ਓਟਾਵਾ- ਕੈਨੇਡਾ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 448 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਬੁੱਧਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 1,26,417 ਹੋ ਗਈ ਹੈ।
ਸੂਬਾ ਤੇ ਟੈਰੇਟਰੀ ਸਿਹਤ ਅਧਿਕਾਰੀਆਂ ਮੁਤਾਬਕ ਇਸ ਦੌਰਾਨ 4 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ ਤੇ ਇਸ ਦੇ ਨਾਲ ਹੀ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9,094 ਹੋ ਗਈ ਹੈ। ਹੁਣ ਤੱਕ 6.1 ਮਿਲੀਅਨ ਲੋਕਾਂ ਦੇ ਟੈਸਟ ਹੋ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿਚ 1,12,456 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।
ਹਾਲਾਂਕਿ ਅਜੇ ਤੱਕ ਐਡਵਰਡ ਆਈਲੈਂਡ ਤੋਂ ਨੈਨੂਵਾਤ ਤੋਂ ਕੋਰੋਨਾ ਪੀੜਤਾਂ ਦੀ ਪੂਰੀ ਜਾਣਕਾਰੀ ਨਹੀਂ ਮਿਲ ਸਕੀ, ਜਿਸ ਕਾਰਨ ਇਹ ਡਾਟਾ ਅਜੇ ਅਧੂਰਾ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਦੋ ਸੂਬਿਆਂ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਰੀਜ਼ ਹਨ। ਕਿਊਬਿਕ ਵਿਚ 61,945 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਤੇ 54,922 ਲੋਕ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ। ਹਾਲਾਂਕਿ ਸੂਬੇ ਵਿਚ ਕੋਰੋਨਾ ਕਾਰਨ 5,747 ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਂਟਾਰੀਓ ਵਿਚ ਕੋਰੋਨਾ ਕਾਰਨ ਹੁਣ ਤੱਕ 2,802 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ 41,695 ਹੋ ਚੁੱਕੀ ਹੈ। ਇਨ੍ਹਾਂ ਵਿਚੋਂ 37,863 ਲੋਕ ਸਿਹਤਯਾਬ ਹੋ ਚੁੱਕੇ ਹਨ।
ਬ੍ਰਿਟਿਸ਼ ਕੋਲੰਬੀਆ ਵਿਚ 62 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲੇ 5,304 ਹੋ ਚੁੱਕੇ ਹਨ ਅਤੇ 79 ਫੀਸਦੀ ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ ਅਤੇ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ 203 ਹੈ। ਅਲਬਰਟਾ ਵਿਚ 127 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 13,210 ਹੋ ਗਈ ਹੈ। ਇੱਥੇ ਕੋਰੋਨਾ ਕਾਰਨ 235 ਲੋਕ ਜਾਨ ਗੁਆ ਚੁੱਕੇ ਹਨ।
ਮਿਸਰ 'ਚ ਵੋਟਿੰਗ ਦਾ ਬਾਈਕਾਟ ਕਰਨ ਵਾਲੇ ਕਰੀਬ 5.4 ਕਰੋੜ ਲੋਕਾਂ ਖਿਲਾਫ਼ ਮੁਕੱਦਮਾ
NEXT STORY