ਟੋਰਾਂਟੋ - ਕੈਨੇਡਾ ਸਥਿਤ ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਸਮਰਥਨ 'ਚ ਸਾਹਮਣੇ ਆਇਆ ਹੈ। ਇਨ੍ਹਾਂ ਵਿਦਿਆਰਥੀਆਂ ਦੇ ਵਿਦਿਅਕ ਅਦਾਰਿਆਂ 'ਚ 'ਐਡਮਿਸ਼ਨ ਆਫਰ ਲੈਟਰ' ਫਰਜ਼ੀ ਪਾਏ ਗਏ ਹਨ। ਫਾਊਂਡੇਸ਼ਨ ਨੇ 16 ਮਾਰਚ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ 'ਤੇ ਤੁਰੰਤ ਰੋਕ ਲਗਾਉਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ: 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ
ਫਾਊਂਡੇਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਗਿੱਲ ਨੇ ਪੱਤਰ ਵਿਚ ਕਿਹਾ, “ਮੈਂ ਤੁਹਾਨੂੰ 700 ਭਾਰਤੀ ਵਿਦਿਆਰਥੀਆਂ ਦੀ ਦੁਰਦਸ਼ਾ ਬਾਰੇ ਸੂਚਿਤ ਕਰਨ ਲਈ ਇਹ ਪੱਤਰ ਲਿਖ ਰਿਹਾ ਹਾਂ, ਜੋ ਭਾਰਤ ਦੇ ਪੰਜਾਬ ਸੂਬੇ ਵਿੱਚ ਕੰਮ ਕਰ ਰਹੇ ਇੱਕ ਇਮੀਗ੍ਰੇਸ਼ਨ ਏਜੰਟ ਵੱਲੋਂ ਕਥਿਤ ਤੌਰ 'ਤੇ ਇਮੀਗ੍ਰੇਸ਼ਨ ਧੋਖਾਧੜੀ ਦਾ ਸ਼ਿਕਾਰ ਹੋਏ ਹਨ।' ਵਿਦਿਆਰਥੀ ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਏ ਸਨ। ਉਹਨਾਂ ਨੇ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) 'ਤੇ ਕੈਨੇਡੀਅਨ ਕੰਮ ਦਾ ਤਜਰਬਾ ਹਾਸਲ ਕੀਤਾ। ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਉਨ੍ਹਾਂ ਨੇ ਸਥਾਈ ਨਿਵਾਸ (PR) ਲਈ ਅਰਜ਼ੀ ਦਿੱਤੀ। ਕੈਨੇਡਾ ਬਾਰਡਰ ਸਕਿਓਰਿਟੀ ਏਜੰਸੀ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਕੈਨੇਡੀਅਨ ਸੰਸਥਾਵਾਂ ਦੇ ਸ਼ੁਰੂਆਤੀ ਪੇਸ਼ਕਸ਼ ਪੱਤਰ ਜਾਅਲੀ ਸਨ। ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਨੂੰ ਹੁਣ ਦੇਸ਼ ਨਿਕਾਲੇ ਦੇ ਨੋਟਿਸ ਮਿਲ ਚੁੱਕੇ ਹਨ।
ਇਹ ਵੀ ਪੜ੍ਹੋ: ਅਜਬ-ਗਜ਼ਬ: ਗੁਆਂਢਣ ਦਾ ਦਿਲ ਕੱਢ ਕੇ ਆਲੂਆਂ ਨਾਲ ਪਕਾਇਆ, ਫਿਰ ਪਰਿਵਾਰਕ ਮੈਂਬਰਾਂ ਨੂੰ ਖੁਆ ਕੇ ਮਾਰਿਆ
ਪੱਤਰ ਵਿਚ ਅੱਗੇ ਲਿਖਿਆ ਹੈ, “ਅਸੀਂ ਤੁਹਾਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਨੂੰ ਤੁਰੰਤ ਰੋਕਣ ਦੀ ਅਪੀਲ ਕਰਦੇ ਹਾਂ ਕਿਉਂਕਿ ਇਹ ਘਟਨਾ ਵਿਆਪਕ ਜਾਂਚ ਦੀ ਮੰਗ ਕਰਦੀ ਹੈ। ਵਿਦਿਆਰਥੀ ਵੀਜ਼ਾ ਅਤੇ ਵਰਕ ਪਰਮਿਟ ਕੈਨੇਡੀਅਨ ਸੰਸਥਾਵਾਂ ਨਾਲ ਸਬੰਧਤ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਦਿੱਤੇ ਗਏ ਸਨ, ਇਹ ਤੱਥ ਕੈਨੇਡੀਅਨ ਇਮੀਗ੍ਰੇਸ਼ਨ ਪ੍ਰਣਾਲੀ ਦੀ ਕੁਸ਼ਲਤਾ ਅਤੇ ਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਹ ਸਮਝਣ ਯੋਗ ਹੈ ਕਿ ਕੈਨੇਡੀਅਨ ਇਮੀਗ੍ਰੇਸ਼ਨ ਸ਼ਾਸਨ ਦੀ ਅਖੰਡਤਾ ਦੀ ਰੱਖਿਆ ਕਰਨਾ ਤੁਹਾਡੀਆਂ ਤਰਜੀਹਾਂ ਵਿੱਚੋਂ ਇੱਕ ਹੈ, ਪਰ ਇਹ ਵਿਸ਼ੇਸ਼ ਮਾਮਲਾ ਦਿਆਲੂ ਦ੍ਰਿਸ਼ਟੀਕੌਣ ਦੀ ਮੰਗ ਕਰਦਾ ਹੈ।”
ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ 2 ਸਾਲ ਬਾਅਦ ਫੇਸਬੁੱਕ ਅਤੇ ਯੂਟਿਊਬ 'ਤੇ ਕੀਤੀ ਵਾਪਸੀ, ਲਿਖਿਆ- 'I’M BACK!'
