ਕੈਲਗਰੀ (ਦਲਵੀਰ ਜੱਲੋਵਾਲੀਆ)- ਬੀਤੇ ਦਿਨ ਕੈਲਗਰੀ ਦੇ ਗੁਰਦੁਆਰਾ ਸਾਹਿਬ ਦਸਮੇਸ਼ ਕਲਚਰਲ ਸੈਂਟਰ ਅਤੇ ਸਿੱਖ ਮੋਟਰਸਾਈਕਲ ਰਾਈਡਰਜ਼ ਕਲੱਬ ਦੇ ਨੌਜਵਾਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਸਿੱਖ ਕੌਮ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਵਿਚ ਅੱਗੇ ਰਹਿੰਦੀ ਹੈ।
ਪੰਜਾਬ ਵਿਚ ਆਈ ਹੜ੍ਹ ਦੀ ਭਿਆਨਕ ਤਬਾਹੀ ਦੇ ਮੱਦੇਨਜ਼ਰ ਕਲੱਬ ਦੇ ਮੈਂਬਰਾਂ ਨੇ ਦਿਨ-ਰਾਤ ਸੇਵਾ ਕਰਦਿਆਂ ਸਿਰਫ ਇਕ ਦਿਨ ਵਿਚ 15/15 ਘੰਟੇ ਵਲੰਟੀਅਰ ਸੇਵਾਵਾਂ ਨਿਭਾਈਆਂ ਅਤੇ 60,000 ਡਾਲਰ ਤੋਂ ਵੱਧ ਦੀ ਰਕਮ ਇਕੱਠੀ ਕਰ ਕੇ ਸੰਗਤਾਂ ਨੂੰ ਸੌਂਪੀ।
ਇਸ ਮੌਕੇ ਕਥਾਵਾਚਕ ਗਿਆਨੀ ਭਾਈ ਪਿੰਦਰਪਾਲ ਸਿੰਘ ਜੀ ਨੇ ਵੀ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਅਤੇ ਸੰਗਤ ਨੂੰ ਪ੍ਰੇਰਿਤ ਕੀਤਾ ਕਿ ਵੱਡੇ ਮਨ ਨਾਲ ਲੋਕ ਭਲਾਈ ਦੇ ਕੰਮਾਂ ਵਿਚ ਹਿੱਸਾ ਪਾਉਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਤੀਜੇ ਵਿਸ਼ਵ ਯੁੱਧ ਵੱਲ ਵਧ ਰਹੀ ਦੁਨੀਆ..!'', UN ਨੇ ਦਿੱਤੀ ਚਿਤਾਵਨੀ
NEXT STORY