ਵਾਸ਼ਿੰਗਟਨ (ਭਾਸ਼ਾ)- ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਇੱਕ ਮਤਾ ਪਾਸ ਕਰਕੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਵਿੱਚ 1984 ਵਿੱਚ ਹੋਈ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਵਜੋਂ ਰਸਮੀ ਤੌਰ ‘ਤੇ ਮਾਨਤਾ ਦੇਣ ਅਤੇ ਇਸ ਦੀ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਇਹ ਮਤਾ 22 ਮਾਰਚ ਨੂੰ ਵਿਧਾਨ ਸਭਾ ਦੀ ਮੈਂਬਰ ਜਸਮੀਤ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ ਜੋ ਕਿ ਰਾਜ ਵਿਧਾਨ ਸਭਾ ਦੀ ਪਹਿਲੀ ਚੁਣੀ ਗਈ ਸਿੱਖ ਮੈਂਬਰ ਹੈ ਅਤੇ ਸੋਮਵਾਰ ਨੂੰ ਸੂਬਾ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਸ ਨੂੰ ਪਾਸ ਕੀਤਾ ਗਿਆ ਸੀ। ਅਸੈਂਬਲੀ ਮੈਂਬਰ ਕਾਰਲੋਸ ਵਿਲਾਪਾਡੂਆ ਨੇ ਇਸ ਦਾ ਸਮਰਥਨ ਕੀਤਾ।
ਵਿਧਾਨ ਸਭਾ ਦੇ ਇੱਕੋ ਇੱਕ ਹਿੰਦੂ ਮੈਂਬਰ ਐਸ਼ ਕਾਲੜਾ ਨੇ ਵੀ ਇਸ ਦੇ ਹੱਕ ਵਿੱਚ ਵੋਟ ਪਾਈ। ਮਤੇ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਸਿੱਖ ਭਾਈਚਾਰਾ ਅਜੇ ਤੱਕ ਦੰਗਿਆਂ ਦੇ ਸਰੀਰਕ ਅਤੇ ਮਨੋਵਿਗਿਆਨਕ ਸਦਮੇ ਤੋਂ ਉਭਰ ਨਹੀਂ ਸਕਿਆ ਹੈ। ਮਤਾ ਅਮਰੀਕੀ ਕਾਂਗਰਸ ਨੂੰ ਨਵੰਬਰ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਅਤੇ ਨਿੰਦਾ ਕਰਨ ਦੀ ਅਪੀਲ ਕਰਦਾ ਹੈ। ਅਮਰੀਕਨ ਸਿੱਖ ਕਾਕਸ ਕਮੇਟੀ ਅਤੇ ਹੋਰ ਅਮਰੀਕੀ ਸਿੱਖ ਜਥੇਬੰਦੀਆਂ ਦੇ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਨੇ ਇੱਕ ਬਿਆਨ ਜਾਰੀ ਕਰਕੇ ਕੈਲੀਫੋਰਨੀਆ ਸਟੇਟ ਅਸੈਂਬਲੀ ਦੇ ਮੈਂਬਰਾਂ ਦਾ ਮਤਾ ਪੇਸ਼ ਕਰਨ ਅਤੇ ਪਾਸ ਕਰਨ ਲਈ ਧੰਨਵਾਦ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਸਿੱਖਸ ਆਫ ਅਮੈਰਿਕਾ ਦੇ ਅਹੁਦੇਦਾਰਾਂ ਦੀ ਭਾਰਤੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਅਹਿਮ ਬੈਠਕ
2015 ਵਿੱਚ ਕੈਲੀਫੋਰਨੀਆ ਅਸੈਂਬਲੀ ਨੇ ਵੀ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਕਰਾਰ ਦੇਣ ਵਾਲਾ ਮਤਾ ਪਾਸ ਕੀਤਾ ਸੀ। ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ, 1984 ਨੂੰ ਉਸਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਹੋਈ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੇਪਾਲ ਤੋਂ ਆਈ ਦੁੱਖਦਾਇਕ ਖ਼ਬਰ, ਕਾਰ ਹਾਦਸੇ 'ਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ
NEXT STORY