੀ ਆਲੋਚਨਾ ਕੀਤੀ ਹੈ। ਸੰਚਾਰ ਮੰਤਰੀ ਉਸੈਨੀ ਤੰਬੂਰਾ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਕ੍ਰਿਸਟੋਫ ਜੇਸੋਫ ਮਰੀ ਦਬੀਰੇ ਨੂੰ ਅਹੁਦੇ ਤੋਂ ਹਟਾ ਦਿੱਤਾ। ਨਵੀਂ ਸਰਕਾਰ ਦੇ ਬਣਨ ਦੇ ਬਾਰੇ 'ਚ ਉਨ੍ਹਾਂ ਨੇ ਕਝ ਨਹੀਂ ਦੱਸਿਆ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਹੋਣ ਵਾਲੀਆਂ ਜਾਂਚਾਂ 'ਚ ਦੋ ਹੋਰ ਕਥਿਤ ਸਰਕਾਰੀ ਪ੍ਰੋਗਰਾਮਾਂ ਨੂੰ ਕੀਤਾ ਜਾਵੇਗਾ ਸ਼ਾਮਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਨਾਈਜੀਰੀਆ 'ਚ ਬੰਦੂਕਧਾਰੀਆਂ ਦੇ ਹਮਲੇ 'ਚ 9 ਲੋਕਾਂ ਦੀ ਮੌਤ
NEXT STORY