ਟੋਰਾਂਟੋ : ਭਾਰਤ ਤੇ ਕੈਨੇਡਾ ਸਰਕਾਰ ਦੇ ਵਿਚਾਲੇ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਨਿੱਝਰ ਮਾਮਲੇ ਨੂੰ ਲੈ ਕੇ ਪਹਿਲਾਂ ਭਾਰਤ ਸਰਕਾਰ ਵੱਲੋਂ 6 ਡਿਪਲੋਮੈਟਾਂ ਨੂੰ ਕੱਢਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਇਸ ਮਗਰੋਂ ਹੁਣ ਕੈਨੇਡਾ ਸਰਕਾਰ ਵੱਲੋਂ ਵੀ ਕੁਝ ਅਜਿਹਾ ਹੀ ਐਕਸ਼ਨ ਭਾਰਤੀ ਡਿਪਲੋਮੈਟਾਂ ਦੇ ਖਿਲਾਫ ਲਿਆ ਗਿਆ ਹੈ।
ਤਾਜ਼ਾ ਮਾਮਲੇ ਵਿਚ ਕੈਨੇਡਾ ਦੀ ਸਰਕਾਰ ਨੇ ਛੇ ਭਾਰਤੀ ਡਿਪਲੋਮੈਟਾਂ ਨੂੰ ਵੀ ਕੈਨੇਡਾ ਛੱਡਣ ਲਈ ਕਿਹਾ ਹੈ। ਇਸ ਦੌਰਾਨ ਪੁਲਸ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕੈਨੇਡਾ ਵਿਚ ਹਿੰਸਾ ਵਿਚ ਭਾਰਤੀ ਸਰਕਾਰ ਦੇ ਸ਼ਾਮਲ ਹੋਣ ਦੇ ਸਬੂਤ ਇਕੱਠੇ ਕੀਤੇ ਸਨ। ਕੈਨੇਡੀਅਨ ਪੁਲਸ ਨੇ ਸੋਮਵਾਰ ਨੂੰ ਕਿਹਾ ਕਿ ਉਸ ਕੋਲ ਭਾਰਤ ਸਰਕਾਰ ਦੇ ਏਜੰਟਾਂ ਦੁਆਰਾ ਆਯੋਜਿਤ ਅਪਰਾਧਿਕ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਹੈ।
ਪੜ੍ਹੋ ਇਹ ਵੀ ਖਬਰ : ਭਾਰਤ ਤੇ ਕੈਨੇਡਾ ਵਿਚਾਲੇ ਭਖਿਆ ਮਾਹੌਲ, ਭਾਰਤ ਨੇ ਕੱਢੇ ਛੇ ਕੈਨੇਡੀਅਨ ਡਿਪਲੋਮੈਟ
ਪੁਲਸ ਫੋਰਸ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰਸੀਐੱਮਪੀ) ਨੇ ਕਿਹਾ ਕਿ ਜਾਂਚਾਂ ਤੋਂ ਪਤਾ ਲੱਗਾ ਹੈ ਕਿ ਕੈਨੇਡਾ 'ਚ ਸਥਿਤ ਭਾਰਤੀ ਡਿਪਲੋਮੈਟ ਤੇ ਕੌਂਸਲਰ ਅਧਿਕਾਰੀ 'ਗੁਪਤ ਗਤੀਵਿਧੀਆਂ' ਵਿੱਚ ਸ਼ਾਮਲ ਹੋਣ ਲਈ ਆਪਣੀ ਅਧਿਕਾਰਤ ਸਥਿਤੀ ਦਾ ਲਾਭ ਉਠਾ ਰਹੇ ਹਨ। ਆਰ.ਸੀ.ਐੱਮ.ਪੀ. ਨੇ ਕਿਹਾ ਕਿ ਭਾਰਤ ਸਰਕਾਰ ਦੇਸ਼ 'ਚ ਆਪਣੇ ਅਧਿਕਾਰੀਆਂ ਰਾਹੀਂ ਜਾਣਕਾਰੀ ਇਕੱਠੀ ਕਰ ਰਹੀ ਹੈ ਤੇ ਇਸ ਜਾਣਕਾਰੀ ਦੀ ਵਰਤੋਂ ਭਾਰਤ ਸਰਕਾਰ ਦੱਖਣੀ ਏਸ਼ੀਆਈ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ ਕਰਦੀ ਹੈ।
ਆਰ.ਸੀ.ਐੱਮ.ਪੀ. ਦੇ ਸਹਾਇਕ ਕਮਿਸ਼ਨਰ ਬ੍ਰਿਜੇਟ ਗੋਵਿਨ ਨੇ ਇਕ ਬਿਆਨ 'ਚ ਕਿਹਾ ਕਿ ਕੈਨੇਡਾ 'ਚ ਹੋਏ ਕਤਲਕਾਂਡ ਦੇ ਸਬੰਧ 'ਚ ਪੁਲਸ ਨੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਆਰ.ਸੀ.ਐੱਮ.ਪੀ. ਪੁਲਸ ਨੇ ਇਸ ਕਤਲਕਾਂਡ ਕੇ ਜਬਰੀ ਵਸੂਲੀ ਦੇ ਮਾਮਲੇ 'ਚ ਕੁੱਲ 22 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚੋਂ ਕੁਝ 'ਤੇ ਭਾਰਤ ਸਰਕਾਰ ਨਾਲ ਸੰਪਰਕ 'ਚ ਹੋਣ ਦੇ ਦੋਸ਼ ਹਨ।
