ਓਟਾਵਾ: ਕੈਨੇਡਾ ਵਿੱਚ ਹਾਲ ਹੀ ਦੇ ਸਮੇਂ ਵਿੱਚ ਘਟਦੇ ਰੁਜ਼ਗਾਰ ਅਤੇ ਮਕਾਨਾਂ ਦੀ ਕਮੀ ਦੀ ਸਮੱਸਿਆ ਤੇਜ਼ੀ ਨਾਲ ਵਧੀ ਹੈ। ਇਸ ਦੇ ਲਈ ਸਥਾਨਕ ਲੋਕਾਂ ਨੇ ਵਿਦੇਸ਼ੀ ਵਿਦਿਆਰਥੀਆਂ ਖਾਸ ਕਰਕੇ ਭਾਰਤੀਆਂ ਵੱਲ ਉਂਗਲ ਉਠਾਈ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੈਨੇਡੀਅਨ ਸਰਕਾਰ ਨੇ ਕਈ ਨਿਯਮ ਵੀ ਬਦਲੇ ਹਨ, ਤਾਂ ਜੋ ਵਿਦੇਸ਼ੀਆਂ ਦੀ ਗਿਣਤੀ ਘਟਾਈ ਜਾ ਸਕੇ। ਮੌਜੂਦਾ ਸਾਲ ਵਿੱਚ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੀ ਕਮੀ ਆਈ ਹੈ। ਇਸ ਦੇ ਬਾਵਜੂਦ ਵੀ ਜਿਸ ਦੇਸ਼ ਵਿੱਚ ਭਾਰਤੀ ਵਿਦਿਆਰਥੀ ਸਭ ਤੋਂ ਵੱਧ ਹਨ, ਉਹ ਕੈਨੇਡਾ ਹੈ। ਕਿਸੇ ਵੀ ਹੋਰ ਦੇਸ਼ ਨਾਲੋਂ ਕੈਨੇਡਾ ਵਿੱਚ ਸਭ ਤੋਂ ਵੱਧ ਭਾਰਤੀ ਵਿਦਿਆਰਥੀ ਹਨ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸੰਸਦ ਨੂੰ ਦੱਸਿਆ ਕਿ ਭਾਰਤ ਦੇ ਕੁੱਲ 13,35,878 ਭਾਰਤੀ ਵਿਦਿਆਰਥੀ ਇਸ ਸਮੇਂ ਵੱਖ-ਵੱਖ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ। ਕੈਨੇਡਾ ਵਿੱਚ ਸਭ ਤੋਂ ਵੱਧ ਭਾਰਤੀ ਵਿਦਿਆਰਥੀ ਹਨ। ਕੈਨੇਡਾ ਵਿੱਚ 4,27,000 ਭਾਰਤੀ ਵਿਦਿਆਰਥੀ ਹਨ। ਕੈਨੇਡਾ ਤੋਂ ਬਾਅਦ ਅਮਰੀਕਾ ਵਿੱਚ 3,37,630 ਵਿਦਿਆਰਥੀ ਹਨ। ਭਾਰਤ ਦੇ 1,85,000 ਵਿਦਿਆਰਥੀ ਯੂ.ਕੇ ਵਿੱਚ, 122,202 ਵਿਦਿਆਰਥੀ ਆਸਟ੍ਰੇਲੀਆ ਵਿੱਚ ਅਤੇ 42,997 ਵਿਦਿਆਰਥੀ ਜਰਮਨੀ ਵਿੱਚ ਪੜ੍ਹ ਰਹੇ ਹਨ। ਅੰਕੜੇ ਦੱਸਦੇ ਹਨ ਕਿ ਪਿਛਲੇ ਕੁਝ ਸਾਲਾਂ ਵਿੱਚ ਵਿਦੇਸ਼ਾਂ ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪਿਛਲੇ ਛੇ ਸਾਲਾਂ ਵਿੱਚ ਇਹ ਅੰਕੜਾ ਲਗਭਗ ਦੁੱਗਣਾ ਹੋ ਗਿਆ ਹੈ। 2019 ਵਿੱਚ ਵਿਦੇਸ਼ਾਂ ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 675,541 ਸੀ, ਜੋ ਕਿ 2024 ਵਿੱਚ ਵੱਧ ਕੇ 1,335,878 ਹੋਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪੰਜਾਬੀਆਂ ਲਈ ਚੰਗੀ ਖ਼ਬਰ, ਵੀਜ਼ਾ ਸਬੰਧੀ ਆਸਟ੍ਰੇਲੀਆ ਸਰਕਾਰ ਨੇ ਕੀਤਾ ਵੱਡਾ ਐਲਾਨ
