ਕੈਲਗਰੀ/ਅਲਬਰਟਾ (ਰਾਜ ਗੋਗਨਾ): ਬੀਤੇ ਦਿਨ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵੱਲੋਂ ਕੈਨੇਡੀਅਨ ਸੂਬੇ ਦੇ ਅਲਬਰਟਾ ਦੇ ਕਾਉਂਟਸ ਬਾਰਡਰ ਵਿਖੇ ਇਕ ਟਰੱਕ ਵਿੱਚ ਕੇਲਿਆਂ ਦੇ ਲੱਦੇ ਲੋਡ ਵਿਚ ਭਾਰੀ ਮਾਤਰਾ ਵਿੱਚ ਡਰੱਗ ਦੀ ਬਰਾਮਦਗੀ ਹੋਈ। ਇਸ ਮਾਮਲੇ ਵਿੱਚ ਇੱਕ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ 'ਤੇ ਦੋਸ਼ ਆਇਦ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਭਾਰਤੀ ਮੂਲ ਦੇ 2 ਵਿਅਕਤੀਆਂ ਨੇ ਜਿੱਤੀ 672,805 ਮਿਲੀਅਨ ਡਾਲਰ ਦੀ ਗ੍ਰਾਂਟ
ਗ੍ਰਿਫ਼ਤਾਰ ਅਤੇ ਚਾਰਜ ਹੋਣ ਵਾਲੇ ਡਰਾਈਵਰ ਦੀ ਸ਼ਨਾਖਤ ਕੈਲਗਰੀ ਕੈਨੇਡਾ ਦੇ ਵਾਸੀ ਗੁਰਕੀਰਤ ਸਿੰਘ (26) ਵਜੋਂ ਹੋਈ ਹੈ। ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਮੁਤਾਬਕ 6 ਨਵੰਬਰ ਨੂੰ ਕੇਲਿਆਂ ਦਾ ਲੋਡ ਲੈਕੇ ਇੱਕ ਕਮਰਸ਼ੀਅਲ ਵਹੀਕਲ ਕੂਟਜ਼ ਬਾਰਡਰ ਵਿਖੇ ਦਾਖਲ ਹੋਇਆ ਤੇ ਸੈਕੰਡਰੀ ਇੰਸਪੈਕਸ਼ਨ ਦੌਰਾਨ ਲੋਡ ਵਿਚੋਂ 43 ਕਿਲੋਗ੍ਰਾਮ ਕੋਕੀਨ ਦੀ ਬਰਾਮਦਗੀ ਹੋਈ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਗੁਰਕੀਰਤ ਸਿੰਘ ਦੀ ਅਦਾਲਤ ਵਿਚ ਪੇਸ਼ੀ ਵੀਰਵਾਰ ਨੂੰ ਹੋਵੇਗੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ : ਖੱਡ 'ਚ ਡਿੱਗੀ ਵੈਨ, 12 ਬੱਚਿਆਂ ਸਮੇਤ 20 ਲੋਕਾਂ ਦੀ ਮੌਤ
NEXT STORY