ਪੜ੍ਹੋ ਇਹ ਵੀ ਖਬਰ : ਭਾਰਤ-ਕੈਨੇਡਾ ਦੇ ਸਬੰਧਾਂ 'ਚ ਤਲਖੀ ਦਾ ਕੈਨੇਡਾ 'ਚ ਰਹਿੰਦੇ ਭਾਰਤੀਆਂ 'ਤੇ ਕੀ ਪਏਗਾ ਅਸਰ?
ਇਸ ਦੌਰਾਨ ਭਾਰਤ ਨੇ ਵੀ ਭਾਰਤੀ ਹਾਈ ਕਮਿਸ਼ਨਰ ਅਤੇ ਕੁਝ ਹੋਰ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਸੀ ਜਿਸ ਤੋਂ ਕੁਝ ਹੀ ਚਿਰ ਬਾਅਦ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਕੱਢਣ ਦਾ ਐਲਾਨ ਕਰ ਦਿੱਤਾ। ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟਾਂ ਨੂੰ 19 ਅਕਤੂਬਰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਪੜ੍ਹੋ ਇਹ ਵੀ ਖਬਰ : ਕੈਨੇਡਾ ਤੇ ਭਾਰਤ ਵਿਚਾਲੇ ਵਧੀ ਤਲਖੀ, ਕੇਂਦਰ ਨੇ ਵਾਪਸ ਬੁਲਾਇਆ ਭਾਰਤੀ ਰਾਜਦੂਤ
ਪਿਛਲੇ ਸਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਬਿਨਾਂ ਕਿਸੇ ਸਬੂਤ ਦੇ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਨਿੱਝਰ ਨੂੰ ਮਰਵਾਇਆ ਸੀ। ਭਾਰਤ ਲਗਾਤਾਰ ਇਸ ਦੇ ਸਬੂਤ ਮੰਗ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਸ਼ਾਮ ਨੂੰ ਕੈਨੇਡੀਅਨ ਕਾਰਜਕਾਰੀ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਉਨ੍ਹਾਂ ਨੂੰ ਦੱਸਿਆ ਕਿ ਭਾਰਤੀ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ 'ਤੇ ਬਿਨਾਂ ਕਿਸੇ ਸਬੂਤ ਦੇ ਦੋਸ਼ ਲਗਾਉਣਾ ਅਸਵੀਕਾਰਨਯੋਗ ਹੈ। ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਕਿ ਅਜਿਹੇ ਦੋਸ਼ਾਂ ਨੇ ਕੱਟੜਵਾਦ ਅਤੇ ਹਿੰਸਾ ਦਾ ਮਾਹੌਲ ਪੈਦਾ ਕੀਤਾ ਹੈ, ਜਿਸ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਖ਼ਤਰੇ ਵਿੱਚ ਹੈ।
ਭਾਰਤ ਤੇ ਕੈਨੇਡਾ ਵਿਚਾਲੇ ਭਖਿਆ ਮਾਹੌਲ, ਭਾਰਤ ਨੇ ਕੱਢੇ ਛੇ ਕੈਨੇਡੀਅਨ ਡਿਪਲੋਮੈਟ
NEXT STORY