ਟੋਰਾਂਟੋ (ਏਜੰਸੀ): ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਟੀਕਾਕਰਨ ਦੀ ਲੋੜ ਦੇ ਖਾਤਮੇ ਸਬੰਧੀ ਜਲਦ ਐਲਾਨ ਕਰ ਸਕਦੀ ਹੈ।ਅਜਿਹਾ ਇਸ ਲਈ ਹੈ ਕਿਉਂਕਿ ਦੁਨੀਆ ਭਰ 'ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇੱਕ ਸਰਕਾਰੀ ਸੂਤਰ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖ਼ਤਮ ਕੀਤੇ ਜਾਣ ਦੀ ਸੰਭਾਵਨਾ ਹੈ।
ਕੋਵਿਡ-19 ਵੈਕਸੀਨ ਦੀ ਲੋੜ ਹੋਵੇਗੀ ਖ਼ਤਮ
ਸਰਕਾਰੀ ਸੂਤਰਾਂ ਅਨੁਸਾਰ ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖ਼ਤਮ ਕਰ ਸਕਦੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਚ ਦੋਸ਼ੀ ਵਿਅਕਤੀ ਦੀ 'ਪੈਰੋਲ' ਸਬੰਧੀ ਨਵਾਂ ਬਿੱਲ ਪੇਸ਼
30 ਸਤੰਬਰ ਨੂੰ ਲਿਆ ਜਾ ਸਕਦਾ ਹੈ ਫ਼ੈਸਲਾ
ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 30 ਸਤੰਬਰ ਤੱਕ ਇਸ ਫ਼ੈਸਲੇ ਦਾ ਐਲਾਨ ਕਰ ਸਕਦੇ ਹਨ। ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਅੰਤਿਮ ਰੂਪ ਦੇਣਾ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਹੁਣ ਅਰਾਈਵਕੈਨ ਐਪ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਭਰਨ ਦੀ ਲੋੜ ਨਹੀਂ ਰਹੇਗੀ। ਹਾਲਾਂਕਿ ਕੈਨੇਡੀਅਨ ਸਰਕਾਰ ਹਵਾਈ ਅੱਡਿਆਂ 'ਤੇ ਕੋਵਿਡ-19 ਟੈਸਟਿੰਗ ਨੂੰ ਖ਼ਤਮ ਨਹੀਂ ਕਰੇਗੀ।
ਟੀਕਾਕਰਨ ਸਰਟੀਫਿਕੇਟ ਦਿਖਾਉਣਾ ਲਾਜ਼ਮੀ
ਦੱਸ ਦੇਈਏ ਕਿ ਅਮਰੀਕਾ ਵਾਂਗ ਕੈਨੇਡਾ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਟੀਕਾਕਰਨ ਸਰਟੀਫਿਕੇਟ ਦਿਖਾਉਣਾ ਜ਼ਰੂਰੀ ਹੁੰਦਾ ਹੈ। ਹਾਲਾਂਕਿ ਅਜੇ ਤੱਕ ਅਮਰੀਕਾ ਨੇ ਟੀਕਾਕਰਨ ਦੇ ਅੰਤ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਹੈ ਕੀ ਉਹ 30 ਸਤੰਬਰ ਤੱਕ ਵੀ ਅਜਿਹਾ ਕਦਮ ਚੁੱਕਣਗੇ ਜਾਂ ਨਹੀਂ।ਜ਼ਿਕਰਯੋਗ ਹੈ ਕਿ ਕੈਨੇਡਾ 'ਚ ਹੁਣ ਤੱਕ 42 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਕੋਰੋਨਾ ਵਾਇਰਸ ਕਾਰਨ 45 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆਚੁੱਕੇ ਹਨ।
ਨੋਟ-- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਾਪਾਨ 'ਚ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ ਨੂੰ ਲੈ ਕੇ ਵਿਰੋਧ, ਬਜ਼ੁਰਗ ਨੇ ਖੁਦ ਨੂੰ ਲਗਾਈ ਅੱਗ
NEXT STORY