ਟੋਰਾਂਟੋ: ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਐਡਮਿੰਟਨ 'ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ 20 ਸਾਲਾ ਭਾਰਤੀ ਵਿਦਿਆਰਥੀ ਹਰਸ਼ਨਦੀਪ ਸਿੰਘ ਵਜੋਂ ਹੋਈ। ਇਸ ਮਾਮਲੇ ਵਿਚ ਪੁਲਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਰਸ਼ਨਦੀਪ ਪੰਜਾਬ ਦੇ ਕਿਸ ਪਿੰਡ ਜਾਂ ਸ਼ਹਿਰ ਦਾ ਰਹਿਣ ਵਾਲਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਪਾਰਲੀਮੈਂਟ 'ਚ ਸੁੱਖ ਧਾਲੀਵਾਲ ਵੱਲੋਂ ਪੇਸ਼ ਪ੍ਰਸਤਾਵ ਖਾਰਿਜ, ਹਿੰਦੂ ਸਾਂਸਦ ਨੇ ਕੀਤਾ ਵਿਰੋਧ
ਪਤਾ ਲੱਗਾ ਹੈ ਕਿ ਜਿਸ ਅਪਾਰਟਮੈਂਟ ਵਿਚ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ, ਦੇ ਬਾਹਰ ਕੁਝ ਲੋਕ ਆਪਸ ਵਿਚ ਭਿੜ ਗਏ। ਕੁਝ ਲੋਕ ਅਪਾਰਟਮੈਂਟ 'ਚ ਦਾਖਲ ਹੋਏ ਜਿਸ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁੱਢਲੀ ਜਾਂਚ ਦੌਰਾਨ ਦੋਵਾਂ ਸ਼ੱਕੀਆਂ 'ਤੇ ਕਤਲ ਦਾ ਦੋਸ਼ ਲਾਇਆ ਗਿਆ ਹੈ। ਘਟਨਾ ਸੀ.ਸੀ.ਟੀ.ਵੀ ਵਿੱਚ ਵੀ ਕੈਦ ਹੋ ਗਈ। ਸੀ.ਸੀ.ਟੀ.ਵੀ ਵਿੱਚ ਹਮਲਾਵਰ ਨੂੰ ਪੀੜਤ ਨੂੰ ਪੌੜੀਆਂ ਤੋਂ ਹੇਠਾਂ ਸੁੱਟਦੇ ਦੇਖਿਆ ਜਾ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਸੀਰੀਆ: ਰਾਸ਼ਟਰਪਤੀ ਮਹਿਲ 'ਚ ਦਾਖਲ ਹੋਏ ਵਿਦਰੋਹੀ, ਜੰਮ ਕੇ ਕੀਤੀ ਲੁੱਟ ਖੋਹ
ਕੈਨੇਡੀਅਨ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ 'ਤੇ ਫਸਟ-ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਪੀੜਤ ਹਰਸ਼ਨਦੀਪ ਸਿੰਘ, ਜੋ ਕਿ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ, ਸ਼ੁੱਕਰਵਾਰ ਨੂੰ ਕਰੀਬ 12:30 ਵਜੇ ਗੋਲੀਬਾਰੀ ਤੋਂ ਬਾਅਦ ਮ੍ਰਿਤਕ ਪਾਇਆ ਗਿਆ। ਕੈਨੇਡੀਅਨ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਦੋ ਮੁਲਜ਼ਮਾਂ-ਇਵਾਨ ਰੇਨ ਅਤੇ ਜੂਡਿਥ ਸੋਲਟੋ ਨੂੰ ਗ੍ਰਿਫ਼ਤਾਰ ਕੀਤਾ ਹੈ, ਦੋਵੇਂ 30 ਦੀ ਉਮਰ ਦੇ ਹਨ। ਪੁਲਸ ਅਨੁਸਾਰ ਉਨ੍ਹਾਂ ਨੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ 107ਵੇਂ ਐਵੇਨਿਊ ਦੇ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਹਰਸ਼ਨਦੀਪ ਸਿੰਘ ਨੂੰ ਬੇਹੋਸ਼ ਪਾਇਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੂਤਘਰ ਨੇ ਕੈਨੇਡਾ 'ਚ ਭਾਰਤੀ ਦੇ ਕਤਲ 'ਤੇ ਪ੍ਰਗਟਾਇਆ ਦੁੱਖ
ਕੈਨੇਡਾ ਦੇ ਐਡਮਿੰਟਨ 'ਚ ਭਾਰਤੀ ਨਾਗਰਿਕ ਹਰਸ਼ਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਭਾਰਤੀ ਵਣਜ ਦੂਤਘਰ ਨੇ ਇਸ ਮਾਮਲੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਘਟਨਾ ਦੇ ਸਬੰਧ ਵਿੱਚ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ 'ਤੇ ਫਸਟ-ਡਿਗਰੀ ਕਤਲ ਦੇ ਦੋਸ਼ ਲਾਏ ਜਾਣ ਦੀ ਸੂਚਨਾ ਦਿੱਤੀ। ਦੂਤਘਰ ਨੇ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਦੇ ਨਜ਼ਦੀਕੀ ਸੰਪਰਕ ਵਿੱਚ ਹੈ। 20 ਸਾਲਾ ਭਾਰਤੀ ਮ੍ਰਿਤਕ ਦੇ ਦੁਖੀ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਦੂਤਘਰ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ 6 ਦਸੰਬਰ ਨੂੰ ਹੋਏ ਕਤਲ ਕੇਸ ਵਿੱਚ ਇਨਸਾਫ਼ ਦਿਵਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Melania ਤੇ Trump ਨਾਲ ਪ੍ਰਾਈਵੇਟ ਡਿਨਰ ਦਾ ਮੌਕਾ, ਪੂਰੀ ਕਰਨੀ ਹੋਵੇ ਇਹ 'ਛੋਟੀ ਜਿਹੀ' ਸ਼ਰਤ
NEXT STORY