ਨਿਊਯਾਰਕ / ਸਰੀ (ਰਾਜ ਗੋਗਨਾ)— ਪੰਜਾਬ ਭਵਨ ਸਰੀ ਕੈਨੇਡਾ ਵਿਖੇ ਪੰਜਾਬੀ ਸਾਹਿਤ ਤੇ ਸਭਿਆਚਾਰ ਸੰਮੇਲਨ-3 21 ਤੇ 22 ਸਤੰਬਰ 2019 ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਐੱਸ.ਪੀ. ਸਿੰਘ ਜੀ, ਸਾਬਕਾ ਵਾਈਸ ਚਾਂਸਲਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਕਰਨਗੇ। ਇਸ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਪੰਜਾਬੀ ਸਾਹਿਤ ਨਾਲ ਜੁੜੇ ਲੇਖਕ, ਕਵੀ, ਵਿਦਵਾਨ, ਬੁੱਧੀਜੀਵੀ ਅਤੇ ਸਾਹਿਤਕ ਪ੍ਰੇਮੀ ਵੱਡੇ ਪੱਧਰ ਤੇ ਸ਼ਮੂਲੀਅਤ ਕਰਨਗੇ ।

ਪੰਜਾਬ ਭਵਨ ਸਰੀ ਦੇ ਬਾਨੀ ਅਤੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਸਮੂਹ ਪ੍ਰੇਮੀਆਂ ਨੂੰ ਖੁੱਲ੍ਹਾ ਅਤੇ ਨਿੱਘਾ ਸੱਦਾ ਦਿੱਤਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਨੈਸ਼ਨਲ ਬੁੱਕ ਟਰੱਸਟ, ਦਿੱਲੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਪੁਸਤਕ ਮੇਲਾ ਵੀ ਲਗਾਇਆ ਜਾ ਰਿਹਾ ਹੈ।
ਜਲੰਧਰ ਦੇ ‘ਸਿੱਧੂ’ ਪਰਿਵਾਰ ਦਾ ਨੌਜਵਾਨ ਕੈਨੇਡਾ ’ਚ ਲੜੇਗਾ ਐੱਮ.ਪੀ. ਚੋਣ
NEXT STORY