ਓਟਾਵਾ/ਨਵੀਂ ਦਿੱਲੀ (ਭਾਸ਼ਾ) : ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਸਿੱਖ ਮੂਲ ਦੇ ਆਗੂ ਜਗਮੀਤ ਸਿੰਘ ਨੇ ਓਟਾਵਾ ਵਿਚ ਟਰੱਕ ਡਰਾਈਵਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦੀ ਨਿੰਦਾ ਕੀਤੀ ਹੈ, ਜਦੋਂਕਿ ਪਿਛਲੇ ਸਾਲ ਭਾਰਤ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਉਨ੍ਹਾਂ ਨੇ ਜ਼ੋਰਦਾਰ ਸਮਰਥਨ ਕੀਤਾ ਸੀ। ਸੀ.ਬੀ.ਸੀ. ਨਿਊਜ਼ ਨੇ ਰਿਪੋਰਟ ਦਿੱਤੀ ਕਿ ਸਿੰਘ ਨੇ ਕੈਨੇਡਾ ਵਿਚ ਪਿਛਲੇ ਮਹੀਨੇ ਦੇ ਅਖ਼ੀਰ ਤੋਂ ਇਕ ਸੰਘੀ ਨਿਯਮ ਦਾ ਵਿਰੋਧ ਕਰ ਰਹੇ ਟਰੱਕ ਡਰਾਈਵਰਾਂ ਅਤੇ ਓਟਾਵਾ ਜਾਣ ਵਾਲੇ ਹੋਰਾਂ ਲੋਕਾਂ ਦੇ ਕਾਫ਼ਲਿਆਂ ਦੀ ਨਿੰਦਾ ਕੀਤੀ ਹੈ। ਇਸ ਨਿਯਮ ਵਿਚ ਕਿਹਾ ਗਿਆ ਸੀ ਕਿ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਨ ਵਾਲੇ ਡਰਾਈਵਰਾਂ ਲਈ ਕੋਰੋਨਾ ਵੈਕਸੀਨ ਲਗਵਾਉਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ, ਆਸਟ੍ਰੇਲੀਆ ਵੱਲੋਂ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦਾ ਐਲਾਨ, ਇਨ੍ਹਾਂ ਸੈਲਾਨੀਆਂ ਨੂੰ ਨਹੀਂ ਮਿਲੇਗੀ ਐਂਟਰੀ
ਸਿੰਘ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਦੇ ਪਿੱਛੇ ਕੁਝ ਲੋਕ ‘ਭੜਕਾਊ, ਵੰਡੀਆਂ ਪਾਉਣ ਵਾਲੀਆਂ ਅਤੇ ਨਫ਼ਰਤ ਭਰੀਆਂ ਟਿੱਪਣੀਆ’ ਰਾਹੀਂ ‘ਗਲਤ ਜਾਣਕਾਰੀ’ ਫੈਲਾ ਰਹੇ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਐਨ.ਡੀ.ਪੀ. ਨੇਤਾ ਨੇ ਕਿਹਾ ਕਿ ਉਹ ਅਜਿਹੀ ਮੁਹਿੰਮ ਦਾ ਸਮਰਥਨ ਨਹੀਂ ਕਰਦੇ ਹਨ ਜੋ ‘ਕੱਟੜਪੰਥੀ ਅਤੇ ਖ਼ਤਰਨਾਕ ਵਿਚਾਰਾਂ’ ਨੂੰ ਪਨਾਹ ਦਿੰਦੀ ਹੈ। ਵਿਰੋਧ ਪ੍ਰਦਰਸ਼ਨ ਦਾ ਆਯੋਜਨ ਕੈਨੇਡਾ ਯੂਨਿਟੀ ਵੱਲੋਂ ਕੀਤਾ ਜਾ ਰਿਹਾ ਹੈ, ਜੋ ਇਕ ਸਮੂਹ ਹੈ ਅਤੇ ਕੋਵਿਡ-19 ਨਾਲ ਸਬੰਧਤ ਉਪਾਵਾਂ ਦਾ ਵਿਰੋਧ ਕਰਦਾ ਹੈ। ਇਸ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਸਰਕਾਰ ਨੂੰ ਟਰੱਕ ਡਰਾਈਵਰਾਂ ਲਈ ਵੈਕਸੀਨ ਦੇ ਹੁਕਮਾਂ ਨੂੰ ਵਾਪਸ ਲੈਣ ਅਤੇ ਹੋਰ ਜਨਤਕ ਸਿਹਤ ਸੁਰੱਖਿਆਵਾਂ ਨੂੰ ਖ਼ਤਮ ਕਰਨ ਲਈ ਦਬਾਅ ਪਾਉਣਾ ਹੈ।
ਇਹ ਵੀ ਪੜ੍ਹੋ: ਕੈਨੇਡਾ: ਓਟਾਵਾ ’ਚ ਕੋਵਿਡ-19 ਪਾਬੰਦੀਆਂ ਨੂੰ ਲੈ ਕੇ ਪ੍ਰਦਰਸ਼ਨਾਂ ਦਰਮਿਆਨ ਐਮਰਜੈਂਸੀ ਦਾ ਐਲਾਨ
ਆਪਣੇ ਮੌਜੂਦਾ ਰੁਖ ਦੇ ਉਲਟ, ਸਿੰਘ ਨੇ ਭਾਰਤ ਵਿਚ ਕਿਸਾਨਾਂ ਦੇ ਇਕ ਹਿੱਸੇ ਦੇ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਸੀ ਅਤੇ ਟਰੂਡੋ ਨੂੰ ਭਾਰਤ ਵਿਚ ਹਿੰਸਾ ਦੀ ਨਿੰਦਾ ਕਰਨ ਲਈ ਕਿਹਾ ਸੀ। ਸਿੰਘ ਨੇ ਪਿਛਲੇ ਸਾਲ ਜਨਵਰੀ ਵਿਚ ਕੀਤੇ ਇਕ ਟਵੀਟ ਵਿਚ ਲਿਖਿਆ ਸੀ, ‘ਮੈਂ ਭਾਰਤ ਵਿਚ ਕਿਸਾਨਾਂ ਖ਼ਿਲਾਫ਼ ਹੋ ਰਹੀ ਹਿੰਸਾ ਦੇ ਬਾਰੇ ਵਿਚ ਬਹੁਤ ਦੁਖ਼ੀ ਹਾਂ, ਜੋ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਹਿ ਰਹੇ ਹਨ, ਉਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਮੈਂ ਜਸਟਿਨ ਟਰੂਡੋ ਨੂੰ ਹਿੰਸਾ ਦੀ ਤੁਰੰਤ ਨਿੰਦਾ ਦੀ ਅਪੀਲ ਕਰ ਰਿਹਾ ਹਾਂ।’
ਇਹ ਵੀ ਪੜ੍ਹੋ: ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਪਾਕਿ PM ਇਮਰਾਨ ਖਾਨ ਨੇ ਜਤਾਇਆ ਦੁੱਖ, ਆਖੀ ਇਹ ਗੱਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਯੂਕੇ ਨੇ 'ਲਾਪਤਾ' ਅਫਗਾਨ ਮਹਿਲਾ ਕਾਰਕੁਨਾਂ ਬਾਰੇ ਤਾਲਿਬਾਨ ਤੋਂ ਮੰਗਿਆ ਜਵਾਬ
NEXT STORY