ਟੋਰਾਂਟੋ (ਵਾਰਤਾ): ਚੀਨ ਨੇ ਹੁਵੇਈ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਨਝੋਊ ਨੂੰ ਕੈਨੇਡਾ ਵਿਚ ਹਿਰਾਸਤ ਵਿਚ ਲਏ ਜਾਣ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਇਸ ਕਾਰਵਾਈ ਨੂੰ ਗੰਭੀਰ ਰਾਜਨੀਤਕ ਘਟਨਾ ਕਰਾਰ ਦਿੱਤਾ ਹੈ। ਕੈਨੇਡਾ ਸਥਿਤ ਚੀਨ ਦੇ ਦੂਤਾਵਾਸ ਨੇ ਇਹ ਟਿੱਪਣੀ ਮੇਂਗ ਦੀ ਅਮਰੀਕਾ ਨੂੰ ਹਵਾਲਗੀ ਪ੍ਰਕਿਰਿਆ ਖਤਮ ਕਰਨ ਦੀ ਪਟੀਸ਼ਨ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਖਾਰਿਜ ਕੀਤੇ ਜਾਣ ਦੇ ਬਾਅਦ ਕੀਤੀ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਕੋਰੋਨਾ ਦੇ ਸੀ ਹਜ਼ਾਰਾਂ ਮਾਮਲੇ, ਹੁਣ ਇਨਫੈਕਸ਼ਨ ਦਰ ਹੋਈ ਜ਼ੀਰੋ
ਦੂਤਾਵਾਸ ਦੇ ਬੁਲਾਰੇ ਨੇ ਕਿਹਾ,''ਪੂਰਾ ਮਾਮਲਾ ਪੂਰੀ ਤਰ੍ਹਾਂ ਨਾਲ ਗੰਭੀਰ ਰਾਜਨੀਤਕ ਘਟਨਾ ਹੈ।'' ਦੂਤਾਵਾਸ ਨੇ ਅਮਰੀਕਾ 'ਤੇ ਚੀਨ ਦੀ ਉੱਚ ਤਕਨੀਕ ਵਾਲੀਆਂ ਕੰਪਨੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਲਗਾਇਆ ਅਤੇ ਕਿਹਾ ਕਿ ਕੈਨੇਡਾ ਇਸ ਅਨਿਆਂ ਵਿਚ ਅਮਰੀਕਾ ਦਾ ਸਾਥ ਦੇ ਰਿਹਾ ਹੈ। ਕੈਨੇਡਾ ਨੇ ਭਾਵੇਂਕਿ ਇਹਨਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਹੈ,''ਕੈਨੇਡਾ ਦੀ ਅਦਾਲਤ ਨੇ ਸੁਤੰਤਰ ਰੂਪ ਨਾਲ ਇਹ ਫੈਸਲਾ ਲਿਆ ਹੈ ਅਤੇ ਇਸ ਵਿਚ ਕਿਸੇ ਦੀ ਦਖਲ ਅੰਦਾਜ਼ੀ ਨਹੀਂ ਹੈ।'' ਦੂਤਾਵਾਸ ਨੇ ਕਿਹਾ ਕਿ ਚੀਨ ਮੇਂਗ ਨੂੰ ਹਿਰਾਸਤ ਵਿਚ ਲਏ ਜਾਣ ਦੀ ਸਖਤ ਨਿੰਦਾ ਕਰਦਾ ਹੈ ਅਤੇ ਕੈਨੇਡਾ ਦੇ ਅਧਿਕਾਰੀਆਂ ਨੂੰ ਉਹਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕਰਦਾ ਹੈ। ਇੱਥੇ ਦੱਸ ਦਈਏ ਕਿ ਮੇਂਗ ਨੂੰ 1 ਦਸੰਬਰ 2018 ਨੂੰ ਵੈਨਕੂਵਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਕੋਰੋਨਾ ਦਾ ਨਤੀਜਾ : ਬੋਇੰਗ ਨੇ ਕੀਤਾ 12000 ਤੋਂ ਵਧੇਰੇ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦਾ ਐਲਾਨ
NEXT STORY