ਕਾਬੁਲ (ਆਈਏਐਨਐਸ-) ਅਫਗਾਨਿਸਤਾਨ ਦੇ ਦੱਖਣੀ ਪ੍ਰਾਂਤ ਕੰਧਾਰ ਵਿੱਚ ਤੜਕਸਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਯਾਤਰੀ ਬੱਸ ਅਤੇ ਕਾਰਗੋ ਟਰੱਕ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਇਸ ਟੱਕਰ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ। ਸੂਬਾਈ ਸਰਕਾਰ ਦੇ ਬੁਲਾਰੇ ਅਜ਼ੀਜ਼ ਅਹਿਮਦ ਅਜ਼ੀਜ਼ੀ ਦੇ ਅਨੁਸਾਰ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 6:00 ਵਜੇ ਦੇ ਕਰੀਬ ਕੰਧਾਰ-ਹੇਰਾਤ ਹਾਈਵੇਅ 'ਤੇ ਜਾਹਰੀ ਜ਼ਿਲ੍ਹੇ ਦੇ ਹੌਜ਼-ਏ-ਮਦਾਦ ਖੇਤਰ ਵਿੱਚ ਵਾਪਰਿਆ।
ਪੜ੍ਹੋ ਇਹ ਅਹਿਮ ਖ਼ਬਰ- "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"! ਰੈਲੀ 'ਚ ਡੋਨਾਲਡ ਟਰੰਪ ਨੇ ਪੁੱਛ ਲਿਆ ਸਵਾਲ
ਤੇਜ਼ ਰਫ਼ਤਾਰ ਯਾਤਰੀ ਬੱਸ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ। ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ,ਅਤੇ ਜ਼ਖਮੀਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਾੜੀਆਂ ਸੜਕਾਂ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਅਫਗਾਨਿਸਤਾਨ ਦੇ ਪਹਾੜੀ ਖੇਤਰ ਵਿੱਚ ਸੜਕ ਹਾਦਸੇ ਆਮ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਸਾਡੀ ਸ਼ਾਂਤੀ ਨੂੰ ਸਾਡੀ ਕਮਜ਼ੋਰੀ ਨਾ ਸਮਝੋ..!', ਅੱਤਵਾਦ ਦੇ ਮੁੱਦੇ 'ਤੇ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
NEXT STORY