ਓਟਾਵਾ (ਏ.ਐੱਨ.ਆਈ)- ਹਾਲ ਹੀ 'ਚ ਕੈਨੇਡਾ 'ਚ ਭਾਰਤੀ ਮੂਲ ਦੇ ਲੋਕਾਂ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਖ਼ਬਰ ਆਈ ਹੈ ਕਿ ਕੈਨੇਡੀਅਨ ਪੁਲਸ ਨੇ ਰਾਸ਼ਟਰੀ ਪੱਧਰ ਦੀ ਟੀਮ ਬਣਾਈ ਹੈ, ਜੋ ਇਨ੍ਹਾਂ ਮਾਮਲਿਆਂ ਦੀ ਜਾਂਚ ਕਰੇਗੀ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਦੀ ਨੈਸ਼ਨਲ ਕੋਆਰਡੀਨੇਸ਼ਨ ਅਤੇ ਸਪੋਰਟ ਟੀਮ ਬ੍ਰਿਟਿਸ਼ ਕੋਲੰਬੀਆ, ਓਂਟਾਰੀਓ ਅਤੇ ਅਲਬਰਟਾ ਰਾਜਾਂ ਦੀ ਪੁਲਸ ਨਾਲ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨ ਲਈ ਕੰਮ ਕਰ ਰਹੀ ਹੈ। ਇਕੱਲੇ ਇਨ੍ਹਾਂ ਤਿੰਨਾਂ ਰਾਜਾਂ ਵਿਚ ਹੀ ਭਾਰਤੀ ਅਤੇ ਦੱਖਣੀ ਏਸ਼ੀਆਈ ਮੂਲ ਦੇ ਲੋਕਾਂ ਅਤੇ ਕਾਰੋਬਾਰਾਂ ਨੂੰ ਫਿਰੌਤੀ ਦੀਆਂ ਧਮਕੀਆਂ ਮਿਲਣ ਦੀਆਂ ਖ਼ਬਰਾਂ ਆਈਆਂ ਸਨ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ 'ਚ ਜਾਰੀ ਕਿਸਾਨ ਅੰਦੋਲਨ 'ਤੇ ਸੁੱਖੀ ਚਾਹਲ ਦੀ ਪ੍ਰਤੀਕਿਰਿਆ ਆਈ ਸਾਹਮਣੇ
ਕੈਨੇਡੀਅਨ ਪੁਲਸ ਦਾ ਦਾਅਵਾ-ਇਹ ਸੰਗਠਿਤ ਅਪਰਾਧ ਦਾ ਮਾਮਲਾ
ਕੈਨੇਡੀਅਨ ਪੁਲਸ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ ਕਿ ਜਾਂਚ ਟੀਮ ਧਮਕੀ ਭਰੀ ਫਿਰੌਤੀ ਦੀ ਕਾਲ ਦੇ ਪਿੱਛੇ ਦੇ ਮਕਸਦ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਗਠਿਤ ਅਪਰਾਧ ਨਾਲ ਸਬੰਧਤ ਹੈ। ਪਿਛਲੇ ਕੁਝ ਮਹੀਨਿਆਂ ਤੋਂ ਕੈਨੇਡਾ 'ਚ ਦੱਖਣੀ ਏਸ਼ੀਆਈ ਮੂਲ ਦੇ ਲੋਕਾਂ ਖਾਸ ਕਰਕੇ ਭਾਰਤੀ ਮੂਲ ਦੇ ਲੋਕਾਂ ਨੂੰ ਫਿਰੌਤੀ ਦੀ ਧਮਕੀ ਭਰੀ ਕਾਲ ਆਈ ਸੀ। ਇਸ ਸਬੰਧੀ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ 'ਚ ਭਾਰਤੀ ਮੂਲ ਦੇ ਲੋਕਾਂ ਖਾਸ ਕਰਕੇ ਹਿੰਦੂਆਂ 'ਤੇ ਹਮਲੇ ਵੱਧ ਗਏ ਹਨ। ਕਈ ਹਿੰਦੂ ਮੰਦਰਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਗ੍ਰੀਸ ਦਾ ਇਤਿਹਾਸਕ ਫ਼ੈਸਲਾ, 'ਸਮਲਿੰਗੀ ਵਿਆਹ' ਨੂੰ ਦਿੱਤੀ ਕਾਨੂੰਨੀ ਮਾਨਤਾ
ਭਾਰਤੀ ਮੂਲ ਦੇ ਲੋਕਾਂ ਦੇ ਘਰਾਂ 'ਤੇ ਗੋਲੀਬਾਰੀ
ਭਾਰਤੀ ਮੂਲ ਦੇ ਕੁਝ ਲੋਕਾਂ ਦੇ ਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਵੀ ਵਾਪਰੀਆਂ। ਅਪਰਾਧੀਆਂ ਨੇ ਫੋਨ ਕਰਕੇ ਸੁਰੱਖਿਆ ਦੇ ਬਦਲੇ ਲੋਕਾਂ ਤੋਂ 20 ਲੱਖ ਡਾਲਰ ਦੀ ਫਿਰੌਤੀ ਮੰਗੀ ਸੀ। ਪਿਛਲੇ ਸਾਲ ਨਵੰਬਰ ਵਿੱਚ ਕੈਨੇਡੀਅਨ ਪੁਲਸ ਨੇ ਦਾਅਵਾ ਕੀਤਾ ਸੀ ਕਿ ਇਨ੍ਹਾਂ ਘਟਨਾਵਾਂ ਪਿੱਛੇ ਇੱਕ ਭਾਰਤੀ ਅਪਰਾਧੀ ਗਿਰੋਹ ਦਾ ਹੱਥ ਹੈ, ਜੋ ਕੈਨੇਡਾ ਵਿੱਚ ਦੱਖਣੀ ਏਸ਼ੀਆਈ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਿਛਲੇ ਸਾਲ ਦਸੰਬਰ ਵਿੱਚ ਕੈਨੇਡਾ ਵਿੱਚ ਵੈਦਿਕ ਹਿੰਦੂ ਕਲਚਰਲ ਸੁਸਾਇਟੀ ਦੇ ਪ੍ਰਧਾਨ ਦੇ ਪੁੱਤਰ ਦੇ ਘਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਕੈਨੇਡੀਅਨ ਪੁਲਸ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਬਾਅਦ 'ਚ ਦੋਵਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੋਸ਼ਲ ਮੀਡੀਆ 'ਤੇ ਮਿਲਿਆ ਪੈਸਿਆਂ ਦਾ ਆਫਰ, ਕੁੜੀ ਨੇ ਕਰ ਦਿੱਤਾ 'Best Friend' ਦਾ ਕਤਲ, ਹੋਈ 99 ਸਾਲ ਦੀ ਸਜ਼ਾ
NEXT STORY