ਓਟਾਵਾ (ਏਜੰਸੀ): ਭਾਰਤ-ਕੈਨੇਡਾ ਵਿਚਾਲੇ ਕੂਟਨੀਤਕ ਗਤੀਰੋਧ ਵਿਚਕਾਰ, ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਦੋਸ਼ ਲਾਇਆ ਕਿ ਕੱਟੜਪੰਥੀ ਤੱਤ "ਹਮਲਾ" ਕਰ ਰਹੇ ਹਨ ਅਤੇ ਹਿੰਦੂ-ਕੈਨੇਡੀਅਨਾਂ ਨੂੰ ਭਾਰਤ ਵਾਪਸ ਜਾਣ ਲਈ "ਧਮਕੀ" ਦੇ ਰਹੇ ਹਨ। ਉਨ੍ਹਾਂ ਨੇ ਦੇਸ਼ ਦੇ ਸਾਰੇ ਹਿੰਦੂ-ਕੈਨੇਡੀਅਨ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਚੌਕਸ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
ਚੰਦਰ ਆਰੀਆ ਇੱਕ ਇੰਡੋ-ਕੈਨੇਡੀਅਨ ਆਗੂ ਹੈ ਜੋ ਕੈਨੇਡਾ ਦੀ ਲਿਬਰਲ ਪਾਰਟੀ ਤੋਂ ਆਉਂਦੇ ਹਨ, ਜੋ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਹੀ ਪਾਰਟੀ ਹੈ। ਆਰੀਆ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਇਕ ਪੋਸਟ ਵਿਚ ਕਿਹਾ ਕਿ ਕੁਝ ਦਿਨ ਪਹਿਲਾਂ ਕੈਨੇਡਾ ਵਿੱਚ ਖਾਲਿਸਤਾਨ ਲਹਿਰ ਦੇ ਆਗੂ ਅਤੇ ਰਾਏਸ਼ੁਮਾਰੀ ਦਾ ਆਯੋਜਨ ਕਰਨ ਵਾਲੇ ਸਿੱਖਸ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ ਕੈਨੇਡੀਅਨਾਂ 'ਤੇ ਹਮਲਾ ਕਰਕੇ ਸਾਨੂੰ ਕੈਨੇਡਾ ਛੱਡ ਕੇ ਭਾਰਤ ਵਾਪਸ ਜਾਣ ਲਈ ਕਿਹਾ। ਮੈਂ ਬਹੁਤ ਸਾਰੇ ਹਿੰਦੂ-ਕੈਨੇਡੀਅਨਾਂ ਤੋਂ ਸੁਣਿਆ ਹੈ ਜੋ ਇਸ ਟਾਰਗੇਟ ਹਮਲੇ ਤੋਂ ਬਾਅਦ ਡਰੇ ਹੋਏ ਹਨ। ਮੈਂ ਹਿੰਦੂ-ਕੈਨੇਡੀਅਨਾਂ ਨੂੰ ਸ਼ਾਂਤ ਪਰ ਚੌਕਸ ਰਹਿਣ ਦੀ ਅਪੀਲ ਕਰਦਾ ਹਾਂ। ਕਿਰਪਾ ਕਰਕੇ ਹਿੰਦੂ ਫੋਬੀਆ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਆਪਣੀਆਂ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਦਿਓ।
ਇਹ ਵੀ ਪੜ੍ਹੋ- PM ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ
ਉਨ੍ਹਾਂ ਅੱਗੇ ਕਿਹਾ ਕਿ ਖਾਲਿਸਤਾਨ ਲਹਿਰ ਦੇ ਆਗੂ ਹਿੰਦੂ ਕੈਨੇਡੀਅਨਾਂ ਨੂੰ ਪ੍ਰਤੀਕਿਰਿਆ ਦੇਣ ਅਤੇ ਕੈਨੇਡਾ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਨੂੰ ਵੰਡਣ ਲਈ "ਭੜਕਾਉਣ" ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਆਰੀਆ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੈਨੇਡੀਅਨ ਸਿੱਖਾਂ ਦੀ ਬਹੁਗਿਣਤੀ ਖਾਲਿਸਤਾਨ ਲਹਿਰ ਦਾ ਸਮਰਥਨ ਨਹੀਂ ਕਰਦੀ। ਸਾਡੇ ਕੈਨੇਡੀਅਨ ਸਿੱਖ ਭੈਣਾਂ-ਭਰਾਵਾਂ ਦੀ ਬਹੁਗਿਣਤੀ ਖਾਲਿਸਤਾਨ ਲਹਿਰ ਦਾ ਸਮਰਥਨ ਨਹੀਂ ਕਰਦੀ। ਬਹੁਤੇ ਸਿੱਖ ਕੈਨੇਡੀਅਨ ਕਈ ਕਾਰਨਾਂ ਕਰਕੇ ਖਾਲਿਸਤਾਨ ਲਹਿਰ ਦੀ ਜਨਤਕ ਤੌਰ 'ਤੇ ਨਿੰਦਾ ਨਹੀਂ ਕਰਦੇ ਪਰ ਉਹ ਹਿੰਦੂ-ਕੈਨੇਡੀਅਨ ਭਾਈਚਾਰੇ ਨਾਲ ਡੂੰਘੇ ਜੁੜੇ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੈਨੇਡਾ ਜਾਣ ਦਾ ਸਭ ਤੋਂ ਆਸਾਨ ਤਰੀਕਾ, ਪਰਿਵਾਰ ਸਣੇ ਪਾਓ PR, ਜਲਦ ਕਰੋ ਅਪਲਾਈ
NEXT STORY