ਓਟਾਵਾ- ਜਿੰਨੀ ਤੇਜ਼ੀ ਨਾਲ ਕੋਰੋਨਾ ਵਾਇਰਸ ਫੈਲ ਰਿਹਾ ਹੈ, ਉਸ ਤੋਂ ਵੀ ਦੁੱਗਣੀ ਤੇਜ਼ੀ ਨਾਲ ਕੋਰੋਨਾ ਵਾਇਰਸ ਬਾਰੇ ਝੂਠੀਆਂ ਅਫਵਾਹਾਂ ਫੈਲ ਰਹੀਆਂ ਹਨ।
ਕੋਰੋਨਾ ਵਾਇਰਸ ਕਾਰਨ ਲੋਕ ਪਹਿਲਾਂ ਹੀ ਡਰੇ ਹਨ ਪਰ ਇਸ ਬਾਰੇ ਸੋਸ਼ਲ ਮੀਡੀਆ ਰਾਹੀਂ ਜਿਹੜੀਆਂ ਝੂਠੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ, ਉਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਉਲਝਾ ਦਿੱਤਾ ਹੈ।
ਕੈਨੇਡਾ ਦੀ ਚੀਫ ਸਿਹਤ ਅਧਿਕਾਰੀ ਥੈਰੇਸਾ ਟੈਮ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਵਾਇਰਸ ਨਾਲੋਂ ਜ਼ਿਆਦਾ ਝੂਠੀਆਂ ਅਫਵਾਹਾਂ ਫੈਲ ਰਹੀਆਂ ਹਨ, ਜਿਸ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ ਤੇ ਇਹ ਚਿੰਤਾ ਦਾ ਵਿਸ਼ਾ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਮੁਖ ਸਿਹਤ ਅਧਿਕਾਰੀ ਨੇ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਹੋਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦ ਕਿਸੇ ਵਿਅਕਤੀ ਕੋਲ ਇਸ ਸਬੰਧੀ ਕੋਈ ਖ਼ਬਰ ਆਉਂਦੀ ਹੈ ਤਾਂ ਵਿਅਕਤੀ ਦਾ ਫਰਜ਼ ਹੈ ਕਿ ਉਹ ਜਾਂਚ ਕਰੇ ਕਿ ਇਹ ਸੱਚ ਹੈ ਜਾਂ ਝੂਠ ਇਸ ਦੇ ਬਾਅਦ ਹੀ ਉਹ ਅੱਗੇ ਕਿਸੇ ਨੂੰ ਭੇਜੇ। ਲੋਕ ਝੂਠੀਆਂ ਖ਼ਬਰਾਂ ਫੈਲਾ ਕੇ ਹੋਰਾਂ ਨੂੰ ਗੁਮਰਾਹ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ ਹੈ ਤੇ ਇਸ ਬਾਰੇ ਪੂਰੀ ਜਾਂਚ-ਪੜਤਾਲ ਕਰਕੇ ਦੋਸ਼ੀਆਂ ਨੂੰ ਫੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਦੇਸ਼ ਵਿਚ ਇਕਾਂਤਵਾਸ ਕੀਤਾ ਜਾਂਦਾ ਹੈ, ਜਿਨ੍ਹਾਂ ਲੋਕਾਂ ਕੋਲ ਇਕਾਂਤਵਾਸ ਹੋ ਕੇ ਰਹਿਣ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ 11 ਇਕਾਂਤਵਾਸ ਕੇਂਦਰ ਹਨ ਪਰ ਕੁਝ ਲੋਕ ਇਹ ਅਫਵਾਹ ਉਡਾ ਰਹੇ ਹਨ ਕਿ ਇੱਥੇ ਲੋਕਾਂ ਨਾਲ ਕੈਦੀਆਂ ਜਾਂ ਦੁਸ਼ਮਣਾਂ ਵਾਲਾ ਰਵੱਈਆ ਕੀਤਾ ਜਾਂਦਾ ਹੈ, ਜੋ ਕਿ ਬਿਲਕੁਲ ਝੂਠ ਹੈ ਤੇ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਦੀ ਹੁਣ ਪੜਤਾਲ ਕੀਤੀ ਜਾਵੇਗੀ।
ਅਮਰੀਕਾ ਸਰਹੱਦ 'ਤੇ ਪਰਿਵਾਰ ਤੋਂ ਵੱਖ ਕੀਤੇ ਗਏ 545 ਬੱਚਿਆਂ ਦੇ ਮਾਤਾ-ਪਿਤਾ ਦਾ ਪਤਾ ਨਹੀਂ
NEXT STORY