ਓਟਾਵਾ — ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਲੰਡਨ ’ਚ ਪੱਤਰਕਾਰਾਂ ਨੂੰ ਕਿਹਾ ਕਿ ਉਹ ਅਮਰੀਕਾ ’ਚ ਕੰਮ ਕਰਨ ਵਾਲੇ ਤਕਨਾਲੋਜੀ ਸੈਕਟਰ ਦੇ ਉਨ੍ਹਾਂ ਲੋਕਾਂ ਨੂੰ ਕੈਨੇਡਾ ਸੱਦਾ ਦੇਣਾ ਚਾਹੁੰਦੇ ਹਨ, ਜੋ ਹੁਣ ਟਰੰਪ ਪ੍ਰਸ਼ਾਸਨ ਦੀ ਨਵੀਂ ਐੱਚ-1ਬੀ ਵੀਜ਼ਾ ਫੀਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਆਪਣੀ ਪ੍ਰਵਾਸ ਨੀਤੀ ਦੀ ਸਮੀਖਿਆ ਕਰ ਰਹੀ ਹੈ ਅਤੇ ਅਜਿਹੇ ਹੁਨਰਮੰਦ ਵਿਅਕਤੀਆਂ ਨੂੰ ਇੱਥੇ ਬੁਲਾਉਣ ਦੀ ਯੋਜਨਾ ਬਣਾ ਰਹੀ ਹੈ। ਜਰਮਨੀ, ਬ੍ਰਿਟੇਨ ਅਤੇ ਚੀਨ ਵੀ ਦੁਨੀਆ ਭਰ ਦੇ ਹੁਨਰਮੰਦ ਵਿਅਕਤੀਆਂ ਨੂੰ ਇੱਥੇ ਬੁਲਾਉਣ ਦੀ ਯੋਜਨਾ ਬਣਾ ਰਹੇ ਹਨ।
ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਹੋਵੇ ਸੁਧਾਰ : ਜੈਸ਼ੰਕਰ
NEXT STORY