ਓਟਾਵਾ (ਏਜੰਸੀ) : ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰੇ ਨੇ ਕੈਨੇਡਾ ਵਿਚ ਹਿੰਦੂਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ "ਨਫ਼ਰਤ ਭਰੀਆਂ ਟਿੱਪਣੀਆਂ" ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਿੰਦੂਆਂ ਨੇ ਕੈਨੇਡਾ ਦੇ ਹਰ ਹਿੱਸੇ ਵਿੱਚ "ਅਨਮੋਲ ਯੋਗਦਾਨ" ਦਿੱਤਾ ਹੈ ਅਤੇ ਕਿਹਾ ਕਿ ਹਿੰਦੂ ਭਾਈਚਾਰੇ ਦਾ "ਇੱਥੇ ਹਮੇਸ਼ਾ ਸੁਆਗਤ ਕੀਤਾ ਜਾਵੇਗਾ।" ਕੰਜ਼ਰਵੇਟਿਵ ਨੇਤਾ ਪੋਇਲੀਵਰੇ ਨੇ ਕਿਹਾ ਕਿ ਹਰ ਕੈਨੇਡੀਅਨ ਦੇਸ਼ ਵਿੱਚ ਬਿਨਾਂ ਕਿਸੇ ਡਰ ਦੇ ਰਹਿਣ ਦਾ ਹੱਕਦਾਰ ਹੈ। ਉਨ੍ਹਾਂ ਦੀ ਇਹ ਟਿੱਪਣੀ 2019 ਵਿੱਚ ਭਾਰਤ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵਾਇਰਲ ਵੀਡੀਓ ਵਿੱਚ ਭਾਰਤੀ ਮੂਲ ਦੇ ਹਿੰਦੂਆਂ ਨੂੰ ਧਮਕੀਆਂ ਦੇਣ ਅਤੇ ਕੈਨੇਡਾ ਛੱਡਣ ਲਈ ਕਹਿਣ ਤੋਂ ਬਾਅਦ ਆਈ ਹੈ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'
ਐਕਸ 'ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਪੋਇਲੀਵਰੇ ਨੇ ਕਿਹਾ, "ਹਰ ਕੈਨੇਡੀਅਨ ਬਿਨਾਂ ਕਿਸੇ ਡਰ ਦੇ ਰਹਿਣ ਅਤੇ ਆਪਣੇ ਭਾਈਚਾਰੇ ਵਿੱਚ ਸੁਆਗਤ ਮਹਿਸੂਸ ਕਰਨ ਦਾ ਹੱਕਦਾਰ ਹੈ। ਹਾਲ ਹੀ ਦੇ ਦਿਨਾਂ ਵਿੱਚ, ਅਸੀਂ ਕੈਨੇਡਾ ਵਿੱਚ ਹਿੰਦੂਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਨਫ਼ਰਤ ਭਰੀਆਂ ਟਿੱਪਣੀਆਂ ਦੇਖੀਆਂ ਹਨ। ਕੰਜ਼ਰਵੇਟਿਵ ਸਾਡੇ ਹਿੰਦੂ ਗੁਆਂਢੀਆਂ ਅਤੇ ਦੋਸਤਾਂ ਵਿਰੁੱਧ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕਰਦੇ ਹਨ। ਹਿੰਦੂਆਂ ਨੇ ਸਾਡੇ ਦੇਸ਼ ਦੇ ਹਰ ਹਿੱਸੇ ਵਿੱਚ ਅਨਮੋਲ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦਾ ਇੱਥੇ ਹਮੇਸ਼ਾ ਸਵਾਗਤ ਕੀਤਾ ਜਾਵੇਗਾ।" ਪੋਇਲੀਵਰੇ ਦਾ ਟਵੀਟ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੋਮਵਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸਬੰਧਾਂ ਵਿਚਾਲੇ ਪੈਦਾ ਹੋਏ ਤਣਾਅ ਤੋਂ ਬਾਅਦ ਆਇਆ ਹੈ। ਨਿੱਝਰ, ਜੋ ਕਿ ਭਾਰਤ ਵਿੱਚ ਇੱਕ ਨਾਮਜ਼ਦ ਅੱਤਵਾਦੀ ਸੀ, ਨੂੰ 18 ਜੂਨ ਨੂੰ ਕੈਨੇਡਾ ਦੇ ਸਰੀ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਿਆ ਹੈ।
ਇਹ ਵੀ ਪੜ੍ਹੋ: G-20 ਸੰਮੇਲਨ 'ਤੇ ਵੀ ਪਿਆ ਸੀ ਖਾਲਿਸਤਾਨ ਦਾ ਪਰਛਾਵਾਂ, ਬਾਈਡੇਨ ਨੇ PM ਮੋਦੀ ਕੋਲ ਚੁੱਕਿਆ ਸੀ ਮੁੱਦਾ : ਰਿਪੋਰਟ
ਸਰਵੇਖਣ ਵਿੱਚ ਪੱਛੜੇ ਟਰੂਡੋ
ਪੀਅਰੇ ਪੋਇਲੀਵਰੇ ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਹਨ। ਇੱਕ ਸਰਵੇ ਵਿੱਚ ਉਨ੍ਹਾਂ ਨੇ ਪੀ.ਐਮ. ਜਸਟਿਨ ਟਰੂਡੋ ਨੂੰ ਲੋਕਪ੍ਰਿਅਤਾ ਦੇ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਅਹੁਦੇ ਲਈ ਹੋਏ ਸਰਵੇਖਣ ਵਿੱਚ ਪੋਇਲੀਵਰੇ ਨੂੰ 40 ਫੀਸਦੀ ਲੋਕਾਂ ਨੇ ਪਸੰਦ ਕੀਤਾ, ਜਦਕਿ ਸਿਰਫ 31 ਫੀਸਦੀ ਲੋਕਾਂ ਨੇ ਟਰੂਡੋ ਦਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ: ਭਾਰਤ ਨਾਲ ਤਣਾਅ ਦੌਰਾਨ ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਸਰਕਾਰ 'ਤੇ ਮੰਡਰਾਉਣ ਲੱਗਾ ਖ਼ਤਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤਾਈਵਾਨ: ਗੋਲਫ ਉਪਕਰਣ ਬਣਾਉਣ ਵਾਲੀ ਫੈਕਟਰੀ 'ਚ ਧਮਾਕਾ, 1 ਦੀ ਮੌਤ, 100 ਜ਼ਖਮੀ
NEXT STORY