ਵੈੱਬ ਡੈਸਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ, ਕੈਨੇਡਾ ਅਤੇ ਮੈਕਸੀਕੋ 'ਤੇ ਟੈਰਿਫ ਲਗਾਉਣ ਤੋਂ ਬਾਅਦ, ਤਿੰਨੋਂ ਦੇਸ਼ਾਂ ਨੇ ਅਮਰੀਕਾ ਲਈ ਸਖਤ ਰੁਖ ਅਪਣਾਇਆ ਹੈ। ਜਿੱਥੇ ਕੈਨੇਡਾ ਅਤੇ ਮੈਕਸੀਕੋ ਨੇ ਅਮਰੀਕੀ ਸਾਮਾਨਾਂ 'ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਉੱਥੇ ਹੀ ਚੀਨ ਨੇ WTO ਵਿੱਚ ਕੇਸ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਫੀਸਦੀ ਅਤੇ ਚੀਨੀ ਸਮਾਨ 'ਤੇ 10 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਜੂਨੀਅਰ ਨੇ ਸੀਨੀਅਰ ਵਿਦਿਆਰਥਣ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਕਰ'ਤਾ ਕਾਂਡ, ਬਣਾ ਲਈ ਵੀਡੀਓ ਤੇ ਫਿਰ...
ਚੀਨ WTO ਨੂੰ ਕਰੇਗਾ ਸ਼ਿਕਾਇਤ
ਚੀਨ ਨੇ ਅਮਰੀਕੀ ਟੈਰਿਫ ਵਿਰੁੱਧ ਵਿਸ਼ਵ ਵਪਾਰ ਸੰਗਠਨ 'ਚ ਕੇਸ ਦਾਇਰ ਕਰਨ ਦਾ ਐਲਾਨ ਕੀਤਾ ਹੈ। ਚੀਨੀ ਵਣਜ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਚੀਨ ਅਮਰੀਕਾ ਵੱਲੋਂ ਚੀਨੀ ਸਾਮਾਨ 'ਤੇ 10 ਫੀਸੰਦੀ ਵਾਧੂ ਟੈਰਿਫ ਲਗਾਉਣ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਇਸਦੀ ਸਖ਼ਤ ਨਿੰਦਾ ਕਰਦਾ ਹੈ।' ਚੀਨ WTO ਕੋਲ ਕੇਸ ਦਾਇਰ ਕਰੇਗਾ ਅਤੇ ਆਪਣੇ ਹਿੱਤਾਂ ਦੀ ਰਾਖੀ ਲਈ ਢੁਕਵੇਂ ਜਵਾਬੀ ਉਪਾਅ ਕਰੇਗਾ।
ਇਹ ਵੀ ਪੜ੍ਹੋ : ਪਹਿਲਾਂ ਸਾੜਿਆ ਤੇ ਫਿਰ ਡੱਬੇ..., ਮਤਰੇਈ ਮਾਂ ਨੇ ਮਾਸੂਮ ਨਾਲ ਜੋ ਕੀਤਾ ਜਾਣ ਕੇ ਤੁਹਾਡੀ ਵੀ ਕੰਬ ਜਾਏਗੀ ਰੂਹ
ਕੈਨੇਡਾ ਨੇ ਵੀ ਟੈਰਿਫ ਲਾਏ
ਦੂਜੇ ਪਾਸੇ, ਕੈਨੇਡਾ ਨੇ ਵੀ 155 ਬਿਲੀਅਨ ਡਾਲਰ ਦੇ ਅਮਰੀਕੀ ਦਰਾਮਦ 'ਤੇ 25 ਪ੍ਰਤੀਸ਼ਤ ਟੈਰਿਫ ਲਗਾ ਕੇ ਅਮਰੀਕੀ ਟੈਰਿਫ ਦਾ ਜਵਾਬ ਦੇਣ ਦਾ ਫੈਸਲਾ ਕੀਤਾ ਹੈ। ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦਾ ਐਲਾਨ ਕੀਤਾ ਹੈ। ਟਰੰਪ ਦੇ ਐਲਾਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਟਵੀਟ ਵਿੱਚ, ਟਰੂਡੋ ਨੇ ਕਿਹਾ ਕਿ ਉਹ ਜਲਦੀ ਹੀ ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਗੱਲ ਕਰਨਗੇ ਅਤੇ ਇਸ ਮੁੱਦੇ 'ਤੇ ਚਰਚਾ ਕਰਨ ਲਈ ਪਹਿਲਾਂ ਹੀ ਆਪਣੇ ਮੰਤਰੀ ਮੰਡਲ ਨਾਲ ਮੁਲਾਕਾਤ ਕਰ ਚੁੱਕੇ ਹਨ।
