ਇਸਲਾਮਾਬਾਦ (ਆਈਏਐਨਐਸ)- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਬੱਸ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸੂਬੇ ਦੇ ਹਾਫਿਜ਼ਾਬਾਦ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ 'ਰੈਸਕਿਊ 1122' ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਬਚਾਅ ਸੇਵਾਵਾਂ ਨੇ ਦੱਸਿਆ ਕਿ ਇਹ ਹਾਦਸਾ ਹਾਫਿਜ਼ਾਬਾਦ ਦੀ ਪਿੰਡੀ ਭੱਟੀਆਂ ਤਹਿਸੀਲ ਦੇ ਫਤਿਹਕੇ ਇਲਾਕੇ ਵਿੱਚ ਵਾਪਰਿਆ। ਬਚਾਅ ਅਧਿਕਾਰੀਆਂ ਮੁਤਾਬਕ, ਤੇਜ਼ ਰਫ਼ਤਾਰ ਕਾਰਨ ਡਰਾਈਵਰ ਵਾਹਨ 'ਤੇ ਆਪਣਾ ਕਾਬੂ ਗੁਆ ਬੈਠਾ ਸੀ। ਪਾਕਿਸਤਾਨ ਦੇ ਅਖ਼ਬਾਰ 'ਡਾਨ' ਦੀ ਰਿਪੋਰਟ ਅਨੁਸਾਰ ਹਾਦਸੇ ਤੋਂ ਬਾਅਦ 'ਰੈਸਕਿਊ 1122' ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਵੀਜ਼ਾ ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
'ਰੈਸਕਿਊ 1122' ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਘਟਨਾ ਸਥਾਨ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ 20 ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਬਚਾਅ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਰੱਖੀ ਗਈ, ਕਿਉਂਕਿ ਅਜਿਹਾ ਖਦਸ਼ਾ ਸੀ ਕਿ ਕੁਝ ਹੋਰ ਯਾਤਰੀ ਬੱਸ ਅਤੇ ਮਲਬੇ ਹੇਠ ਫਸੇ ਹੋ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ ਅਧਿਕਾਰੀ
NEXT STORY