ਟੋਰਾਂਟੋ- ਕੈਨੇਡਾ ਦੇ ਬਹੁਤ ਸਾਰੇ ਇਲਾਕਿਆਂ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਚੱਲ ਰਹੀ ਹੈ। ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਸਰਕਾਰ ਵਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਟੋਰਾਂਟੋ ਦੇ ਮੇਅਰ ਜੋਹਨ ਟੋਰੀ ਨੇ ਟਿਕਟਾਕ 'ਤੇ ਵੀਡੀਓਜ਼ ਬਣਾ ਕੇ ਲੋਕਾਂ ਨੂੰ ਸੁਚੇਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਹ ਵੀ ਇਸ ਗੱਲ ਵਿਚ ਵਿਸ਼ਵਾਸ ਕਰਦੇ ਹਨ ਕਿ ਨਵੀਂ ਪੀੜੀ ਨੂੰ ਭਾਸ਼ਣਾਂ ਰਾਹੀਂ ਨਹੀਂ ਸਗੋਂ ਉਨ੍ਹਾਂ ਦੇ ਪਲੈਟਫਾਰਮ 'ਤੇ ਜਾ ਕੇ ਹੀ ਸਮਝਾਇਆ ਜਾ ਸਕਦਾ ਹੈ। ਸਾਰੇ ਨੌਜਵਾਨ ਟਿਕਟਾਕ ਚਲਾਉਂਦੇ ਹਨ ਤੇ ਇਸੇ ਲਈ ਉਹ ਲੋਕਾਂ ਨੂੰ ਇੱਥੇ ਸਮਝਾ ਰਹੇ ਹਨ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੰਨਾ ਹੋ ਸਕੇ ਸਭ ਸਮਾਜਕ ਦੂਰੀ ਬਣਾ ਕੇ ਰੱਖਣ। ਹਮੇਸ਼ਾ ਮਾਸਕ ਪਾ ਕੇ ਰੱਖੋ ਤੇ ਵਾਰ-ਵਾਰ ਹੱਥ ਧੋਂਦੇ ਰਹੋ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸੰਦੇਸ਼ ਦਿੱਤਾ ਕਿ ਜੇਕਰ ਕੋਈ ਬੀਮਾਰ ਹੈ ਤਾਂ ਡਾਕਟਰੀ ਸਲਾਹ ਲੈਣ ਦੇ ਨਾਲ-ਨਾਲ ਆਪਣਾ ਕੋਰੋਨਾ ਟੈਸਟ ਵੀ ਕਰਵਾਉਣ ਤਾਂ ਕਿ ਹੋਰਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵਧੇਰੇ ਸ਼ਿਕਾਰ ਵੀ ਨੌਜਵਾਨ ਲੋਕ ਹੋ ਰਹੇ ਹਨ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਇਲਾਜ ਕਰਵਾ ਰਹੇ ਬਜ਼ੁਰਗ ਵੀ ਇਸ ਵਾਇਰਸ ਦੇ ਵਧੇਰੇ ਸ਼ਿਕਾਰ ਹੋਏ ਹਨ। ਇਸ ਤੋਂ ਪਹਿਲਾਂ ਇਕ ਡਾਕਟਰ ਨੇ ਵੀ ਇਸੇ ਤਰ੍ਹਾਂ ਅਜਿਹੀਆਂ ਵੀਡੀਓਜ਼ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਹੈ।
ਚੀਨ ਨੇ ਸੰਵੇਦਨਸ਼ੀਲ ਬਰਾਮਦਾਂ 'ਤੇ ਰੋਕ ਲਗਾਉਣ ਲਈ ਨਵਾਂ ਕਾਨੂੰਨ ਕੀਤਾ ਪਾਸ
NEXT STORY