ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਸਮੇਂ ਤੋਂ ਕੈਨੇਡਾ 'ਚ ਧਰਮ ਤੇ ਨਸਲ ਪਿੱਛੇ ਹੋ ਰਹੇ ਅਪਰਾਧ ਤੇਜ਼ੀ ਨਾਲ ਵਧੇ ਹਨ। ਅਜਿਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਕੈਨੇਡਾ ਪ੍ਰਸ਼ਾਸਨ ਨੇ ਅਹਿਮ ਕਦਮ ਚੁੱਕਿਆ ਹੈ। ਇੱਥੇ ਪ੍ਰਸ਼ਾਸਨ ਨੇ ਨਫ਼ਰਤ ਅਤੇ ਵਿਤਕਰੇ ਖ਼ਿਲਾਫ਼ ਜੰਗ ਨੂੰ ਤੇਜ਼ ਕਰਦੇ ਹੋਏ, ਨਫ਼ਰਤੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਨਵੇਂ ਕਾਨੂੰਨੀ ਬਿੱਲ ਹੁਣ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਏ ਹਨ। ਕੈਨੇਡਾ ਦੇ ਨਿਆਂ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ, ਇਨ੍ਹਾਂ ਸੁਧਾਰਾਂ ਦਾ ਮਕਸਦ ਦੇਸ਼ 'ਚ ਵਧ ਰਹੇ ਨਫ਼ਰਤੀ ਅਪਰਾਧਾਂ ਨੂੰ ਰੋਕਣਾ ਅਤੇ ਵੱਖ-ਵੱਖ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਨਵੇਂ ਕਾਨੂੰਨ ਤਹਿਤ ਨਫ਼ਰਤ ਤੋਂ ਪ੍ਰੇਰਿਤ ਹੋ ਕੇ ਕੀਤੇ ਜਾਣ ਵਾਲੇ ਅਪਰਾਧਾਂ ਲਈ ਸਜ਼ਾਵਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਜੇਕਰ ਕੋਈ ਅਪਰਾਧ ਨਸਲ, ਧਰਮ, ਲਿੰਗ ਜਾਂ ਕਿਸੇ ਖ਼ਾਸ ਸਮੂਹ ਪ੍ਰਤੀ ਨਫ਼ਰਤ ਦੇ ਚਲਦਿਆਂ ਕੀਤਾ ਜਾਂਦਾ ਹੈ, ਤਾਂ ਅਦਾਲਤਾਂ ਹੁਣ ਵੱਧ ਸਜ਼ਾ ਸੁਣਾ ਸਕਣਗੀਆਂ। ਆਨਲਾਈਨ ਅਤੇ ਜਨਤਕ ਥਾਵਾਂ 'ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ਅਤੇ ਕੰਟੈਂਟ ਖ਼ਿਲਾਫ਼ ਕਾਨੂੰਨੀ ਦਾਇਰੇ ਨੂੰ ਹੋਰ ਸਪੱਸ਼ਟ ਅਤੇ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਪੀੜਤਾਂ ਨੂੰ ਜਲਦੀ ਨਿਆਂ ਮਿਲ ਸਕੇ।
ਇਹ ਵੀ ਪੜ੍ਹੋ- ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
ਕੈਨੇਡੀਅਨ ਸਰਕਾਰ ਅਨੁਸਾਰ, ਇਹ ਕਦਮ ਦੇਸ਼ ਦੇ ਵਿਭਿੰਨਤਾ ਵਾਲੇ ਭਾਈਚਾਰਿਆਂ, ਖ਼ਾਸ ਕਰ ਕੇ ਘੱਟ-ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਇੱਕ ਸੁਰੱਖਿਅਤ ਸਮਾਜ ਸਿਰਜਣ ਦੀ ਵਚਨਬੱਧਤਾ ਦਾ ਹਿੱਸਾ ਹੈ। ਨਿਆਂ ਵਿਭਾਗ ਮੁਤਾਬਕ, ਕੋਈ ਵੀ ਕੈਨੇਡੀਅਨ ਨਾਗਰਿਕ ਆਪਣੀ ਪਛਾਣ, ਧਰਮ ਜਾਂ ਪਿਛੋਕੜ ਕਾਰਨ ਡਰ ਦੇ ਮਾਹੌਲ ਵਿੱਚ ਨਹੀਂ ਰਹਿਣਾ ਚਾਹੀਦਾ। ਇਹ ਨਵਾਂ ਕਾਨੂੰਨ ਪੁਲਸ ਅਤੇ ਕਾਨੂੰਨੀ ਪ੍ਰਣਾਲੀ ਨੂੰ ਨਫ਼ਰਤੀ ਅਪਰਾਧਾਂ ਨਾਲ ਪਹਿਲਾਂ ਨਾਲੋਂ ਵੱਧ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਵਧੇਰੇ ਸ਼ਕਤੀਆਂ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ- ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਜ਼ੋਰਟ 'ਚ ਲੱਗ ਗਈ ਭਿਆਨਕ ਅੱਗ, 1700 ਲੋਕ ਸਨ ਅੰਦਰ ਮੌਜੂਦ, ਡੋਮਿਨਿਕਨ ਰੀਪਬਲਿਕ ਪੁਲਸ ਨੂੰ ਪਈਆਂ ਭਾਜੜਾਂ
NEXT STORY