ਬਰੈਂਪਟਨ— ਕੈਨੇਡਾ ਦੇ ਬਰੈਂਪਟਨ ਦੇ ਵਾਰਡ 9 ਅਤੇ 10 ਦੇ ਕੌਂਸਲਰ ਗੁਰਪ੍ਰੀਤ ਢਿੱਲੋਂ ਨੇ ਆਪਣੇ ਪਰਿਵਾਰ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਸਾਂਝੀ ਕੀਤੀ। ਤਸਵੀਰ 'ਚ ਢਿੱਲੋਂ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ।
ਇਹ ਤਸਵੀਰ ਉਨ੍ਹਾਂ ਨੇ ਬੀਤੇ ਐਤਵਾਰ ਨੂੰ ਸਾਂਝੀ ਕੀਤੀ। ਦਰਅਸਲ ਉਹ ਐਤਵਾਰ ਦੇ ਦਿਨ ਦਾ ਆਨੰਦ ਮਾਣ ਰਹੇ ਸਨ। ਉਨ੍ਹਾਂ ਨੇ ਤਸਵੀਰ ਸਾਂਝੀ ਕਰਨ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਹਰ ਇਕ ਲਈ ਹਰ ਦਿਨ ਖੁਸ਼ੀਆਂ ਭਰਿਆ ਹੋਵੇ। ਤੁਸੀਂ ਹਰ ਦਿਨ ਨੂੰ ਖੁਸ਼ੀ ਨਾਲ ਮਨਾਓ, ਜਿਵੇਂ ਕਿ ਮੈਂ ਐਤਵਾਰ ਦਾ ਦਿਨ ਖੁਸ਼ੀ ਨਾਲ ਮਨਾ ਰਿਹਾ ਹਾਂ। ਦੱਸਣਯੋਗ ਹੈ ਕਿ ਕੈਨੇਡਾ ਦੇ ਬਰੈਂਪਟਨ ਨੂੰ ਪੰਜਾਬੀਆਂ ਦਾ ਗੜ੍ਹ ਮੰਨਿਆ ਜਾਂਦਾ ਹੈ। ਇੱਥੇ ਵੱਡੀ ਗਿਣਤੀ ਵਿਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਲੋਕ ਰਹਿੰਦੇ ਹਨ।
'ਗੇ' ਨੇ ਆਪਣੀ ਦੋਸਤ ਦੀ ਮਾਂ ਨੂੰ ਘਰ ਰੁੱਕਣ ਲਈ ਪੁੱਛਿਆ ਤਾਂ ਮਾਂ ਦਾ ਜਵਾਬ ਹੋ ਗਿਆ ਵਾਇਰਲ
NEXT STORY