ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਪੰਜਾਬੀ ਮੂਲ ਦੇ 2 ਅਜਿਹੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਤਸਵੀਰਾਂ ਜਾਰੀ ਕੀਤੀਆਂ ਹਨ, ਜਿਨ੍ਹਾਂ 'ਤੇ ਵਸੂਲੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸੰਬੰਧਿਤ ਹੋਣ ਦੇ ਦੋਸ਼ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ ਨੂੰ ਕਈ ਸੂਬਿਆਂ ਵਿੱਚ ਫੈਲੀਆਂ ਗੰਭੀਰ ਅਪਰਾਧਕ ਗਤੀਵਿਧੀਆਂ ਨਾਲ ਜੋੜਿਆ ਗਿਆ ਹੈ। ਦੋਹਾਂ ਵਿਅਕਤੀਆਂ ਨੂੰ ਪਹਿਲਾਂ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20 ਫੀਸਦੀ ਦੀ ਕਮੀ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਵਿਅਕਤੀ ਵੱਖ-ਵੱਖ ਸੂਬਿਆਂ ਵਿੱਚ ਵਸੂਲੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਮਾਮਲੇ ਕੈਨੇਡਾ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਚੁਣੌਤੀ ਪੈਦਾ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Israel-US ਦਾ ਈਰਾਨ 'ਤੇ ਵੱਡਾ ਹਮਲਾ, ਦੁਨੀਆ ਦੇ ਸਭ ਤੋਂ ਵੱਡੇ ਗੈਸ ਫੀਲਡ ਨੂੰ ਬਣਾਇਆ ਨਿਸ਼ਾਨਾ
NEXT STORY