ਬਰੈਂਪਟਨ (ਇੰਟਰਨੈਸ਼ਨਲ ਡੈਸਕ)- ਕੈਨੇਡਾ ਦੇ ਬਰੈਂਪਟਨ ਸਿਟੀ ’ਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਹਰਕੀਰਤ ਸਿੰਘ ਦੀ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤੀ ਗਈ ਹੈ। ਕੈਨੇਡਾ ਦੇ ਜੰਮਪਲ ਹਰਕੀਰਤ ਸਿੰਘ ਨੂੰ ਸਰਬਸੰਮਤੀ ਨਾਲ ਸਿਟੀ ਆਫ਼ ਬਰੈਂਪਟਨ ਦਾ ਡਿਪਟੀ ਮੇਅਰ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਡਿਪਟੀ ਮੇਅਰ ਹਰਕੀਰਤ ਸਿੰਘ ਨੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਗਾਜ਼ਾ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਬੱਚਿਆ ਸਣੇ 21 ਲੋਕਾਂ ਦੀ ਮੌਤ (ਵੀਡੀਓ)
ਇਸ ਮੌਕੇ ਬਰੈਂਪਟਨ ਸਿਟੀ ਕੌਂਸਲ ਵਲੋਂ ਜਾਰੀ ਕੀਤੇ ਗਏ ਬਿਆਨ ’ਚ ਦੱਸਿਆ ਗਿਆ ਕਿ ਵਾਰਡ ਨੰ. 9 ਅਤੇ 10 ਦੀ ਨੁਮਾਇੰਦਗੀ ਕਰਨ ਵਾਲੇ ਹਰਕੀਰਤ ਸਿੰਘ ਨੂੰ 2022-26 ਤੱਕ ਮੇਅਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਡਿਪਟੀ ਮੇਅਰ ਸ਼ਹਿਰ ਦੀ ਕੌਂਸਲ ਅਤੇ ਹੋਰਨਾਂ ਬੈਠਕਾਂ ਦੀ ਪ੍ਰਧਾਨਗੀ ਕਰਦਾ ਹੈ।
ਇਹ ਵੀ ਪੜ੍ਹੋ: ਟਲਿਆ ਵੱਡਾ ਹਾਦਸਾ, ਇੰਡੋਨੇਸ਼ੀਆ ਦੇ ਬਾਲੀ 'ਚ 271 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਨੂੰ ਲੱਗੀ ਅੱਗ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੱਛਮੀ ਨਿਊਯਾਰਕ 'ਚ ਭਾਰੀ ਬਰਫ਼ਬਾਰੀ, ਮੌਸਮ ਵਿਭਾਗ ਵੱਲੋਂ ਐਮਰਜੈਂਸੀ ਦਾ ਐਲਾਨ (ਤਸਵੀਰਾਂ)
NEXT STORY