ਇੰਟਰਨੈਸ਼ਨਲ ਡੈਸਕ- ਇੰਡੋਨੇਸ਼ੀਆ ਦੇ ਪੱਛਮੀ ਸੁਮਾਤਰਾ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਬੱਸ ਕਾਬੂ ਤੋਂ ਬਾਹਰ ਹੋ ਕੇ ਸੜਕ ਤੋਂ ਹੇਠਾਂ ਉਤਰ ਗਈ ਤੇ ਪਲਟ ਗਈ, ਜਿਸ ਕਾਰਨ ਘੱਟੋ-ਘੱਟ 12 ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੱਛਮੀ ਸੁਮਾਤਰਾ ਟ੍ਰੈਫਿਕ ਪੁਲਸ ਦੇ ਡਾਇਰੈਕਟਰ ਰੇਜ਼ਾ ਚੈਰੂਲ ਅਕਬਰ ਸਿਦਿਕ ਨੇ ਕਿਹਾ ਕਿ ਅੰਤਰ-ਪ੍ਰਾਂਤਕ ਬੱਸ ਉੱਤਰੀ ਸੁਮਾਤਰਾ ਸੂਬੇ ਦੇ ਮੇਦਾਨ ਤੋਂ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਜਾ ਰਹੀ ਸੀ ਜਦੋਂ ਪੱਛਮੀ ਸੁਮਾਤਰਾ ਦੇ ਪਡਾਂਗ ਸ਼ਹਿਰ ਵਿੱਚ ਇੱਕ ਬੱਸ ਟਰਮੀਨਲ ਦੇ ਨੇੜੇ ਆ ਕੇ ਇਹ ਪਲਟ ਗਈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਸਨ।

ਉਨ੍ਹਾਂ ਕਿਹਾ ਕਿ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ, ਪਰ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪਡਾਂਗ ਵਿੱਚ ਪਹਾੜੀ ਇਲਾਕੇ 'ਚ ਬ੍ਰੇਕ ਫੇਲ੍ਹ ਹੋਣ ਤੋਂ ਬਾਅਦ ਬੱਸ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਤੇ ਪਲਟ ਗਈ, ਜਿਸ ਕਾਰਨ 12 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 23 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਣੇ ਕੁੱਲ 13 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਂਥਨੀ ਅਲਬਾਨੀਜ਼ ਨੂੰ ਦੁਬਾਰਾ ਆਸਟ੍ਰੇਲੀਆ ਦਾ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ PM ਮੋਦੀ ਨੇ ਦਿੱਤੀ ਵਧਾਈ
NEXT STORY