ਇਹ ਵੀ ਪੜ੍ਹੋ : Iphone ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਐਪਲ ਕੰਪਨੀ ਨੇ ਭਾਰਤੀ ਯੂਜ਼ਰਸ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਨਹੀਂ ਚਾਹੁੰਦੇ ਸੀ, ਪਰ ਕੈਨੇਡਾ ਤਿਆਰ ਹੈ। ਟਰੂਡੋ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਟੈਰਿਫ ਕੁਝ ਸਾਲ ਪਹਿਲਾਂ ਹੋਏ ਇੱਕ ਮੁਕਤ ਵਪਾਰ ਸਮਝੌਤੇ ਦੀ ਉਲੰਘਣਾ ਕਰਦੇ ਹਨ। ਇਸ ਦੇ ਅਮਰੀਕੀ ਲੋਕਾਂ ਲਈ ਗੰਭੀਰ ਨਤੀਜੇ ਹੋਣਗੇ।
ਇਹ ਵੀ ਪੜ੍ਹੋ : ਬਦਲਿਆ ਮੌਸਮ ਦਾ ਮਿਜਾਜ਼! ਜਾਰੀ ਹੋਇਆ ਯੈਲੋ ਅਲਰਟ, ਜਾਣੋਂ ਅਗਲੇ ਪੰਜ ਦਿਨਾਂ ਦਾ ਹਾਲ
ਮੈਕਸੀਕੋ ਨੇ ਵੀ ਦਿੱਤਾ ਜਵਾਬ
ਮੈਕਸੀਕੋ ਨੇ ਵੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਦਾ ਜਵਾਬ ਟੈਰਿਫ ਲਗਾ ਕੇ ਦਿੱਤਾ ਹੈ। ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ ਆਪਣੇ ਅਰਥਚਾਰੇ ਮੰਤਰੀ ਨੂੰ ਮੈਕਸੀਕੋ ਦੇ ਹਿੱਤਾਂ ਦੀ ਰੱਖਿਆ ਲਈ ਟੈਰਿਫ ਅਤੇ ਗੈਰ-ਟੈਰਿਫ ਉਪਾਅ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ ਜਦੋਂ ਸੰਯੁਕਤ ਰਾਜ ਅਮਰੀਕਾ ਨੇ ਮੈਕਸੀਕਨ ਸਮਾਨ 'ਤੇ ਟੈਰਿਫ ਲਗਾਏ ਹਨ।
ਸ਼ੀਨਬੌਮ ਨੇ X 'ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਸਹਿਯੋਗ ਅਤੇ ਗੱਲਬਾਤ ਚਾਹੁੰਦੀ ਹੈ, ਟਕਰਾਅ ਦੀ ਨਹੀਂ। ਖੱਬੇ-ਪੱਖੀ ਨੇਤਾ ਕਲਾਉਡੀਆ ਸ਼ੀਨਬੌਮ ਨੇ ਵਾਰ-ਵਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਤਣਾਅ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਦੇ ਉੱਤਰ-ਪੂਰਬ 'ਚ ਹੜ੍ਹ ਦਾ ਕਹਿਰ, ਇਕ ਦੀ ਮੌਤ, PM ਨੇ ਪ੍ਰਗਟਾਇਆ ਦੁੱਖ
NEXT STORY