ਮੁਜ਼ੱਫਰਗੜ੍ਹ (ਏਐਨਆਈ): ਪਾਕਿਸਤਾਨ ਵਿਖੇ ਪੰਜਾਬ ਦੇ ਮੁਜ਼ੱਫਰਗੜ੍ਹ ਵਿੱਚ ਇੱਕ ਯਾਤਰੀ ਬੱਸ ਅਤੇ ਇੱਕ ਟ੍ਰੇਲਰ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਇਸ ਦਰਦਨਾਕ ਸੜਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖਮੀ ਹੋ ਗਏ। ਏਆਰਵਾਈ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਲਹਿੰਦੇ ਪੰਜਾਬ 'ਚ ਮੀਂਹ ਅਤੇ ਹੜ੍ਹ ਦਾ ਕਹਿਰ, 66 ਲੋਕਾਂ ਦੀ ਮੌਤ, 127 ਜ਼ਖਮੀ
ਪੁਲਸ ਅਨੁਸਾਰ ਟੱਕਰ ਲੰਗਰ ਸਰਾਏ ਖੇਤਰ ਦੇ ਨੇੜੇ ਹੋਈ। ਸਮਾਚਾਰ ਏਜੰਸੀ ਅਨੁਸਾਰ ਮ੍ਰਿਤਕਾਂ ਵਿੱਚ ਦੋ ਪੁਰਸ਼, ਦੋ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ। ਯਾਤਰੀ ਬੱਸ ਝੰਗ ਤੋਂ ਅਲੀ ਪੁਰ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ। ਪੁਲਸ ਨੇ ਪੁਸ਼ਟੀ ਕੀਤੀ ਕਿ ਹਾਦਸੇ ਵਿੱਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਐਫਆਈਆਰ ਦਰਜ ਕਰ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਲੋਕਾਂ ਨੂੰ ਰਾਹਤ, ਵੱਡੀ ਰੁਕਾਵਟ ਤੋਂ ਬਾਅਦ ਇੰਟਰਨੈੱਟ ਸੇਵਾ ਬਹਾਲ
NEXT STORY