ਟੋਰਾਂਟੋ (ਏਪੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਮਰੀਕਾ 'ਤੇ ਲਗਾਏ ਗਏ ਜਵਾਬੀ ਟੈਰਿਫਾਂ ਨੂੰ ਉਦੋਂ ਤੱਕ ਹਟਾਉਣ ਲਈ ਤਿਆਰ ਨਹੀਂ ਹਨ ਜਦੋਂ ਤੱਕ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਨ੍ਹਾਂ ਦੇ ਦੇਸ਼ 'ਤੇ ਲਗਾਏ ਗਏ ਕਿਸੇ ਵੀ ਟੈਰਿਫ ਨੂੰ ਨਹੀਂ ਹਟਾਉਂਦੇ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਬੁੱਧਵਾਰ ਨੂੰ 'ਐਸੋਸੀਏਟਿਡ ਪ੍ਰੈਸ' ਨੂੰ ਇਹ ਜਾਣਕਾਰੀ ਦਿੱਤੀ। ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਬੋਲਦੇ ਹੋਏ ਅਧਿਕਾਰੀ ਨੇ ਟਰੂਡੋ ਦੇ ਰੁਖ਼ ਦੀ ਪੁਸ਼ਟੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-Trump ਨੇ ਹਮਾਸ ਨੂੰ ਦਿੱਤੀ 'ਆਖਰੀ ਚਿਤਾਵਨੀ'
ਅਧਿਕਾਰੀ ਨੇ ਦੱਸਿਆ ਕਿ ਟਰੰਪ ਅਤੇ ਟਰੂਡੋ ਨੇ ਦੁਪਹਿਰ ਦੇ ਕਰੀਬ ਫ਼ੋਨ 'ਤੇ ਗੱਲਬਾਤ ਕੀਤੀ। ਹੋਰ ਕੈਨੇਡੀਅਨ ਅਧਿਕਾਰੀਆਂ ਨੇ ਟਰੂਡੋ ਦੇ ਦੀ ਗੱਲ ਦੁਹਰਾਈ ਹੈ। ਕੈਨੇਡੀਅਨ ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੂੰ ਦੱਸਿਆ,"ਸਾਨੂੰ ਅੱਧ ਵਿਚਾਲੇ ਬੈਠਕ ਕਰਨ ਅਤੇ ਕੁਝ ਘੱਟ ਟੈਰਿਫ ਲੈਣ ਵਿੱਚ ਕੋਈ ਦਿਲਚਸਪੀ ਨਹੀਂ ਹੈ। ਕੈਨੇਡਾ ਚਾਹੁੰਦਾ ਹੈ ਕਿ ਟੈਰਿਫ ਹਟਾਏ ਜਾਣ।" ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਸਹਿਮਤੀ ਪ੍ਰਗਟਾਈ। ਫੋਰਡ ਨੇ ਕਿਹਾ, "ਟੈਰਿਫ ਹਟਾਓ, ਇਸ ਤੋਂ ਕੁਝ ਵੀ ਘੱਟ ਨਹੀਂ।" ਸਾਡੇ ਦੇਸ਼ ਨੇ ਇਹ ਸ਼ੁਰੂ ਨਹੀਂ ਕੀਤਾ। ਇਸਦੀ ਸ਼ੁਰੂਆਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤੀ ਸੀ। ਉਨ੍ਹਾਂ ਨੇ ਸਾਡੇ ਦੇਸ਼ ਅਤੇ ਸਾਡੇ ਸੂਬੇ ਵਿਰੁੱਧ ਆਰਥਿਕ ਯੁੱਧ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਅਸੀਂ ਮਜ਼ਬੂਤੀ ਨਾਲ ਖੜ੍ਹੇ ਰਹਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
NEXT STORY