ਇੰਟਰਨੈਸ਼ਨਲ ਡੈਸਕ- 22 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਦੇਸ਼-ਦੁਨੀਆ ਵਿਚ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਸਰੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਦਾ ਆਯੋਜਨ ਵੈਦਿਕ ਹਿੰਦੂ ਕਲਚਰ ਸੁਸਾਇਟੀ ਵੱਲੋਂ ਕੀਤਾ ਗਿਆ ਹੈ। ਸੋਸਾਇਟੀ ਦੇ ਪ੍ਰਧਾਨ ਸਤੀਸ਼ ਗੋਇਲ ਨੇ ਪੀਅਰੇ ਪੋਲੀਵਰੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ। ਪੂਰੇ ਸੰਯੁਕਤ ਰਾਜ ਵਿੱਚ ਵੀ ਸ਼ਾਨਦਾਰ ਜਸ਼ਨਾਂ ਦੀ ਯੋਜਨਾ ਬਣਾਈ ਗਈ ਹੈ। ਹਿੰਦੂ ਅਮਰੀਕੀ ਭਾਈਚਾਰੇ ਵੱਲੋਂ ਕਈ ਕਾਰ ਰੈਲੀਆਂ ਦੀ ਯੋਜਨਾ ਬਣਾਈ ਗਈ ਹੈ। ਇਸ ਮੌਕੇ 'ਤੇ ਦਰਜਨ ਦੇ ਕਰੀਬ ਸਮਾਗਮ ਹੋਣਗੇ।
44 ਸਾਲਾ ਪੋਲੀਵਰੇ ਕੈਨੇਡਾ ਵਿਚ ਜਸਟਿਨ ਟਰੂਡੋ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾ ਹਨ। ਪੀਅਰੇ ਪੋਲੀਵਰੇ ਨੂੰ 2025 ਦੀਆਂ ਚੋਣਾਂ ਲਈ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਮੁੱਖ ਚੁਣੌਤੀ ਮੰਨਿਆ ਜਾਂਦਾ ਹੈ। 44 ਸਾਲਾ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਨੇ ਇਸ ਤੋਂ ਪਹਿਲਾਂ ਦੇਸ਼ ਵਿਚ ਵਧ ਰਹੇ ਹਿੰਦੂਫੋਬੀਆ ਖ਼ਿਲਾਫ਼ ਬੋਲਿਆ ਸੀ। ਸਮਾਚਾਰ ਏਜੰਸੀ ਟਾਈਮਜ਼ ਨਾਓ ਦੀ ਇੱਕ ਰਿਪੋਰਟ ਅਨੁਸਾਰ ਪੀਅਰੇ ਪੋਲੀਵਰੇ ਨੂੰ ਇਸ ਮੁੱਦੇ 'ਤੇ ਬੋਲਣ ਵਾਲੇ ਪਹਿਲੇ ਕੈਨੇਡੀਅਨ ਸੰਘੀ ਨੇਤਾ ਕਿਹਾ ਜਾਂਦਾ ਹੈ। ਸਮਾਚਾਰ ਏਜੰਸੀ ਨੇ ਪੀਅਰੇ ਦੇ ਹਵਾਲੇ ਨਾਲ ਕਿਹਾ,“ਸਾਨੂੰ ਹਿੰਦੂ ਫੋਬੀਆ, ਹਿੰਦੂਆਂ ਬਾਰੇ ਕੀਤੀਆਂ ਜਾਣ ਵਾਲੀਆਂ ਘਟੀਆ ਟਿੱਪਣੀਆਂ ਅਤੇ ਹਿੰਦੂ ਕੈਨੇਡੀਅਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਭੰਨਤੋੜ ਤੇ ਹੋਰ ਹਿੰਸਾ ਨੂੰ ਰੋਕਣਾ ਹੋਵੇਗਾ। ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।” ਉਨ੍ਹਾਂ ਨੇ ਸਤੰਬਰ ਵਿੱਚ ਕਿਹਾ ਸੀ, "ਹਿੰਦੂਆਂ ਨੇ ਸਾਡੇ ਦੇਸ਼ ਦੇ ਹਰ ਹਿੱਸੇ ਵਿੱਚ ਅਮੁੱਲ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦਾ ਇੱਥੇ ਹਮੇਸ਼ਾ ਸਵਾਗਤ ਕੀਤਾ ਜਾਵੇਗਾ।"
