ਇੰਟਰਨੈਸ਼ਨਲ ਡੈਸਕ- ਬੀਤੇ ਕੁਝ ਸਮੇਂ ਤੋਂ ਭਾਰਤ ਅਤੇ ਕੈਨੇਡਾ ਵਿਚਕਾਰ ਕੂਟਨੀਤਕ ਤਣਾਅ ਚੱਲ ਰਿਹਾ ਹੈ। ਹਾਲਾਂਕਿ ਹੁਣ ਡੋਨਾਲਡ ਟਰੰਪ ਦੀਆਂ ਟੈਰਿਫ ਧਮਕੀਆਂ ਵਿਚਕਾਰ ਦੋਵੇਂ ਦੇਸ਼ ਕੂਟਨੀਤਕ ਤਣਾਅ ਨੂੰ ਸ਼ਾਂਤ ਕਰਨ ਲਈ ਮਹੱਤਵਪੂਰਨ ਕਦਮ ਚੁੱਕ ਰਹੇ ਹਨ। ਬਲੂਮਬਰਗ ਦੀ ਇੱਕ ਰਿਪੋਰਟ ਅਨੁਸਾਰ ਨਵੀਂ ਦਿੱਲੀ ਅਤੇ ਓਟਾਵਾ ਦੋਵੇਂ ਪਿਛਲੇ ਸਾਲ ਕੱਢੇ ਗਏ ਆਪਣੇ ਰਾਜਦੂਤਾਂ ਨੂੰ ਵਾਪਸ ਭੇਜਣ ਲਈ ਗੱਲਬਾਤ ਕਰ ਰਹੇ ਹਨ। ਦਰਅਸਲ ਪਿਛਲੇ ਸਾਲ ਅਕਤੂਬਰ ਵਿੱਚ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾ ਲਿਆ ਸੀ ਅਤੇ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ ਜਦੋਂ ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਕਤਲ ਕੇਸ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਬੇਬੁਨਿਆਦ ਦੋਸ਼ ਲਗਾਏ ਸਨ।
ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਕੈਨੇਡੀਅਨ ਖੁਫੀਆ ਮੁਖੀ ਡੈਨੀਅਲ ਰੋਜਰਸ ਨੇ ਪਿਛਲੇ ਹਫ਼ਤੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੁਆਰਾ ਆਯੋਜਿਤ ਇੱਕ ਖੁਫੀਆ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਜੂਨ ਵਿੱਚ ਅਲਬਰਟਾ ਵਿੱਚ ਹੋਣ ਵਾਲੇ G7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਵਿਚਕਾਰ ਮੁਲਾਕਾਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਾਰਤ G-7 ਦਾ ਇੱਕ ਨਿਰੀਖਕ ਹੈ।
ਪੜ੍ਹੋ ਇਹ ਅਹਿਮ ਖ਼ਬਰ-Canada ਨੇ ਦਿੱਤਾ ਝਟਕਾ, ਰੁਜ਼ਗਾਰ ਲਈ ਬੋਨਸ CRS ਅੰਕ ਕੀਤੇ ਖ਼ਤਮ
ਟਰੰਪ ਦੇ ਨਿਸ਼ਾਨੇ 'ਤੇ ਦੋਵੇਂ ਦੇਸ
ਕੂਟਨੀਤਕ ਤਣਾਅ ਵਿੱਚ ਕਮੀ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਅਤੇ ਕੈਨੇਡਾ ਦੋਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਹਮਲੇ ਦਾ ਸਾਹਮਣਾ ਕਰ ਰਹੇ ਹਨ। 2 ਅਪ੍ਰੈਲ ਤੋਂ ਉੱਚੇ ਟੈਰਿਫ ਅਤੇ ਵਿਆਪਕ ਲੇਵੀ ਲਾਗੂ ਹੋਣ ਨਾਲ, ਉਨ੍ਹਾਂ ਦੀਆਂ ਅਰਥਵਿਵਸਥਾਵਾਂ ਨੂੰ ਵੱਡਾ ਝਟਕਾ ਲੱਗਣ ਦੀ ਉਮੀਦ ਹੈ। ਇਹੀ ਕਾਰਨ ਹੈ ਕਿ ਬਹੁਤ ਸਾਰੇ ਦੇਸ਼ ਅਮਰੀਕਾ ਦੇ ਵਪਾਰ ਵਿੱਚ ਸੰਭਾਵੀ ਗਿਰਾਵਟ ਦੀ ਭਰਪਾਈ ਲਈ ਕੈਨੇਡਾ ਸਮੇਤ ਹੋਰ ਵਪਾਰਕ ਭਾਈਵਾਲਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਲਗਾਤਾਰ ਸੱਤਵੇਂ ਮਹੀਨੇ 'ਬੱਚੇ' ਪੈਦਾ ਹੋਣ ਦੀ ਗਿਣਤੀ 'ਚ ਵਾਧਾ
NEXT STORY