ਟੋਰਾਂਟੋ (ਭਾਸ਼ਾ)— ਅਮਰੀਕੀ ਵਿਦੇਸ਼ ਮੰਤਰਾਲੇ ਨੇ ਚੀਨ ਵਿਚ ਕੈਨੇਡਾ ਦੇ ਇਕ ਨਾਗਰਿਕ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰੌਬਰਟ ਪੈਲਾਡਿਨੋ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਂਪਿਓ ਅਤੇ ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਮੰਗਲਵਾਰ ਨੂੰ ਫੋਨ 'ਤੇ ਗੱਲਬਾਤ ਕੀਤੀ।
ਇਸ ਗੱਲਬਾਤ ਵਿਚ ਉਨ੍ਹਾਂ ਨੇ ਕੈਨੇਡੀਅਨ ਨਾਗਰਿਕ ਨੂੰ ਮਨਮਰਜ਼ੀ ਨਾਲ ਹਿਰਾਸਤ ਵਿਚ ਲਏ ਜਾਣ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਸਜ਼ਾ ਦੇਣ 'ਤੇ ਚਿੰਤਾ ਜ਼ਾਹਰ ਕੀਤੀ। ਚੀਨ ਦੀ ਇਕ ਅਦਾਲਤ ਨੇ ਕੈਨੇਡੀਅਨ ਨਾਗਰਿਕ ਰੌਬਰਟ ਸ਼ਿਲੇਨਬਰਗ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਾਮਲੇ ਦੀ ਮੁੜ ਸੁਣਵਾਈ ਕਰਕੇ ਸੋਮਵਾਰ ਨੂੰ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਦਾ ਕੈਨੇਡਾ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।
ਵ੍ਹਾਈਟ ਹਾਊਸ 'ਤੇ ਹਮਲੇ ਦੀ ਸਾਜਿਸ਼ ਰਚਣ ਵਾਲਾ ਸ਼ੱਕੀ ਗ੍ਰਿਫਤਾਰ
NEXT STORY