ਇਸ ਲਈ ਕੈਨੇਡਾ ਹੈ ਭਾਰਤੀ ਵਿਦਿਆਰਥੀਆਂ ਦੀ ਪਸੰਦ
ਕੈਨੇਡਾ ਵਿੱਚ ਪੜ੍ਹਨ ਵਾਲੇ ਕੁੱਲ ਵਿਦੇਸ਼ੀ ਵਿਦਿਆਰਥੀਆਂ ਵਿੱਚ ਭਾਰਤ ਦੇ ਵਿਦਿਆਰਥੀ 40 ਫ਼ੀਸਦੀ ਹਨ। ਕੈਨੇਡਾ ਨੇ ਹਾਲ ਹੀ ਵਿੱਚ ਸਟੱਡੀ ਵੀਜ਼ਾ ਅਤੇ ਨਾਗਰਿਕਤਾ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਹੀ ਕਾਰਨ ਹੈ ਜੋ ਕੈਨੇਡਾ ਨੂੰ ਭਾਰਤੀ ਵਿਦਿਆਰਥੀਆਂ ਦਾ ਪਸੰਦੀਦਾ ਬਣਾਉਂਦਾ ਰਿਹਾ ਹੈ। ਕੈਨੇਡਾ ਵਿੱਚ ਅਜੋਕੇ ਸਮੇਂ ਵਿੱਚ ਸਿੱਖਿਆ ਦਾ ਖਰਚਾ ਵਧਿਆ ਹੈ। ਇਸ ਦੇ ਬਾਵਜੂਦ ਅਮਰੀਕਾ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਨਾਲੋਂ ਕੈਨੇਡਾ ਵਿੱਚ ਪੜ੍ਹਾਈ ਸਸਤੀ ਹੈ। ਕੈਨੇਡਾ ਵਿੱਚ ਵਿਦਿਆਰਥੀਆਂ ਲਈ ਪੜ੍ਹਾਈ ਦੌਰਾਨ ਨੌਕਰੀ ਪ੍ਰਾਪਤ ਕਰਨਾ ਆਸਾਨ ਹੈ ਅਤੇ ਕੈਨੇਡਾ ਵਿੱਚ ਬਹੁਤ ਸਾਰੀਆਂ ਸਕਾਲਰਸ਼ਿਪ ਸਕੀਮਾਂ ਹਨ, ਜੋ ਵਿਦਿਆਰਥੀਆਂ ਲਈ ਚੀਜ਼ਾਂ ਨੂੰ ਆਸਾਨ ਬਣਾਉਂਦੀਆਂ ਹਨ।
ਕੈਨੇਡਾ ਵਿੱਚ ਪੜ੍ਹਾਈ ਕਰਨ ਤੋਂ ਬਾਅਦ, ਨੌਕਰੀ ਅਤੇ ਨਾਗਰਿਕਤਾ ਪ੍ਰਾਪਤ ਕਰਨਾ ਦੂਜੇ ਦੇਸ਼ਾਂ ਦੇ ਮੁਕਾਬਲੇ ਆਸਾਨ ਹੈ। ਕੈਨੇਡਾ ਨੇ ਹਾਲ ਹੀ ਵਿੱਚ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਫਿਰ ਵੀ ਇੱਥੇ ਨਾਗਰਿਕਤਾ ਪ੍ਰਾਪਤ ਕਰਨ ਦੇ ਨਿਯਮ ਕਈ ਦੇਸ਼ਾਂ ਨਾਲੋਂ ਆਸਾਨ ਹਨ। ਇਨ੍ਹਾਂ ਸਾਰੇ ਕਾਰਨਾਂ ਤੋਂ ਇਲਾਵਾ ਕੈਨੇਡਾ ਵਿਚ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਦੀ ਵੱਡੀ ਗਿਣਤੀ ਹੈ। ਕੈਨੇਡਾ ਵਿੱਚ ਵੀ ਪੰਜਾਬੀਆਂ ਦੇ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਹਨ। ਇਸ ਨਾਲ ਭਾਰਤੀਆਂ ਨੂੰ ਵੀ ਇਕ ਤਰ੍ਹਾਂ ਦੀ ਆਸਾਨੀ ਹੁੰਦੀ ਹੈ। ਹਾਲਾਂਕਿ ਕੈਨੇਡੀਅਨ ਸਰਕਾਰ ਦੇ ਤਾਜ਼ਾ ਕਦਮਾਂ ਤੋਂ ਬਾਅਦ ਆਉਣ ਵਾਲੇ ਸਾਲਾਂ ਵਿੱਚ ਭਾਰਤੀਆਂ ਦੀ ਗਿਣਤੀ ਵਿੱਚ ਕਮੀ ਆ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ ਸਥਿਤ ਬੰਦ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਮੁੜ ਖੋਲ੍ਹਣ ਦੇ ਯਤਨ ਸ਼ੁਰੂ
NEXT STORY