ਓਟਾਵਾ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਅਮਰੀਕਾ ਨਾਲੋਂ ਵਧੀਆ ਢੰਗ ਨਾਲ ਕੋਰੋਨਾ ਵਾਇਰਸ ਦੇ ਸੰਕਟ ਦਾ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਹੋਰ ਦੇਸ਼ਾਂ ਨਾਲੋਂ ਘੱਟ ਹਨ ਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿਚ ਕੈਨੇਡਾ ਬਿਹਤਰ ਸਥਿਤੀ ਵਿਚ ਹੈ।
ਟਰੂਡੋ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਸੰਕਟ ਦੇ ਇਨ੍ਹਾਂ ਮਹੀਨਿਆਂ ਵਿਚ ਬਹੁਤ ਸਖਤ ਨਿਯਮ ਲਾਗੂ ਕੀਤੇ ਤੇ ਲੋਕਾਂ ਨੇ ਇਨ੍ਹਾਂ ਨੂੰ ਮੰਨਿਆ। ਇਸੇ ਕਾਰਨ ਸਾਡੀ ਸਥਿਤੀ ਅਮਰੀਕਾ ਤੇ ਹੋਰ ਦੇਸ਼ਾਂ ਨਾਲੋਂ ਬਹੁਤ ਚੰਗੀ ਹੈ।
ਅਮਰੀਕਾ ਦਾ ਗੁਆਂਢੀ ਦੇਸ਼ ਹੋਣ ਨਾਤੇ ਕੈਨੇਡਾ ਵਿਚ ਕੋਰੋਨਾ ਮਾਮਲੇ ਵਧਣ ਦਾ ਖਦਸ਼ਾ ਸੀ ਪਰ ਕੈਨੇਡਾ ਕਾਫੀ ਹੱਦ ਤਕ ਚੰਗਾ ਰਿਹਾ ਹੈ। ਅਮਰੀਕਾ ਵਿਚ 34 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਇੱਥੇ 1,37,358 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਉੱਥੇ ਹੀ, ਜੇਕਰ ਕੈਨੇਡਾ ਦੀ ਸਥਿਤੀ ਦੇਖੀ ਜਾਵੇ ਤਾਂ ਇੱਥੇ ਕੋਰੋਨਾ ਦੇ 1,06,693 ਮਾਮਲੇ ਸਾਹਮਣੇ ਆਏ ਹਨ ਜਦਕਿ 8,857 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਸਪੱਸ਼ਟ ਹੈ ਕਿ ਕੈਨੇਡਾ ਦੀ ਰਣਨੀਤੀ ਅਮਰੀਕਾ ਨਾਲੋਂ ਚੰਗੀ ਰਹੀ।
ਕੋਰੋਨਾ ਆਫਤ : ਆਸਟ੍ਰੇਲੀਆ 'ਚ ਤਕਰੀਬਨ 1 ਮਿਲੀਅਨ ਲੋਕ ਹੋਏ ਬੇਰੁਜ਼ਗਾਰ
NEXT STORY