ਗੁਰ ਕਾ ਬਾਗ/ਨਿਊਯਾਰਕ (ਰਾਜ ਗੋਗਨਾ/ਰਾਕੇਸ਼ ਭੱਟੀ):: ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਕੱਲ੍ਹ ਆਏ ਬਰਫ਼ੀਲੇ ਤੂਫਾਨ ਚ ਵਿਨੀਪੈਗ (ਕੈਨੇਡਾ) ਨਾਲ ਸਬੰਧਤ ਇਕ ਪੰਜਾਬੀ ਨੌਜਵਾਨ ਡਰਾਈਵਰ ਕ੍ਰਿਪਾਲ ਸਿੰਘ ਗਿੱਲ ਦੀ ਜਾਨ ਚਲੀ ਗਈ। ਬੀਤੀ 29 ਮਾਰਚ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੱਲੂ ਨੰਗਲ ਦੇ ਵਸਨੀਕ ਇਕ ਪੰਜਾਬੀ ਨੌਜਵਾਨ ਜੋ ਕੇ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ, ਦੀ ਸੜਕ ਹਾਦਸੇ ਵਿਚ ਹਾਦਸੇ ਦੌਰਾਨ ਦੁਖਦਾਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕਿਰਪਾਲ ਸਿੰਘ ਗਿੱਲ (23) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਮੱਲੂਨੰਗਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਜੋ ਕਿ ਤਿੰਨ ਸਾਲ ਪਹਿਲਾਂ ਕੈਨੇਡਾ ਵਿਖੇ ਪੜ੍ਹਾਈ ਕਰਨ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਉਹ ਟਰੱਕ ਚਲਾਉਣ ਦਾ ਕੰਮ ਵੀ ਕਰਦਾ ਸੀ। ਜਦਕਿ ਬੀਤੀ 29 ਮਾਰਚ ਨੂੰ ਉਹ ਟਰੱਕ ਲੈ ਕੇ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ ਕਿ ਸਸਕੈਚਵਨ ਸੂਬੇ ਦੇ ਸ਼ਹਿਰ ਚੈਪਲਿਨ ਨੇੜੇ ਆਏ ਇਕ ਚੱਕਰਵਰਤੀ ਤੂਫ਼ਾਨ ਦੀ ਲਪੇਟ ਵਿਚ ਆ ਜਾਣ ਕਾਰਨ ਟਰੱਕ ਹਾਦਸਾ ਗ੍ਰਸਤ ਹੋ ਗਿਆ, ਜਿਸ ਦੌਰਾਨ ਕਿਰਪਾਲ ਸਿੰਘ ਗਿੱਲ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ।
ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਰਨਣਯੋਗ ਹੈ ਕਿ ਕਿਰਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਪਿਛਲੇ ਸਾਲ ਹੀ ਉਸ ਦਾ ਵਿਆਹ ਹੋਇਆ ਸੀ। ਉੱਧਰ ਮ੍ਰਿਤਕ ਦੇ ਮਾਪਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਮ ਰਸਮਾਂ ਕਰ ਸਕਣ। ਜਦੋਂ ਇਹ ਹਾਦਸਾ ਵਾਪਰਿਆ ਉਦੋਂ ਨੌਜਵਾਨ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ, ਨੋਜਵਾਨ ਦੇ ਨਾਲ ਦਾ ਟੀਮ ਡਰਾਈਵਰ ਵੀ ਹਾਦਸੇ ਵਿਚ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਨੇ ਪਤਨੀ ਸਮੇਤ ਲਗਵਾਇਆ ਐਂਟੀ ਕੋਵਿਡ ਟੀਕਾ
NEXT STORY