ਇੰਟਰਨੈਸ਼ਨਲ ਡੈਸਕ (ਬਿਊਰੋ): ਕੈਨੇਡਾ ਨੇ ਭਾਰਤ ਵਿੱਚ ਭਿਆਨਕ ਗਰਮੀ ਦੀ ਲਹਿਰ ਅਤੇ ਬਿਜਲੀ ਕੱਟਾਂ ਕਾਰਨ ਯਾਤਰਾ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਉਸ ਨੇ ਆਪਣੇ ਨਾਗਰਿਕਾਂ ਨੂੰ ਸਥਾਨਕ ਸਿਹਤ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ।ਕੈਨੇਡੀਅਨ ਐਡਵਾਈਜ਼ਰੀ ਨੇ ਬੁੱਧਵਾਰ ਨੂੰ ਕਿਹਾ ਕਿ ਇੱਕ ਹੀਟਵੇਵ (sic) ਭਾਰਤ ਨੂੰ ਪ੍ਰਭਾਵਿਤ ਕਰ ਰਹੀ ਹੈ। ਗਰਮੀ ਦੀ ਲਹਿਰ ਨੇ ਜੰਗਲੀ ਅੱਗ, ਬਿਜਲੀ ਬੰਦ ਹੋਣ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਜੰਗਲੀ ਅੱਗ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਰੇਲ ਸੇਵਾ ਮੁਅੱਤਲ ਅਤੇ ਹਾਈਵੇਅ ਬੰਦ ਹੋ ਸਕਦੇ ਹਨ।
ਇਸ ਨੇ ਕੈਨੇਡੀਅਨ ਨਾਗਰਿਕਾਂ ਨੂੰ ਹਾਈਡਰੇਟਿਡ ਰਹਿਣ ਦੀ ਅਪੀਲ ਕੀਤੀ, ਖਾਸ ਤੌਰ 'ਤੇ ਜੰਗਲੀ ਅੱਗ ਦੇ ਧੂੰਏਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਗਤੀਵਿਧੀਆਂ ਤੋਂ ਬਚਣ ਅਤੇ ਉਨ੍ਹਾਂ ਨੂੰ ਯਾਤਰਾ ਘੱਟ ਕਰਨ ਜਾਂ ਰੱਦ ਕਰਨ ਸਮੇਤ ਥੋੜ੍ਹੇ ਸਮੇਂ ਦੇ ਨੋਟਿਸ 'ਤੇ ਯਾਤਰਾ ਯੋਜਨਾਵਾਂ ਵਿੱਚ ਤਬਦੀਲੀ ਲਈ ਤਿਆਰ ਰਹਿਣ ਲਈ ਕਿਹਾ।ਹਾਲਾਂਕਿ ਇੰਡੀਅਨ ਐਸੋਸੀਏਸ਼ਨ ਆਫ ਟੂਰ ਆਪਰੇਟਰਜ਼ ਸੈਲਾਨੀਆਂ ਦੀ ਆਮਦ 'ਤੇ ਇਸ ਸਲਾਹ ਦਾ ਕੋਈ ਖਾਸ ਪ੍ਰਭਾਵ ਨਹੀਂ ਦੇਖਦਾ ਹੈ। ਆਈਏਟੀਓ ਦੇ ਪ੍ਰਧਾਨ ਰਾਜੀਵ ਮਹਿਰਾ ਨੇ ਕਿਹਾ ਕਿ ਭਾਰਤੀ ਸਰਕਾਰ ਇਸ ਵੇਲੇ ਕੈਨੇਡੀਅਨਾਂ ਨੂੰ ਈ-ਵੀਜ਼ਾ ਜਾਰੀ ਨਹੀਂ ਕਰ ਰਹੀ ਹੈ ਅਤੇ ਇਸ ਨਾਲ ਭਾਰਤ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਸੀਮਤ ਹੋ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ - ਕੈਨੇਡਾ ਤੋਂ ਅਮਰੀਕਾ 'ਚ ਤਸਕਰੀ ਕਰਨ ਦੀ ਕੋਸ਼ਿਸ਼ 'ਚ 6 ਭਾਰਤੀ ਗ੍ਰਿਫ਼ਤਾਰ
ਉੱਧਰ ਭਾਰਤੀ ਮੌਸਮ ਵਿਭਾਗ ਨੇ ਆਪਣੇ ਤਾਜ਼ਾ ਅਪਡੇਟ ਵਿੱਚ ਕਿਹਾ ਹੈ ਕਿ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 122 ਸਾਲਾਂ ਵਿੱਚ ਅਪ੍ਰੈਲ ਵਿੱਚ ਸਭ ਤੋਂ ਗਰਮ ਤਾਪਮਾਨ 35.9 ਅਤੇ 37.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਗੁਜਰਾਤ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਮਈ ਵਿੱਚ ਵੀ ਤਾਪਮਾਨ ਆਮ ਨਾਲੋਂ ਵੱਧ ਰਹੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ, ਸਵੀਡਨ ਨੇ ਯੂਰਪੀ ਸੰਘ-ਨਾਟੋ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਜਤਾਈ ਵਚਨਬੱਧਤਾ
NEXT STORY