ਵੈਨਕੂਵਰ (ਮਲਕੀਤ ਸਿੰਘ)– ਕੈਨੇਡਾ 'ਚ ਪ੍ਰਵਾਸੀਆਂ ਦੀ ਵਧਦੀ ਜਾ ਰਹੀ ਗਿਣਤੀ ਦੀ ਮਾਰ ਨੌਕਰੀਆਂ 'ਤੇ ਹੁਣ ਸਾਫ਼ ਦਿਖਾਈ ਦੇਣ ਲੱਗੀ ਹੈ, ਜਿਸ ਕਾਰਨ ਬੇਰੁਜ਼ਗਾਰੀ ਦੀ ਸਥਿਤੀ ਹੋਰ ਚਿੰਤਾਜਨਕ ਬਣਦੀ ਨਜ਼ਰ ਆ ਰਹੀ ਹੈ। ਅੰਕੜਿਆਂ ਅਨੁਸਾਰ ਅਪ੍ਰੈਲ ਮਹੀਨੇ ਦੌਰਾਨ ਦੇਸ਼ ਵਿੱਚ ਕੁੱਲ 17,700 ਨੌਕਰੀਆਂ ਘੱਟ ਹੋਈਆਂ ਹਨ, ਜਿਸ ਕਾਰਨ ਬੇਰੁਜ਼ਗਾਰੀ ਦਰ ਵਧ ਕੇ 6.9 ਫੀਸਦੀ ਤੱਕ ਪਹੁੰਚ ਗਈ ਹੈ, ਜੋ ਪਿਛਲੇ 6 ਮਹੀਨਿਆਂ ਵਿੱਚ ਸਭ ਤੋਂ ਉੱਚਾ ਪੱਧਰ ਦੱਸਿਆ ਜਾ ਰਿਹਾ ਹੈ।
ਰਿਪੋਰਟਾਂ ਮੁਤਾਬਕ ਸਭ ਤੋਂ ਵੱਧ ਅਸਰ ਫੁੱਲ-ਟਾਈਮ ਨੌਕਰੀਆਂ ‘ਤੇ ਪਿਆ ਹੈ। ਹਾਲਾਂਕਿ ਪਾਰਟ-ਟਾਈਮ ਨੌਕਰੀਆਂ ਵਿੱਚ ਕੁਝ ਵਾਧਾ ਵੀ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਉਤਪਾਦਨ ਅਤੇ ਨਿਰਮਾਣ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕੀ ਟੈਰਿਫ਼, ਵਪਾਰਕ ਅਨਿਸ਼ਚਿਤਤਾ ਅਤੇ ਤੇਲ-ਗੈਸ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਕਾਰੋਬਾਰੀ ਨਵੀਆਂ ਭਰਤੀਆਂ ਕਰਨ ਤੋਂ ਹਿਚਕਿਚਾ ਰਹੇ ਹਨ।
ਇਹ ਵੀ ਪੜ੍ਹੋ- ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ ਜਾਓਗੇ ਦੰਗ
ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦਰ 14.3 ਫੀਸਦੀ ਤੱਕ ਪਹੁੰਚ ਗਈ ਹੈ, ਜਿਸ ਨੂੰ ਲੈ ਕੇ ਆਰਥਿਕ ਮਾਹਿਰਾਂ ਨੇ ਚਿੰਤਾ ਜਤਾਈ ਹੈ। ਆਰਥਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਕੈਨੇਡਾ ਦਾ ਰੁਜ਼ਗਾਰ ਬਾਜ਼ਾਰ ਇਸ ਸਮੇਂ ਦਬਾਅ ਹੇਠ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਵੀ ਸਥਿਤੀ ਵਿੱਚ ਤੁਰੰਤ ਵੱਡੇ ਸੁਧਾਰ ਦੀ ਸੰਭਾਵਨਾ ਘੱਟ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੰਤਾ ਵਾਇਰਸ ਦੇ ਕਹਿਰ ਤੋਂ ਪ੍ਰਭਾਵਿਤ ਜਹਾਜ਼ ਦੇ ਚਾਲਕ ਦਲ ’ਚ 2 ਭਾਰਤੀ ਨਾਗਰਿਕ ਸ਼ਾਮਲ
NEXT STORY