ਓਂਟਾਰੀਓ(ਏਜੰਸੀ)— ਕੈਨੇਡਾ ਦੇ ਸ਼ਹਿਰ ਐਰਿਨ 'ਚ ਇਕ ਸਕੂਲ ਨੇੜੇ ਗੋਲੀ ਚੱਲਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਕਾਰਨ ਕਿਸੇ ਦੇ ਵੀ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਪਰ ਲੋਕਾਂ 'ਚ ਡਰ ਦਾ ਮਾਹੌਲ ਹੈ। ਲੋਕਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਪੁਲਸ ਵਲੋਂ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਇੱਥੋਂ ਇਕ ਬੰਦੂਕ ਮਿਲੀ। ਉਨ੍ਹਾਂ ਨੇ ਕੁੱਝ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਗੋਲੀ ਚੱਲਣ ਦੀ ਵਾਰਦਾਤ ਪਿੱਛੇ ਵਿਦਿਆਰਥੀਆਂ ਦਾ ਵੀ ਹੱਥ ਵੀ ਹੋ ਸਕਦਾ ਹੈ। ਫਿਲਹਾਲ ਸ਼ੱਕੀਆਂ ਬਾਰੇ ਪੁਲਸ ਨੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਵਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਐਰਿਨ ਸ਼ਹਿਰ ਦੇ ਇਸ ਸਕੂਲ ਨੂੰ ਸਖਤ ਸੁਰੱਖਿਆ ਹੇਠ ਰੱਖਿਆ ਗਿਆ ਹੈ। ਹਾਲਾਂਕਿ ਇਲਾਕੇ ਦੇ ਹੋਰ ਸਕੂਲਾਂ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਦਿਆਰਥੀਆਂ ਦੇ ਮਾਪਿਆਂ 'ਚ ਡਰ ਦਾ ਮਾਹੌਲ ਦਿਖਾਈ ਦੇ ਰਿਹਾ ਹੈ।
ਨੱਕ ਨੂੰ ਜੀਭ ਲਾਉਣ ਵਾਲੇ ਬਹੁਤ ਦੇਖੇ ਪਰ ਇਹ ਤਾਂ 'ਮੱਥਾ' ਵੀ ਚੱਟ ਲੈਂਦੈ, ਵੀਡੀਓ
NEXT STORY