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਵਿਚ ਸ਼ਾਮਲ ਕੈਨੇਡੀਅਨ ਸੰਸਥਾਵਾਂ ਦੀ ਭੂਮਿਕਾ ਦੀ ਨੇੜਿਓਂ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਧੋਖਾਧੜੀ ਵਿੱਚ ਸੰਭਾਵਿਤ ਕੈਨੇਡੀਅਨ ਸਹਿਯੋਗੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਕੈਨੇਡਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਆਪਣੀ ਜ਼ਿੰਦਗੀ ਦੀ ਕਮਾਈ ਲਗਾ ਦਿੱਤੀ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਗਰੀਬ ਪਰਿਵਾਰਾਂ ਤੋਂ ਆਉਂਦੇ ਹਨ। ਉਨ੍ਹਾਂ ਨੇ ਆਪਣਾ ਸਮਾਂ, ਪੈਸਾ ਅਤੇ ਜਵਾਨੀ ਕੈਨੇਡਾ ਵਿੱਚ ਨਿਵੇਸ਼ ਕੀਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਵਿਦਿਆਰਥੀ ਅਤੇ ਮਿਹਨਤੀ ਸਾਬਤ ਕਰਨ ਲਈ ਸਭ ਕੁਝ ਕੀਤਾ ਹੈ। ਦੇਸ਼ ਨਿਕਾਲਾ ਇਨ੍ਹਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਲਈ ਘਾਤਕ ਸਾਬਤ ਹੋਵੇਗਾ ਅਤੇ ਇਹ ਵਿਸ਼ਵ ਪੱਧਰ 'ਤੇ ਉੱਚ ਸਿੱਖਿਆ ਲਈ ਤਰਜੀਹੀ ਮੰਜ਼ਿਲ ਵਜੋਂ ਕੈਨੇਡਾ ਦੇ ਅਕਸ ਨੂੰ ਵੀ ਪ੍ਰਭਾਵਤ ਕਰੇਗਾ। ਅਸੀਂ ਧੋਖਾਧੜੀ ਕਰਨ ਵਾਲੇ ਅਣਅਧਿਕਾਰਤ ਇਮੀਗ੍ਰੇਸ਼ਨ ਸਲਾਹਕਾਰਾਂ 'ਤੇ ਕਾਰਵਾਈ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ ਵੀ ਲਿਖ ਰਹੇ ਹਾਂ। ਭਵਿੱਖ ਵਿੱਚ ਇਸ ਤਰ੍ਹਾਂ ਦੀ ਧੋਖਾਧੜੀ ਨੂੰ ਰੋਕਣ ਲਈ ਜਾਣਕਾਰੀ ਸਾਂਝੀ ਕਰਨ ਦੇ ਰੂਪ ਵਿੱਚ ਭਾਰਤ-ਕੈਨੇਡੀਅਨ ਸਹਿਯੋਗ ਦੀ ਲੋੜ ਹੈ।” ਇਸ ਦੌਰਾਨ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਹੈਲੀਕਾਪਟਰ ਹਾਦਸੇ 'ਚ ਲਾੜਾ-ਲਾੜੀ ਦੀ ਮੌਤ! ਸੋਸ਼ਲ ਮੀਡੀਆ 'ਤੇ ਵੀਡਿਓ ਵਾਇਰਲ,ਜਾਣੋ ਕੀ ਹੈ ਸੱਚਾਈ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੇਸ਼ੀ ਲਈ ਜਾ ਰਹੇ ਪਾਕਿ ਦੇ ਸਾਬਕਾ PM ਇਮਰਾਨ ਖਾਨ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ 'ਚ ਟਕਰਾਈਆਂ, ਕਈ ਜ਼ਖ਼ਮੀ
NEXT STORY