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਚੋਣਾਂ : ਰਾਮਾਸਵਾਮੀ ਨੇ ਆਪਣੀ ਦਾਅਵੇਦਾਰੀ ਵਾਪਸ ਲੈਣ ਦਾ ਕੀਤਾ ਐਲਾਨ
ਭਾਰਤ-ਕੈਨੇਡਾ ਸਬੰਧਾਂ ਵਿੱਚ ਸੁਧਾਰ ਲਈ ਪੋਲੀਵਰੇ ਨੇ ਬਣਾਈ ਯੋਜਨਾ
ਪਿਛਲੇ ਸਾਲ ਅਕਤੂਬਰ ਵਿੱਚ ਪੋਲੀਵਰੇ ਨੇ ਕਿਹਾ ਸੀ ਕਿ ਜੇਕਰ ਉਹ ਅਗਲੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਭਾਰਤ ਨਾਲ ਸਬੰਧਾਂ ਨੂੰ ਬਹਾਲ ਕਰਨ ਲਈ ਕੰਮ ਕਰਨਗੇ। ਪੋਲੀਵੇਰੇ ਮੁਤਾਬਕ,"ਸਾਨੂੰ ਭਾਰਤ ਸਰਕਾਰ ਨਾਲ ਪੇਸ਼ੇਵਰ ਸਬੰਧਾਂ ਦੀ ਲੋੜ ਹੈ। ਭਾਰਤ ਧਰਤੀ 'ਤੇ ਸਭ ਤੋਂ ਵੱਡਾ ਲੋਕਤੰਤਰ ਹੈ। ਸਾਡੀ ਅਸਹਿਮਤੀ ਅਤੇ ਇੱਕ ਦੂਜੇ ਨੂੰ ਜਵਾਬਦੇਹ ਬਣਾਉਣਾ ਠੀਕ ਹੈ, ਪਰ ਸਾਡੇ ਵਿਚਾਲੇ ਇੱਕ ਪੇਸ਼ੇਵਰ ਸਬੰਧ ਹੋਣਾ ਚਾਹੀਦਾ ਹੈ ਅਤੇ ਮੈਂ ਇਹ ਸਬੰਧ ਬਹਾਲ ਕਰਾਂਗਾ।'' ਉਸਨੇ ਭਾਰਤ ਨਾਲ ਤਣਾਅਪੂਰਨ ਸਬੰਧਾਂ ਦੇ ਵਿਚਕਾਰ ਟਰੂਡੋ ਨੂੰ "ਅਯੋਗ ਅਤੇ ਗੈਰ-ਪੇਸ਼ੇਵਰ" ਕਰਾਰ ਦਿੱਤਾ ਸੀ। ਉਨ੍ਹਾਂ ਨੇ ਇਹ ਟਿੱਪਣੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਕੀਤੀ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤੀ 'ਏਜੰਟਾਂ' ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਦਕਿ ਭਾਰਤ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਉਨ੍ਹਾਂ ਨੂੰ "ਬੇਹੂਦਾ ਅਤੇ ਪ੍ਰੇਰਿਤ" ਕਰਾਰ ਦਿੱਤਾ ਸੀ। ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਬਾਹਰ ਅਣਪਛਾਤੇ ਬੰਦੂਕਧਾਰੀਆਂ ਦੁਆਰਾ ਕਤਲ ਕੀਤੇ ਗਏ ਖਾਲਿਸਤਾਨੀ ਸਮਰਥਕ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਕੂਟਨੀਤਕ ਵਿਵਾਦ ਵਿੱਚ ਉਲਝੇ ਹੋਏ ਹਨ। ਰਾਮ ਮੰਦਰ ਸਮਾਗਮ ਲਈ ਕੈਨੇਡੀਅਨ ਵਿਰੋਧੀ ਧਿਰ ਦੇ ਨੇਤਾ ਦੀ ਪ੍ਰਸਤਾਵਿਤ ਫੇਰੀ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਸੁਧਾਰ ਦੀ ਕੋਸ਼ਿਸ਼ ਵਜੋਂ ਹੋ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
UK 'ਚ ਭਾਰਤੀ ਮੂਲ ਦੀ ਡਾਕਟਰ ਨੂੰ ਸਕੂਲੀ ਵਿਦਿਆਰਥਣ ਨੂੰ ਦੇਣਾ ਪਵੇਗਾ 1.41 ਕਰੋੜ ਰੁਪਏ ਹਰਜਾਨਾ, ਜਾਣੋ ਵਜ੍ਹਾ
NEXT STORY